ਪੜਚੋਲ ਕਰੋ

ਅਚਾਨਕ ਆਮਸਾਨ ਤੋਂ ਡਿੱਗਣ ਲੱਗੇ ਬਰਫ ਦੇ ਵੱਡੇ-ਵੱਡੇ ਗੋਲੇ, ਪੰਜਾਬ 'ਚ ਕਈ ਥਾਈਂ ਫਸਲਾਂ ਦਾ ਭਾਰੀ ਨੁਕਸਾਨ, ਕਿਸਾਨਾਂ ਨੇ ਮੰਗਿਆ ਮੁਆਵਜ਼ਾ

ਪੰਜਾਬ 'ਚ ਐਤਵਾਰ ਰਾਤ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਇਹ ਮੀਂਹ ਕਿਸਾਨਾਂ ਦੇ ਲਈ ਵੱਡੀ ਮੁਸੀਬਤ ਬਣ ਗਿਆ ਹੈ। ਸੋਮਵਾਰ ਰਾਤ ਨੂੰ ਪਏ ਮੀਂਹ ਤੇ ਗੜੇਮਾਰੀ ਨੇ ਕਈ ਫਸਲਾਂ ਤਬਾਹ ਕਰ ਦਿੱਤੀਆਂ ਹਨ।

ਮੁਕਤਸਰ: ਪੰਜਾਬ 'ਚ ਐਤਵਾਰ ਰਾਤ ਤੋਂ ਸ਼ੁਰੂ ਹੋਏ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਇਹ ਮੀਂਹ ਕਿਸਾਨਾਂ ਦੇ ਲਈ ਵੱਡੀ ਮੁਸੀਬਤ ਬਣ ਗਿਆ ਹੈ। ਸੋਮਵਾਰ ਰਾਤ ਨੂੰ ਪਏ ਮੀਂਹ ਤੇ ਗੜੇਮਾਰੀ ਨੇ ਕਈ ਫਸਲਾਂ ਤਬਾਹ ਕਰ ਦਿੱਤੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇ ਵਾਲਾ 'ਚ ਦੇਰ ਸ਼ਾਮ ਤੇਜ ਹਵਾਵਾਂ ਦੇ ਨਾਲ ਮੀਂਹ ਪਿਆ ਤੇ ਗੜੇਮਾਰੀ ਵੀ ਹੋਈ। ਇਸ ਨਾਲ ਕਿਸਾਨਾਂ ਦੀ ਨਰਮੇ ਅਤੇ ਮੂੰਗੀ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ। ਉੱਥੇ ਹੀ ਕਿਸਾਨ ਦੇ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਦੇ ਕੋਲੋਂ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਪੰਜਾਬ 'ਚ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਪੇਸ਼ਨਗੋਈ ਵੀ ਕੀਤੀ ਹੈ। ਐਤਵਾਰ ਰਾਤ ਅਤੇ ਸੋਮਵਾਰ ਨੂੰ ਪਏ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ।

ਮੌਸਮ ਵਿਭਾਗ ਨੇ ਪੱਛਮੀ ਮਾਲਵਾ ਨੂੰ ਛੱਡ ਕੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਮਾਝਾ, ਦੋਆਬਾ ਅਤੇ ਮਾਲਵੇ ਦੇ ਪੂਰਬੀ ਹਿੱਸੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਨਾਲ ਹੀ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ 25 ਤੋਂ 27 ਮਈ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਮੁਕਤਸਰ ਦਾ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਿਰੋਜ਼ਪੁਰ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਅਤੇ ਬਰਨਾਲਾ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ 'ਚ ਮੀਂਹ ਕਾਰਨ ਪਾਰਾ 7.4 ਡਿਗਰੀ ਤੱਕ ਡਿੱਗਾ
ਐਕਟਿਵ ਪੱਛਮੀ ਗੜਬੜ ਕਾਰਨ ਚੰਡੀਗੜ੍ਹ ਵਿੱਚ ਐਤਵਾਰ ਦੇਰ ਰਾਤ 11.5 ਮਿਲੀਮੀਟਰ ਮੀਂਹ ਪਿਆ। ਨਤੀਜੇ ਵਜੋਂ ਸੋਮਵਾਰ ਨੂੰ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 7.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਕਮਜ਼ੋਰ ਪੱਛਮੀ ਗੜਬੜੀ ਉੱਤਰੀ ਪਹਾੜੀ ਖੇਤਰਾਂ ਵਿੱਚ ਦਾਖਲ ਹੋਣ ਕਾਰਨ ਪੱਛਮੀ ਰਾਜਸਥਾਨ ਅਤੇ ਪੂਰਬੀ ਪਾਕਿਸਤਾਨ ਦੇ ਉੱਪਰ ਇੱਕ ਪ੍ਰੇਰਕ ਚੱਕਰਵਾਤ ਸਰਕੂਲੇਸ਼ਨ ਬਣ ਗਈ ਹੈ, ਜਿਸ ਕਾਰਨ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਰਾਜਾਂ ਵਿੱਚ ਹਨੇਰੀ ਅਤੇ ਹਲਕੀ ਬਾਰਿਸ਼ ਹੋਣ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Quami Insaaf Morcha | ਕੌਮ ਨੂੰ ਖ਼ਤਮ ਕਰਨਾ ਸੌਖਾ ਨਹੀਂ! ਗੋਲੇ ਦਾਗਣ 'ਤੇ ਸਿੱਖ ਬੀਬੀ ਦੀ ਚੁਣੌਤੀKhanauri Kisan Live | ਡੱਲੇਵਾਲ ਦੀ ਹਾਲਤ ਨਾਜੁਕ, ਕਿਸਾਨਾਂ ਨੇ ਚੁੱਕਿਆ ਵੱਡਾ ਕਦਮਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget