ਪੜਚੋਲ ਕਰੋ

ਝੋਨੇ ਦੀ ਲਵਾਈ 'ਚ ਅੜਿੱਕਾ, ਸਟੇਸ਼ਨਾਂ 'ਤੇ ਪਰਵਾਸੀਆਂ ਨੂੰ ਉਡੀਕ ਰਹੇ ਕਿਸਾਨ

ਮਜ਼ਦੂਰਾਂ ਵੱਲੋਂ ਕਿਸਾਨਾਂ ਕੋਲੋਂ ਝੋਨੇ ਦੀ ਲਵਾਈ ਲਈ 3500 ਤੋਂ 4 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਇੱਥੋਂ ਤਕ ਕਿ ਮਜ਼ਦੂਰ ਰਾਸ਼ਨ ਤੇ ਮੰਜੇ ਬਿਸਤਰੇ ਵੀ ਮੰਗ ਰਹੇ ਹਨ। ਕਿਸਾਨ ਕਹਿੰਦੇ ਹਨ ਕਿ ਉਹ ਮਜ਼ਦੂਰਾਂ ਨੂੰ ਕੀ-ਕੀ ਦੇਣ।

ਬਠਿੰਡਾ: ਕਿਸਾਨਾਂ ਨੂੰ ਝੋਨੇ ਦੀ ਲਵਾਈ ਬੇਹੱਦ ਮਹਿੰਗੀ ਪੈ ਰਹੀ ਹੈ। ਇੱਕ ਤਾਂ ਕਿਸਾਨਾਂ ਨੂੰ ਲਵਾਈ ਲਈ ਮਜ਼ਦੂਰ ਨਹੀਂ ਮਿਲ ਰਹੇ, ਦੂਜਾ ਜਿਹੜੇ ਮਜ਼ਦੂਰ ਉਪਲੱਬਧ ਵੀ ਹਨ, ਉਹ ਪੈਸੇ ਵੱਧ ਮੰਗ ਰਹੇ ਹਨ। ਪੰਜਾਬ ਸਰਕਾਰ ਨੇ 13 ਜੂਨ ਤੋਂ ਨੂੰ ਪੰਜਾਬ ਭਰ ਵਿੱਚ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੁਝ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਸ਼ੁਰੂ ਵੀ ਕਰ ਦਿੱਤੀ ਗਈ ਹੈ ਪਰ ਲਗਪਗ ਅੱਧ ਤੋਂ ਵੱਧ ਕਿਸਾਨ ਝੋਨੇ ਦੀ ਲਵਾਈ ਕਰਾਉਣ ਲਈ ਪਰਵਾਸੀਆਂ ਦੀ ਉਡੀਕ 'ਚ ਸਟੇਸ਼ਨਾਂ ਉੱਪਰ ਖ਼ੱਜਲ਼-ਖ਼ੁਆਰ ਹੋ ਰਹੇ ਹਨ। ਉਕਤ ਤਸਵੀਰ ਬਠਿੰਡਾ ਦੇ ਰੇਲਵੇ ਸਟੇਸ਼ਨ ਦੀ ਹੈ, ਜਿੱਥੇ ਕਿਸਾਨ ਪਰਵਾਸੀਆਂ ਦੀ ਉਡੀਕ ਵਿੱਚ ਪਿਛਲੇ ਕਈ ਦਿਨਾਂ ਤੋਂ ਡੇਰੇ ਲਾਈ ਬੈਠੇ ਹਨ। ਰੇਲਵੇ ਸਟੇਸ਼ਨ 'ਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਪਰਵਾਸੀ ਮਜ਼ਦੂਰਾਂ ਦਾ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਆਉਣ ਵਾਲੀ 13 ਤਰੀਕ ਤੋਂ ਖੇਤਾਂ ਵਿੱਚ ਝੋਨੇ ਦੀ ਲਵਾਈ ਸ਼ੁਰੂ ਕਰਨੀ ਹੈ। ਇਸ ਲਈ ਕਿਸਾਨ ਸਟੇਸ਼ਨ 'ਤੇ ਦਿਨ-ਰਾਤ ਇੰਤਜ਼ਾਰ ਕਰ ਰਹੇ ਹਨ। ਯੂਪੀ, ਬਿਹਾਰ ਤੇ ਰਾਜਸਥਾਨ ਤੋਂ ਜਿਹੜੇ ਪਰਵਾਸੀ ਆਉਂਦੇ ਹਨ, ਉਹ ਪੈਸਿਆਂ ਦੀ ਬਹੁਤ ਮੰਗ ਕਰ ਰਹੇ ਹਨ। ਮਜ਼ਦੂਰਾਂ ਵੱਲੋਂ ਕਿਸਾਨਾਂ ਕੋਲੋਂ ਝੋਨੇ ਦੀ ਲਵਾਈ ਲਈ 3500 ਤੋਂ 4 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਇੱਥੋਂ ਤਕ ਕਿ ਮਜ਼ਦੂਰ ਰਾਸ਼ਨ ਤੇ ਮੰਜੇ ਬਿਸਤਰੇ ਵੀ ਮੰਗ ਰਹੇ ਹਨ। ਕਿਸਾਨ ਕਹਿੰਦੇ ਹਨ ਕਿ ਉਹ ਮਜ਼ਦੂਰਾਂ ਨੂੰ ਕੀ-ਕੀ ਦੇਣ। ਸਰਕਾਰ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਕਰ ਰਹੀ। ਕਿਸਾਨਾਂ ਦੇ ਝੋਨੇ ਦੀ ਲਵਾਈ ਲਈ ਇੱਕ ਰੇਟ ਤੈਅ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਰਾਜਸਥਾਨ ਦੇ ਅਲਵਰ ਵਿੱਚੋਂ ਆਏ ਪਰਵਾਸੀ ਮਜ਼ਦੂਰ ਨੇ ਕਿਹਾ ਕਿ ਉਹ ਦੋ-ਤਿੰਨ ਦਿਨਾਂ ਤੋਂ ਇੱਥੇ ਆਏ ਹੋਏ ਹਨ। ਇੱਥੇ ਉਨ੍ਹਾਂ ਨੂੰ ਝੋਨੇ ਦੀ ਲਵਾਈ ਦਾ ਸਹੀ ਰੇਟ ਨਹੀਂ ਮਿਲ ਰਿਹਾ। ਉਨ੍ਹਾਂ ਨੂੰ ਲਵਾਈ ਬਦਲੇ ਸਿਰਫ 2100-2200 ਰੁਪਏ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਵੀ ਇਹੀ ਕਹਿਣਾ ਸੀ ਕਿ ਉਹ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਇੱਥੇ ਬੈਠਿਆਂ ਨੂੰ ਤਿੰਨ-ਤਿੰਨ ਚਾਰ-ਚਾਰ ਦਿਨ ਲੱਗ ਜਾਂਦੇ ਹਨ। ਉਹ ਆਪਣੇ ਪਰਿਵਾਰ ਸਮੇਤ ਆਉਂਦੇ ਹਨ ਪਰ ਇੱਥੇ ਆ ਕੇ ਉਨ੍ਹਾਂ ਨੂੰ ਕੁਝ ਨਹੀਂ ਮਿਲਦਾ। ਮੰਜੇ ਬਿਸਤਰੇ ਵੀ ਨਹੀਂ ਮਿਲਦੇ। ਮਜ਼ਦੂਰਾਂ ਨੇ ਮੰਗ ਕੀਤੀ ਕਿ ਉਹ ਆਪਣਾ ਘਰ ਛੱਡ ਕੇ ਆਉਂਦੇ ਹਨ, ਇਸ ਲਈ ਉਨ੍ਹਾਂ ਨੂੰ ਮਿਹਨਤ ਦੇ ਹਿਸਾਬ ਨਾਲ ਸਹੀ ਰੇਟ ਦਿੱਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget