Rain in Punjab : ਬਾਰਸ਼ ਨੇ ਬੁਰੀ ਤਰ੍ਹਾਂ ਝੰਬੇ ਕਿਸਾਨ, ਖੇਤਾਂ 'ਚ ਤਬਾਹੀ ਤੇ ਮੰਡੀਆਂ 'ਚ ਵੀ ਨੁਕਸਾਨ
Rain in Punjab: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਏ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਜਿੱਥੇ ਖੇਤਾਂ ਵਿੱਚ ਖੜ੍ਹੀ ਫਸਲ ਇਸ ਨਾਲ ਨੁਕਸਾਨੀ ਗਈ ਹੈ, ਉੱਥੇ ਹੀ ਮੰਡੀਆਂ ਵਿੱਚ ਪ੍ਰਬੰਧ ਪੂਰੇ ਨਾ ਹੋਣ ਕਰਕੇ ਵੀ ਫ਼ਸਲ ਦਾ ਨੁਕਸਾਨ ਹੋਇਆ ਹੈ।
Rain in Punjab: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਏ ਮੀਂਹ (Punjab Rain )ਨਾਲ ਕਿਸਾਨਾਂ (Farmers Loss ) ਦਾ ਭਾਰੀ ਨੁਕਸਾਨ ਹੋਇਆ। ਜਿੱਥੇ ਖੇਤਾਂ ਵਿੱਚ ਖੜ੍ਹੀ ਫਸਲ ਇਸ ਨਾਲ ਨੁਕਸਾਨੀ ਗਈ ਹੈ, ਉੱਥੇ ਹੀ ਮੰਡੀਆਂ ਵਿੱਚ ਪ੍ਰਬੰਧ ਪੂਰੇ ਨਾ ਹੋਣ ਕਰਕੇ ਵੀ ਫ਼ਸਲ ਦਾ ਨੁਕਸਾਨ ਹੋਇਆ ਹੈ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਵੀ ਕਿਸਾਨਾਂ ਦੀ ਫ਼ਸਲ ਸੰਭਾਲੀ ਨਹੀਂ ਜਾ ਸਕੀ। ਇੱਥੇ ਵੀ ਮੀਂਹ ਨੇ ਭਾਰੀ ਨੁਕਸਾਨ ਕੀਤਾ ਹੈ।
ਖੰਨਾ ਮੰਡੀ ਵਿੱਚ ਚਾਰ ਦਿਨਾਂ ਤੋਂ ਫ਼ਸਲ ਵਿਕਣ ਦਾ ਇੰਤਜਾਰ ਕਰ ਰਹੇ ਪਿੰਡ ਮਹਿੰਦੀਪੁਰ ਦੇ ਕਿਸਾਨ ਬਲਦੇਵ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਕੋਈ ਪ੍ਰਬੰਧ ਨਹੀਂ। ਰਾਤ ਨੂੰ ਮੀਂਹ ਪੈਂਦਾ ਰਿਹਾ ਹੈ। ਉਹ ਆਪਣੀ ਫਸਲ ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ ਪਰ ਮੀਂਹ ਜਿਆਦਾ ਸੀ ਤੇ ਪ੍ਰਬੰਧ ਜ਼ੀਰੋ। ਇਸ ਕਰਕੇ ਫ਼ਸਲ ਬਚਾਈ ਨਹੀਂ ਜਾ ਸਕੀ। ਉਨ੍ਹਾਂ ਨੇ ਸਰਕਾਰਾਂ ਉਪਰ ਵੀ ਰੋਸ ਜਾਹਿਰ ਕੀਤਾ।
ਇਹ ਵੀ ਪੜ੍ਹੋ : Mohali Grenade attack : ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰਪੀਜੀ ਹਮਲੇ 'ਚ ਪੁਲਿਸ ਨੇ 7 ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ
ਢੀਂਡਸਾ ਪਿੰਡ ਦੇ ਕਿਸਾਨ ਰਾਜਿੰਦਰ ਸਿੰਘ ਤੇ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਤਿੰਨ ਦਿਨਾਂ ਤੋਂ ਮੰਡੀ ਵਿੱਚ ਬੈਠੇ ਫ਼ਸਲ ਵਿਕਣ ਦਾ ਇੰਤਜਾਰ ਕਰ ਰਹੇ ਹਨ ਪਰ ਨਮੀ ਜ਼ਿਆਦਾ ਦੀ ਗੱਲ ਆਖ ਕੇ ਕੋਈ ਬੋਲੀ ਨਹੀਂ ਲਗਾ ਰਿਹਾ। ਹੁਣ ਮੀਂਹ ਨੇ ਹੋਰ ਫ਼ਸਲ ਗਿੱਲੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੀਂਹ ਨਾਲ ਖੇਤਾਂ ਚ ਖੜ੍ਹੀ ਫਸਲ ਦੀ ਕਟਾਈ ਵੀ ਲੇਟ ਹੋਵੇਗੀ।
ਇਹ ਵੀ ਪੜ੍ਹੋ : Hemkunt Sahib Yatra: ਇਸ ਵਾਰ ਢਾਈ ਲੱਖ ਦੇ ਕਰੀਬ ਸ਼ਰਧਾਲੂਆਂ ਨੇ ਕੀਤੇ ਹੇਮਕੁੰਟ ਸਾਹਿਬ ਦੇ ਦਰਸ਼ਨ, ਹੁਣ ਅਗਲੇ ਸਾਲ ਸ਼ੁਰੂ ਹੋਏਗੀ ਯਾਤਰਾ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।