ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਦੀਆਂ 30 ਜਥੇਬੰਦੀਆਂ ਦੇ ਲੀਡਰ ਅੱਜ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਖ਼ੁਰਾਕ ਤੇ ਸਪਲਾਈ ਤੇ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਸ਼ਾਮਲ ਹੋਣ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਸਾਫ਼ ਆਖ ਦਿੱਤਾ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਕਾਨੂੰਨ ਰੱਦ ਕੀਤੇ ਜਾਣ। ਇਸ ਲਈ ਤੈਅ ਹੈ ਕਿ ਮੀਟਿੰਗ ਵਿੱਚ ਗੱਲ ਕਿਸੇ ਤਣ ਪੱਤਣ ਲੱਗਣ ਦੇ ਆਸਾਰ ਨਹੀਂ।
ਇਸ ਦੇ ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਅੱਗੇ ਇੱਕ ਹੋਰ ਮੰਗ ਰੱਖੀ ਹੈ। ਕਿਸਾਨਾਂ ਦੇ ਕਹਿਣਾ ਹੈ ਕਿ ਪਰਾਲੀ ਸਾੜਨ ਵਿਰੁੱਧ ਲਿਆਂਦੇ ਗਏ ਕਾਨੂੰਨ ਨੂੰ ਵੀ ਵਾਪਸ ਲਿਆ ਜਾਵੇ। ਦੱਸ ਦੇਈਏ ਕਿ ਪਿੱਛੇ ਜਿਹੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਪ੍ਰਦੂਸ਼ਣ ਰੋਕਣ ਲਈ ਕੇਂਦਰ ਸਰਕਾਰ ਨੇ ਇੱਕ ਆਰਡੀਨੈਂਸ ਰਾਹੀਂ ਵੱਡਾ ਕਾਨੂੰਨ ਲਿਆਂਦਾ ਹੈ। ਇਸ ਅਧੀਨ ਉੱਥੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਪਰਾਲੀ ਸਾੜਨ ਕਾਰਣ ਵੀ ਇਹ ਪ੍ਰਦੂਸ਼ਣ ਹੋ ਸਕਦਾ ਹੈ।
ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਤੇ ਡਾ. ਦਰਸ਼ਨ ਪਾਲ ਨੇ ਐਲਾਨ ਕੀਤਾ ਕਿ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਤੈਅ ਕਰਨ ਲਈ ਕਿਸਾਨ ਸੰਗਠਨ 18 ਨਵਬੰਰ ਨੂੰ ਮੁੜ ਮੀਟਿੰਗ ਕਰਨਗੀਆਂ।
ਖੇਤੀ ਕਾਨੂੰਨਾਂ ਖਿਲਾਫ ਡਟਣ ਲਈ ਪੰਜਾਬ ਨੂੰ ਮਿਲੀ ਵੱਡੀ ਸਜ਼ਾ, ਬਦਲਾ ਲੈ ਰਹੀ ਮੋਦੀ ਸਰਕਾਰ?
ਕਾਦੀਆਂ ਨੇ ਕਿਹਾ ਕਿ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨੇ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਅੰਦੋਲਨ ਦਾ ਸੱਦਾ ਦਿੱਤਾ ਹੈ। ਪੰਜਾਬ ਤੋਂ ਹਜ਼ਾਰਾਂ ਕਿਸਾਨ ਟ੍ਰੈਕਟਰ-ਟ੍ਰਾਲੀਆਂ, ਤੰਬੂ ਤੇ ਰਾਸ਼ਨ ਲੈ ਕੇ ਦਿੱਲੀ ਵੱਲ ਰਵਾਨਾ ਹੋਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ, ਤਾਂ ਰੇਲਾਂ ਦੇ ਨਾਲ ਸੜਕਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।
ਅੰਮ੍ਰਿਤਸਰ ’ਚ ਪ੍ਰਦਰਸ਼ਲਕਰ ਰਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਕਿਸਾਨ ਆਗੂ ਬਲਜਿੰਦਰ ਸਿੰਘ ਤਲਵੰਡੀ ਨੇ ਕਿਹਾ ਕਿ ਰੇਲ ਪਟੜੀਆਂ ਖ਼ਾਲੀ ਹੋਣ ਦੇ ਬਾਵਜੂਦ ਕੇਂਦਰ ਨੇ ਮਾਲ-ਗੱਡੀਆਂ ਨਹੀਂ ਚਲਾਈ। ਜਦੋਂ ਤੱਕ ਗੱਡੀਆਂ ਨਹੀਂ ਚਲਾਈਆਂ ਜਾਂਦੀਆਂ, ਤਦ ਤੱਕ ਕੇਂਦਰ ਨਾਲ ਕੋਈ ਗੱਲਬਾਤ ਨਹੀਂ ਕਰਾਂਗੇ।
ਅਦਾਕਾਰ ਆਸਿਫ਼ ਬਸਰਾ ਨੇ ਕੀਤੀ ਖ਼ੁਦਕੁਸ਼ੀ, ਬੌਲੀਵੁੱਡ ਦੇ ਨਾਲ ਹੌਲੀਵੁੱਡ ਫ਼ਿਲਮ 'ਚ ਵੀ ਕੀਤਾ ਕੰਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕੇਂਦਰੀ ਸਰਕਾਰ ਨਾਲ ਮੀਟਿੰਗ ਲਈ ਦਿੱਲੀ ਪਹੁੰਚੇ ਕਿਸਾਨ, ਸਰਕਾਰ ਸਾਹਮਣੇ ਰੱਖੀ ਇੱਕ ਹੋਰ ਵੱਡੀ ਮੰਗ
ਏਬੀਪੀ ਸਾਂਝਾ
Updated at:
13 Nov 2020 10:58 AM (IST)
ਕੱਲ੍ਹ ਲਗਪਗ ਪੰਜ ਘੰਟਿਆਂ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਮੰਤਰੀਆਂ ਨਾਲ ਪਹਿਲੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ ਹੈ। ਕਿਸਾਨ ਗੱਲਬਾਤ ਤੋਂ ਪਿੱਛੇ ਨਹੀਂ ਹਟੇ ਹਨ। ਪਿਛਲੇ 50 ਦਿਨਾਂ ਤੋਂ ਕੇਂਦਰ ਦੇ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -