Fazilka News : ਬੇਮੌਸਮੀ ਬਰਸਾਤ ਕਾਰਨ ਫਾਜ਼ਿਲਕਾ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਕਣਕ ਦੀ ਫ਼ਸਲ ਡਿੱਗ ਪਈ ਹੈ। ਇਸ ਨਾਲ ਜਿੱਥੇ ਝਾੜ ਘਟੇਗਾ, ਉੱਥੇ ਹੀ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਵੇਗਾ। ਇਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। 



ਬੇਮੌਸਮੀ ਬਰਸਾਤ ਕਿਸਾਨਾਂ ਦੇ ਲਈ ਆਫਤ ਬਣ ਕੇ ਆਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿਤੀ ਹੈ। ਅੰਨਦਾਤਾ ਪਰੇਸ਼ਾਨ ਨਜ਼ਰ ਆ ਰਿਹਾ ਹੈ ਕਿਉਂਕਿ ਪੁੱਤਾਂ ਵਾਂਗੂ ਪਾਲੀ ਫਸਲ ਨੂੰ ਹੁਣ ਵੇਚ ਕੇ ਘਰ ਚਲਾਉਣ ਦਾ ਸਮਾਂ ਆਇਆ ਤਾਂ ਕੁਦਰਤੀ ਕਹਿਰ ਕਿਸਾਨਾਂ ਦੇ ਸਿਰ 'ਤੇ ਖਤਰੇ ਦਾ ਸਾਇਆ ਬਣ ਕੇ ਆ ਗਿਆ ਹੈ।


ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ 'ਛਣਕਾਟਾ 2003' ਦੀ ਵੀਡੀਓ, ਫੈਨਜ਼ ਨੂੰ ਪੁਰਾਣੇ ਦਿਨ ਆਏ ਯਾਦ, ਭੱਲਾ ਨੂੰ ਪੁੱਛਿਆ ਇਹ ਸਵਾਲ


ਤਸਵੀਰਾਂ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਪਿੰਡਾਂ ਦੀਆਂ ਨੇ, ਜਿੱਥੇ ਪਿੰਡ ਸਿਵਾਣਾ, ਚੰਨਣਵਾਲ, ਖੂਈਆਂ ਸਰਵਰ ਏਥੋਂ ਤੱਕ ਕਿ ਜਲਾਲਾਬਾਦ ਅਤੇ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿੱਚ ਫਸਲਾਂ ਕੁਦਰਤੀ ਕਹਿਰ ਕਾਰਨ ਪ੍ਰਭਾਵਤ ਹੋਈਆਂ ਹਨ, ਕਿਸਾਨ ਹੁਣ ਸਰਕਾਰ ਤੋਂ ਮੁਆਵਜ਼ੇ ਦੀ ਆਸ ਲਾਈ ਬੈਠਾ ਹੈ। 

ਇਸ ਬਾਬਤ ਜਦੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਫਸਲਾਂ ਦੇ ਖਰਾਬੇ ਦੇ ਲਈ ਅਧਿਕਾਰੀਆਂ ਦੀ ਡਿਊਟੀ ਲਾ ਦਿੱਤੀ ਗਈ ਹੈ ,ਜਿਸ ਦੀ ਰਿਪੋਰਟ ਤਿਆਰ ਕਰਕੇ ਹੁਣ ਸਰਕਾਰ ਨੂੰ ਭੇਜੀ ਜਾਵੇਗੀ

 

 ਦੱਸ ਦੇਈਏ ਕਿ ਪਿਛਲੇ ਤਿੰਨ- ਚਾਰ ਦਿਨਾਂ ਤੋਂ ਲਗਾਤਾਰ ਰੁਕ ਰੁਕ ਕੇ ਬਾਰਸ਼ ਹੋ ਰਹੀ ਹੈ ,ਜਿਸ ਨਾਲ ਕਿਸਾਨਾਂ ਦੀ ਖੜੀ ਕਣਕ ਦਾ ਭਾਰੀ ਨੁਕਸਾਨ ਹੋਣ ਦੀਆ ਖਬਰਾਂ ਮਿਲ ਰਹੀਆਂ ਹਨ। ਇਸ ਦੇ ਚਲਦੇ ਹਲਕਾ ਲੰਬੀ ਵਿੱਚ ਪਿਛਲੇ ਦਿਨੀ ਹੋਈ ਬਾਰਸ਼ ਅਤੇ ਹਲਕੀ ਗੜੇਮਾਰੀ ਅਤੇ ਬੀਤੀ ਰਾਤ ਹੋਈ ਬਾਰਸ਼ ਨੇ ਹਲਕੇ ਦੇ ਕਈ ਪਿੰਡਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਦੱਸਿਆ ਜਾ ਰਿਹਾ ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।