ਪੜਚੋਲ ਕਰੋ
Advertisement
(Source: ECI/ABP News/ABP Majha)
Burning Stubble in Punjab: ਮੁਆਵਜ਼ਾ ਨਾ ਮਿਲਣ ਕਰਕੇ ਪੰਜਾਬ ਵਿੱਚ ਪਰਾਲੀ ਸਾੜਣ ਨੂੰ ਮਜ਼ਬੂਰ ਹੈ ਕਿਸਾਨ
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪੰਜ ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਦਰ ਨੂੰ ਹੋਰ ਘਟਾਉਣ ਲਈ ਕਿਹਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਜਲੰਧਰ: ਪੰਜਾਬ (Punjab) ਵਿਚ ਪਰਾਲੀ ਸਾੜਨ (Stubble Burning) ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਫੋਟੋਆਂ ਜਲੰਧਰ (Jalandhar) ਦੇ ਫਿਲੌਰ ਦੇ ਇੱਕ ਪਿੰਡ ਖੇਲਾ ਦੀਆਂ ਹਨ। ਇੱਥੇ ਕਿਸਾਨ ਬਗੈਰ ਕਿਸੇ ਡਰ ਤੋਂ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਕਿਸਾਨਾਂ ਨੂੰ ਕਹਿਣਾ ਹੈ ਕਿ ਸਰਕਾਰ ਸਾਡੇ ਬਾਰੇ ਕੀ ਜਾਣਦੀ ਹੈ, ਪਰਾਲੀ ਸਾੜਨਾ ਸਾਡੀ ਮਜਬੂਰੀ ਹੈ। ਸਰਕਾਰ ਸਾਨੂੰ ਕੋਈ ਮੁਆਵਜ਼ਾ ਨਹੀਂ ਦਿੰਦੀ।
ਵਾਤਾਵਰਣ ਵਿਗਿਆਨੀਆਂ ਨੇ ਪਰਾਲੀ ਸਾੜਨ ਦਾ ਇੱਕ ਹੋਰ ਰੁਝਾਨ ਟ੍ਰੈਂਡ ਕਰ ਰਿਹਾ ਹੈ। ਉਨ੍ਹਾਂ ਮੁਤਾਬਕ ਛੁੱਟੀ ਵਾਲੇ ਦਿਨ ਪਰਾਲੀ ਸਾੜਨ ਦੀਆਂ ਘਟਨਾਵਾਂ ਸਭ ਤੋਂ ਵੱਧ ਹੁੰਦੀਆਂ ਹਨ। 19 ਸਤੰਬਰ ਤੋਂ 2 ਅਕਤੂਬਰ ਦੇ ਵਿਚਕਾਰ ਬਲਦੀ ਤੂੜੀ ਦਾ ਗ੍ਰਾਫ ਸ਼ਨੀਵਾਰ ਅਤੇ ਐਤਵਾਰ ਨੂੰ ਸਿਖਰ 'ਤੇ ਰਿਹਾ।
ਇਸ ਸਬੰਧੀ ਵਾਤਾਵਰਣ ਮਾਹਰ ਡਾ. ਸੁਮਨ ਮੋਰੇ ਨੇ ਕਿਹਾ ਕਿ ਅਸਲ ਵਿੱਚ ਕਿਸਾਨ ਸੋਚ ਰਹੇ ਹਨ ਕਿ ਪਰਾਲੀ ਦੀ ਨਿਗਰਾਨੀ ਕਰਨ ਵਾਲੇ ਅਧਿਕਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਗਸ਼ਤ ’ਤੇ ਨਹੀਂ ਆਉਂਦੇ। ਅਜਿਹੀ ਸਥਿਤੀ ਵਿੱਚ ਉਹ ਕਾਨੂੰਨੀ ਕਾਰਵਾਈ ਤੋਂ ਨਹੀਂ ਡਰਦੇ। 31 ਅਕਤੂਬਰ ਨੂੰ ਸੈਟੇਲਾਈਟ ਨੂੰ 3823 ਥਾਂਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਜਿਸਦਾ ਮਤਲਬ ਕਿ ਇਸ ਦਿਨ ਪਰਾਲੀ ਸਭ ਤੋਂ ਜ਼ਿਆਦਾ ਸਾੜੀ ਗਈ। ਸਰਕਾਰ ਦਾ ਦਾਅਵਾ- ਘੱਟ ਸਾੜੀ ਜਾ ਰਹੀ ਪਰਾਲੀ: ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪੰਜ ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਦਰ ਨੂੰ ਹੋਰ ਘਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਤੱਕ ਪੰਜਾਬ ਵਿਚ 137.89 ਲੱਖ ਟਨ ਝੋਨੇ ਦੀ ਆਮਦ ਹੋਈ ਹੈ ਜੋ ਕਿ ਪਿਛਲੇ ਸਾਲ ਨਾਲੋਂ 33 ਪ੍ਰਤੀਸ਼ਤ ਵੱਧ ਹੈ। ਪਰਾਲੀ ਸਾੜਨ ਦੀ ਸਮੱਸਿਆ ਬਾਰੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀ ਨੂੰ ਹਦਾਇਤਾਂ ਜਾਰੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਮਸਲੇ ਨੂੰ ਹੋਰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਹਾਲਾਂਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ ਘੱਟ ਰਹੀਆਂ ਹਨ। ਪੰਜਾਬ 'ਚ ਟ੍ਰੇਨਾਂ ਚੱਲਣ ਤੇ ਰੇਲਵੇ ਦੀ ਨਾਂਹ, ਪਰ ਕਾਂਗਰਸੀ MPs ਨੂੰ ਅਮੀਤ ਸ਼ਾਹ ਤੇ ਪੂਰਾ ਭਰੌਸਾ, ਕਿਹਾ ਸ਼ਾਹ ਤੋਂ ਵੱਡਾ ਕੋਈ ਨਹੀਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#Punjab: Thick plumes of smoke seen as farmers burn stubble in Khela village of Jalandhar's Phillaur. "What does the government know? They don't give us any compensation. It is a compulsion to burn stubble," says a farmer. pic.twitter.com/E2dYXMOFTn
— ANI (@ANI) November 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਸਿਹਤ
Advertisement