ਪੜਚੋਲ ਕਰੋ
ਹੁਣ ਕਿਸਾਨਾਂ ਨੂੰ ਮਿਲੇਗੀ ਪੈਨਸ਼ਨ, ਇੰਝ ਉਠਾਓ ਯੋਜਨਾ ਦਾ ਲਾਭ
ਹੁਣ ਪ੍ਰਧਾਨ ਮੰਤਰੀ ਕਿਸਾਨ ਪੈਨਸ਼ਨ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਮਹੀਨੇ 3 ਹਜ਼ਾਰ ਰੁਪਏ ਪੈਨਸ਼ਨ ਮਿਲੇਗੀ। ਇਹ ਪੈਨਸ਼ਨ 60 ਸਾਲ ਦੀ ਉਮਰ ਹੋਣ ਤੋਂ ਬਾਅਦ ਮਿਲੇਗੀ। ਇਸ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਹਰ ਮਹੀਨੇ 100 ਰੁਪਏ ਪ੍ਰੀਮੀਅਮ ਦੇਣਾ ਪਏਗਾ।

ਚੰਡੀਗੜ੍ਹ: ਹੁਣ ਪ੍ਰਧਾਨ ਮੰਤਰੀ ਕਿਸਾਨ ਪੈਨਸ਼ਨ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਮਹੀਨੇ 3 ਹਜ਼ਾਰ ਰੁਪਏ ਪੈਨਸ਼ਨ ਮਿਲੇਗੀ। ਇਹ ਪੈਨਸ਼ਨ 60 ਸਾਲ ਦੀ ਉਮਰ ਹੋਣ ਤੋਂ ਬਾਅਦ ਮਿਲੇਗੀ। ਇਸ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਹਰ ਮਹੀਨੇ 100 ਰੁਪਏ ਪ੍ਰੀਮੀਅਮ ਦੇਣਾ ਪਏਗਾ। ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਕੇਂਦਰ ਸਰਕਾਰ ਪੈਨਸ਼ਨ ਫੰਡ ਦਾ ਬਰਾਬਰ ਹਿੱਸਾ ਦਏਗੀ। ਇਸ ਦਾ ਪ੍ਰਬੰਧਣ ਭਾਰਤੀ ਜੀਨਵ ਬੀਮਾ ਨਿਗਮ (LIC) ਕਰੇਗਾ।
ਮੋਦੀ ਸਰਕਾਰ ਮੁੜ ਬਣਨ ਬਾਅਦ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਕਿਸਾਨਾਂ ਲਈ ਵੱਖਰੀ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਯੋਜਨਾ ਦਾ ਮਕਸਦ ਸ਼ੁਰੂਆਤੀ ਤਿੰਨ ਸਾਲਾਂ ਵਿੱਚ 5 ਕਰੋੜ ਕਿਸਾਨਾਂ ਨੂੰ ਇਸ ਦੇ ਦਾਇਰੇ ਵਿੱਚ ਲੈ ਕੇ ਆਉਣਾ ਹੈ। ਇਸ ਨਾਲ ਸਰਕਾਰੀ ਖ਼ਜ਼ਾਨੇ 'ਤੇ ਲਗਪਗ 10,774 ਕਰੋੜ ਰੁਪਏ ਸਾਲਾਨਾ ਬੋਝ ਪਏਗਾ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਯੋਜਨਾ ਨੂੰ ਲਾਗੂ ਕਰਨ ਲਈ ਕਿਹਾ ਹੈ।
ਉਨ੍ਹਾਂ ਸੂਬਿਆਂ ਨੂੰ ਯੋਜਨਾ ਬਾਰੇ ਸਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ ਹੈ। 18 ਤੋਂ 40 ਸਾਲ ਦੇ ਕਿਸਾਨਾਂ ਦੀ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਨ ਲਈ ਕਿਹਾ ਗਿਆ ਹੈ। ਜੇ 29 ਸਾਲ ਦੀ ਉਮਰ ਦਾ ਕਿਸਾਨ ਇਸ ਯੋਜਨਾ ਨਾਲ ਜੁੜਦਾ ਹੈ ਤਾਂ ਉਸ ਨੂੰ 100 ਰੁਪਏ ਪ੍ਰੀਮੀਅਮ ਭਰਨਾ ਪਏਗਾ। ਉਮਰ ਘੱਟ ਹੋਣ 'ਤੇ ਇਹ ਰਕਮ ਵੀ ਘੱਟ ਕਰ ਦਿੱਤੀ ਜਾਏਗੀ ਤੇ ਵੱਧ ਹੋਣ 'ਤੇ ਵਧੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਲਾਈਫਸਟਾਈਲ
Advertisement
ਟ੍ਰੈਂਡਿੰਗ ਟੌਪਿਕ
