(Source: ECI/ABP News/ABP Majha)
Reaction on Rakesh Tikait attack: ਕਿਸਾਨਾਂ ਨੇ ਕੀਤੀ ਰਾਕੇਸ਼ ਟਿਕੈਤ 'ਤੇ ਹਮਲੇ ਦੀ ਨਿਖੇਧੀ, ਹੁਣ ਕਿਸਾਨ ਖੁਦ ਕਰਨਗੇ ਕਿਸਾਨ ਆਗੂ ਦੀ ਹਿਫਾਜ਼ਤ
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ। ਪਰ ਇਸ ਦੌਰਾਨ ਰਾਜਸਥਾਨ ਦੇ ਅਲਵਰ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਨਾਰਾਜ਼ ਹੋ ਗਏ ਅਤੇ ਉਨ੍ਹਾਂ ਵਲੋਂ ਇੱਕ ਘੰਟਾ ਕੇਐਮਪੀ ਵੀ ਜਾਮ ਕੀਤਾ ਗਿਆ।
ਸੋਨੀਪਤ: ਕਿਸਾਨ ਨੇਤਾ ਰਾਕੇਸ਼ ਟਿਕੈਤ 'ਤੇ ਹਮਲੇ ਤੋਂ ਬਾਅਦ ਕਿਸਾਨ ਨੇਤਾਵਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਅੰਬਵਟਾ ਦੇ ਨੇਤਾਵਾਂ ਨੇ ਇੱਕ ਬਿਆਨ ਦਿੱਤਾ ਹੈ। ਜਿਸ 'ਚ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸਾਨ ਆਗੂ ‘ਤੇ ਹਮਲਾ ਕਰਨ ਲਈ ਸਰਕਾਰ ਦੀ ਨਿੰਦਾ ਕਰਦੇ ਹਨ। ਹੁਣ ਕਿਸਾਨ ਖੁਦ ਲੀਡਰਾਂ ਨੂੰ ਸੁਰੱਖਿਆ ਦੇਣਗੇ। ਦੱਸ ਦਈਏ ਕਿ ਕੱਲ੍ਹ ਕਿਸਾਨ ਗਾਜ਼ੀਪੁਰ ਸਰਹੱਦ ‘ਤੇ ਇੱਕ ਵੱਡੀ ਮੀਟਿੰਗ ਕਰਨਗੇ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਅੰਬਵਟਾ ਦੇ ਕਿਹਾ ਕਿ ਸਰਕਾਰ ਨਾਲ ਗੱਲਬਾਤ ਕਰਨ ਵਾਲੇ ਸਾਰੇ ਕਿਸਾਨ ਨੇਤਾਵਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰ ਜਲਦ ਤੋਂ ਜਲਦ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇ ਨਹੀਂ ਤਾਂ ਸਾਰੀਆਂ ਸੜਕਾਂ ਅਤੇ ਰੇਲਵੇ ਜਾਮ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਾਜਸ਼ੀ ਸਾਥੀ ਨੂੰ ਵੀ ਇਸ ਪੂਰੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਜੇਕਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਜਲਦੀ ਵਾਪਸ ਨਹੀਂ ਕਰਦੀ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਅੰਬਵਟਾ ਦੇ ਨੇਤਾਵਾਂ ਨੇ ਕਿਹਾ ਕਿ ਸਿੰਘੂ ਸਰਹੱਦ ‘ਤੇ ਸਾਰੇ ਪ੍ਰਬੰਧ ਖ਼ੁਦ ਕਿਸਾਨ ਕਰ ਰਹੇ ਹਨ ਅਤੇ ਸਾਰੇ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਸਾਡਾ ਅੰਦੋਲਨ ਸ਼ਾਂਤਮਈ ਢੰਗ ਨਾਲ ਸੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ, ਪਰ ਸਰਕਾਰ ਹੁਣ ਓਛੀ ਕਾਰਵਾਈ ਕਰ ਰਹੀ ਹੈ।. ਜਿਸਦਾ ਨਤੀਜਾ ਗਲਤ ਹੋ ਸਕਦਾ ਹੈ।
ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਨਾਲ ਗੱਲਬਾਤ ਕਰਨ ਵਾਲੇ ਕਿਸਾਨ ਨੇਤਾਵਾਂ ਨੂੰ ਉਹ ਖੁਦ ਸੁਰੱਖਿਆ ਦੇਣਗੇ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਾ ਹੋਵੇ। ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਵਾਪਸ ਲੈਂਦੀ ਹੈ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਕੱਲ੍ਹ ਗਾਜੀਪੁਰ ਸਰਹੱਦ ‘ਤੇ ਇੱਕ ਵੱਡੀ ਬੈਠਕ ਬੁਲਾਈ ਗਈ ਹੈ ਜਿਸ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ: Yo Yo Honey Singh ਅਤੇ ਸਿੰਗਸਟਾ ਲੈ ਕੇ ਆਏ ਨੇ 'ਮਾਡਰਨ ਰਾਂਝਾ',,,
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904