Farmers Delhi March: ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਮਗਰੋਂ ਕਿਸਾਨਾਂ ਦਾ ਦਿੱਲੀ ਮਾਰਚ ਤੈਅ, 26 ਨਵੰਬਰ ਦੀ ਪੂਰੀ ਤਿਆਰੀ
Farmers Delhi March: ਕਿਸਾਨਾਂ ਦੀ ਟੀਮ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਲੀ ਮਾਰਚ ਦੀ ਤਿਆਰੀ ਕਰ ਰਹੀ ਹੈ। ਕਿਸਾਨਾਂ ਦੀ ਇਹ ਟੀਮ 26 ਨਵੰਬਰ ਨੂੰ ਦਿੱਲੀ ਜਾਵੇਗੀ। ਇਸ ਦਿਨ ਅੰਦੋਲਨ ਦਾ ਇੱਕ ਸਾਲ ਪੂਰਾ ਹੋ ਜਾਵੇਗਾ।
Farmers Delhi March: MSP ਨੂੰ ਕਾਨੂੰਨੀ ਹੱਕ ਮਿਲਣਾ ਚਾਹੀਦਾ ਹੈ ਅਤੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਬਿਜਲੀ ਬਿੱਲ ਦਾ ਖਰੜਾ ਵਾਪਸ ਲੈਣ ਸਮੇਤ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣ ਦੀ ਤਿਆਰੀ ਕਰ ਲਈ ਹੈ। ਇਹ ਸਾਰੇ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ਦੇ ਮੌਕੇ 'ਤੇ 26 ਨਵੰਬਰ ਨੂੰ ਦਿੱਲੀ ਪਹੁੰਚ ਕੇ ਸਰਕਾਰ 'ਤੇ ਦਬਾਅ ਬਣਾਉਣਗੇ। ਅੰਦੋਲਨ ਵਿੱਚ ਸ਼ਾਮਲ ਕਿਸਾਨ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਆਪਣੀ ਥਾਂ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ।
ਦੱਸ ਦਈਏ ਕਿ 26 ਨਵੰਬਰ ਨੂੰ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ 25 ਨਵੰਬਰ ਨੂੰ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਆ ਸਕਦੇ ਹਨ। ਅਜਿਹੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਦਿੱਲੀ ਮਾਰਚ ਸਬੰਧੀ ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ 25 ਤਰੀਕ ਨੂੰ ਅਸੀਂ ਖਨੋਰੀ ਬਾਰਡਰ 'ਤੇ ਇਕੱਠੇ ਹੋਵਾਂਗੇ ਅਤੇ 26 ਨੂੰ ਸਾਡੇ ਸੰਘਰਸ਼ ਨੂੰ 1 ਸਾਲ ਪੂਰਾ ਹੋਣ 'ਤੇ ਦਿੱਲੀ ਪਹੁੰਚਾਂਗੇ। ਕਿਸਾਨਾਂ ਨੇ ਦਿੱਲੀ ਪਹੁੰਚਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਦਿੱਲੀ ਵੱਲ ਆ ਰਹੀ ਕਿਸਾਨਾਂ ਦੀ ਰੈਲੀ ਵਿੱਚ ਔਰਤਾਂ ਵੀ ਸ਼ਾਮਲ ਹਨ। ਇਹ ਔਰਤਾਂ ਆਪਣਾ ਫੰਡ ਇਕੱਠਾ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਪੰਜਾਬੀ ਸਿੰਗਰ ਅਤੇ ਲੇਖਕ ਬੱਬੂ ਮਾਨ ਨੇ ਵੀ ਕਿਸਾਨ ਸੰਘਰਸ਼ ਨੂੰ ਇੱਕ ਸਾਲ ਪੂਰਾ ਹੋਣ ਮੌਕੇ ਦਿੱਲੀ ਬਾਰਡਰ 'ਤੇ ਚਲ ਰਹੇ ਕਿਸਾਨ ਅੰਦੋਲਨ 'ਚ ਸ਼ਿਰਕਤ ਕਰਨ ਦਾ ਐਲਾਨ ਕੀਤਾ ਹੈ ਅਤੇ ਆਪਣੇ ਫੈਨਸ ਨੂੰ ਇਸ ਮੌਕੇ ਆਉਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਕਿਸਾਨ ਚਾਹੁੰਦੇ ਹਨ ਕਿ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬਿਜਲੀ ਬਿੱਲ ਦਾ ਡਰਾਫਟ ਵਾਪਸ ਕੀਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਸਜ਼ਾ ਨਾ ਦਿੱਤੀ ਜਾਵੇ, ਜਦਕਿ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਵਾਪਸ ਲਏ ਜਾਣ | ਕਿਸਾਨਾਂ ਵੱਲੋਂ ਇੱਕ ਹੋਰ ਅਹਿਮ ਮੰਗ ਕੀਤੀ ਗਈ ਹੈ ਕਿ ਲਖੀਮਪੁਰ ਖੇੜੀ ਵਿੱਚ ਵਾਪਰੀ ਘਟਨਾ ਲਈ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਨਾਲ ਹੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਪ੍ਰਾਈਵੇਟ ਬੱਸਾਂ ਖਿਲਾਫ ਕਾਰਵਾਈ ਪੰਜਾਬ ਸਰਕਾਰ ਦੇ ਮੰਤਰੀ ਨੂੰ ਪਈ ਭਾਰੀ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: