Fazilka News : ਬੇਮੌਸਮੀ ਬਰਸਾਤ ਕਾਰਨ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਤਬਾਹ ,ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
Fazilka News : ਬੇਮੌਸਮੀ ਬਰਸਾਤ ਕਾਰਨ ਫਾਜ਼ਿਲਕਾ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਕਣਕ ਦੀ ਫ਼ਸਲ ਡਿੱਗ ਪਈ ਹੈ। ਇਸ ਨਾਲ ਜਿੱਥੇ

Fazilka News : ਬੇਮੌਸਮੀ ਬਰਸਾਤ ਕਾਰਨ ਫਾਜ਼ਿਲਕਾ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਕਣਕ ਦੀ ਫ਼ਸਲ ਡਿੱਗ ਪਈ ਹੈ। ਇਸ ਨਾਲ ਜਿੱਥੇ ਝਾੜ ਘਟੇਗਾ, ਉੱਥੇ ਹੀ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਵੇਗਾ। ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਬੇਮੌਸਮੀ ਬਰਸਾਤ ਕਿਸਾਨਾਂ ਦੇ ਲਈ ਆਫਤ ਬਣ ਕੇ ਆਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿਤੀ ਹੈ। ਅੰਨਦਾਤਾ ਪਰੇਸ਼ਾਨ ਨਜ਼ਰ ਆ ਰਿਹਾ ਹੈ ਕਿਉਂਕਿ ਪੁੱਤਾਂ ਵਾਂਗੂ ਪਾਲੀ ਫਸਲ ਨੂੰ ਹੁਣ ਵੇਚ ਕੇ ਘਰ ਚਲਾਉਣ ਦਾ ਸਮਾਂ ਆਇਆ ਤਾਂ ਕੁਦਰਤੀ ਕਹਿਰ ਕਿਸਾਨਾਂ ਦੇ ਸਿਰ 'ਤੇ ਖਤਰੇ ਦਾ ਸਾਇਆ ਬਣ ਕੇ ਆ ਗਿਆ ਹੈ।
ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ 'ਛਣਕਾਟਾ 2003' ਦੀ ਵੀਡੀਓ, ਫੈਨਜ਼ ਨੂੰ ਪੁਰਾਣੇ ਦਿਨ ਆਏ ਯਾਦ, ਭੱਲਾ ਨੂੰ ਪੁੱਛਿਆ ਇਹ ਸਵਾਲ
ਇਸ ਬਾਬਤ ਜਦੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਫਸਲਾਂ ਦੇ ਖਰਾਬੇ ਦੇ ਲਈ ਅਧਿਕਾਰੀਆਂ ਦੀ ਡਿਊਟੀ ਲਾ ਦਿੱਤੀ ਗਈ ਹੈ ,ਜਿਸ ਦੀ ਰਿਪੋਰਟ ਤਿਆਰ ਕਰਕੇ ਹੁਣ ਸਰਕਾਰ ਨੂੰ ਭੇਜੀ ਜਾਵੇਗੀ






















