ਪੜਚੋਲ ਕਰੋ
Advertisement
Farmers Protest : ਪੰਜਾਬ ਦੇ 10 ਜ਼ਿਲ੍ਹਿਆਂ 'ਚ 18 ਟੋਲ ਪਲਾਜ਼ੇ ਫਰੀ , ਕਿਸਾਨ ਬੋਲੇ - ਮੁਲਾਜ਼ਮਾਂ ਨੂੰ ਅਸੀਂ ਦੇਵਾਂਗੇ ਇਕ ਮਹੀਨੇ ਦੀ ਤਨਖਾਹ
Farmers Protest : ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਿਆਂ ’ਤੇ ਧਰਨੇ ਲਗਾਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਲਗਾ ਕੇ ਪੰਜਾਬ ਦੇ 10 ਜ਼ਿਲਿਆਂ 'ਚ 18 ਟੋਲ ਪਲਾਜ਼ੇ ਫਰੀ ਕਰਵਾ ਦਿੱਤੇ ਹਨ।
Farmers Protest : ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਿਆਂ ’ਤੇ ਧਰਨੇ ਲਗਾਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਲਗਾ ਕੇ ਪੰਜਾਬ ਦੇ 10 ਜ਼ਿਲਿਆਂ 'ਚ 18 ਟੋਲ ਪਲਾਜ਼ੇ ਫਰੀ ਕਰਵਾ ਦਿੱਤੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਨ੍ਹੇ ਵੀ ਟੋਲ ਪਲਾਜ਼ੇ ਦੇ ਮੁਲਾਜ਼ਮ ਹਨ , ਉਨ੍ਹਾਂ ਨੂੰ ਤਨਖਾਹ ਅਸੀਂ ਦੇਵਾਂਗੇ। ਇੱਕ ਮਹੀਨਾ ਅਸੀਂ ਟੋਲ ਫਰੀ ਕਰਾਂਗੇ ਅਤੇ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੂੰ ਇਕ ਮਹੀਨੇ ਦੀ ਤਨਖਾਹ ਅਸੀਂ ਦੇਵਾਂਗੇ।
ਸਰਵਣ ਸਿੰਘ ਪੰਧੇਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ 20 ਦਿਨ ਹੋ ਗਏ ਸਾਨੂੰ ਡੀਸੀ ਦਫ਼ਤਰਾਂ ਦੇ ਬਾਹਰ ਬੈਠੇ ਹਾਂ। ਸਾਨੂੰ ਸਾਡੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਨਹੀਂ ਮਿਲਦਾ। ਪੰਜਾਬ ਦੇ ਪਾਣੀਆਂ 'ਤੇ ਕਾਰਪੋਰੇਟ ਘਰਾਣੇ ਕਬਜਾ ਕਰਨਾ ਚਾਹੁੰਦੇ ਹਨ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ। ਮਜ਼ਦੂਰਾਂ ਨੂੰ 365 ਦਿਨ ਕੰਮ ਨਹੀਂ ਮਿਲਦਾ। ਇਸ ਦੇ ਨਾਲ ਹੀ ਕਿਸਾਨ ਆਗੂ ਨੇ ਕਿਹਾ ਕਿ ਫਸਲਾਂ ਦੀ ਐਮਐਸਪੀ , ਕਿਸਾਨਾਂ ਦੇ ਕਰਜ਼ੇ , ਨਸ਼ੇ ਵਰਗੇ ਮੁੱਦੇ 'ਤੇ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ ਕੇਂਦਰ ਦਾ ਵਿਸ਼ਾ ਹੈ।
ਦਰਅਸਲ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਚੱਲ ਰਿਹਾ ਡੀਸੀ ਦਫ਼ਤਰਾਂ ਅੱਗੇ ਪੱਕਾ ਧਰਨਾ ਹੁਣ 15 ਦਸੰਬਰ ਤੋਂ ਟੋਲ ਪਲਾਜ਼ਿਆਂ ’ਤੇ ਸ਼ਿਫਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਉਹ ਟੋਲ ਪਲਾਜ਼ਾ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਇਕ ਮਹੀਨੇ ਦੀ ਤਨਖਾਹ ਦੇਣ ਦਾ ਵਾਅਦਾ ਕਰਦੇ ਹਨ। ਇਹ ਧਰਨਾ ਇੱਕ ਮਹੀਨੇ ਤੱਕ ਦਿਨ ਰਾਤ ਜਾਰੀ ਰਹੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement