ਚੰਡੀਗੜ੍ਹ: ਜ਼ਿਲ੍ਹਾ ਫਾਜ਼ਿਲਕਾ ਵਿੱਚ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ 25 ਸਤੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਕੀਤੇ ਜਾਣ ਵਾਲੇ ਧਰਨੇ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਕਿਸਾਨ ਯੂਨੀਅਨ ਪੰਜਾਬ ਬਾਡੀ ਨੇ ਹਿੱਸਾ ਲਿਆ ਤੇ ਕਿਸਾਨਾਂ ਨੂੰ ਇਕੱਤਰ ਕਰਕੇ ਦਿੱਲੀ ਵਿੱਚ ਹੋਣ ਜਾ ਰਹੇ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਬਾਰੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਦੇਸ਼ ਭਰ ਵਿੱਚ ਈਵੀਐਮ ਨੂੰ ਛੱਡ ਕੇ ਬੈਲਟ ਬਾਕਸ ਨਾਲ ਚੋਣਾਂ ਕਰਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ਨੂੰ ਲੈ ਕੇ ਵੀ ਧਰਨਾ ਦਿੱਤਾ ਜਾਏਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕਾਂ ਦੇ ਉੱਤੇ ਪ੍ਰਿੰਟ ਰੇਟ ਉਹੀ ਹੋਣੇ ਚਾਹੀਦੇ ਹਨ ਜੋ ਦੁਕਾਨਦਾਰ ਵੇਚ ਸਕਣ। ਇਸ ਨਾਲ ਕਿਸਾਨ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਗੰਨਾ ਉਤਪਾਦਕਾਂ ਨੂੰ ਪਿਛਲਾ ਬਕਾਇਆ ਨਾ ਦਿੱਤੇ ਜਾਣ ਦੀ ਵੀ ਗੱਲ ਕਹੀ।