ਚੰਡੀਗੜ੍ਹ : ਰਾਜਸਥਾਨ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਕਿਸਾਨਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮੁਆਫ ਕਰੇਗੀ।  ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਛੋਟੇ ਅਤੇ ਮੱਧਵਰਗੀ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਹ ਹਜ਼ਾਰ ਤੱਕ ਦਾ ਕਰਜ਼ਾ ਮੁਆਫ਼ ਕਰਨ ਅਤੇ ਜ਼ਮੀਨੀ ਮਾਲੀਏ ’ਚ ਛੋਟ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਉਨ੍ਹਾਂ ਜ਼ਮੀਨ ਮਾਲਕਾਂ, ਜਿਨ੍ਹਾਂ ਨੇ ਸਰਕਾਰੀ ਅਤੇ ਅਰਧ ਸਰਕਾਰੀ ਬੈਂਕਾਂ ਤੋਂ ਕਰਜ਼ਾ ਲਿਆ ਹੋਇਆ ਹੈ, ਦਾ ਕਰਜ਼ਾ ਮੁਆਫ਼ ਕਰੇਗੀ। ਇਸ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਅੱਠ ਹਜ਼ਾਰ ਕਰੋੜ ਦਾ ਬੋਝ ਪਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਜਲਦ ਹੀ ਕਰਜ਼ਾ ਰਾਹਤ ਕਮਿਸ਼ਨ ਸਥਾਪਿਤ ਕਰੇਗੀ ਤਾਂ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਹੋ ਸਕੇ।