ਪੜਚੋਲ ਕਰੋ

ਸਿੱਧੀ ਅਦਾਇਗੀ ਨੇ ਰੋਲੇ ਕਿਸਾਨ, ਪੋਰਟਲ ਦੇ ਚੱਕਰ ’ਚ ਫਸੇ ਭੁਗਤਾਨ

ਨਵਾਂਸ਼ਹਿਰ ਤੇ ਰੋਪੜ ਨੂੰ ਛੱਡ ਕੇ ਸੂਬੇ ਦੀਆਂ ਹੋਰ ਮੰਡੀਆਂ ’ਚ ਆੜ੍ਹਤੀ ਹਾਲੇ ਤੱਕ ਨਵੇਂ ਖ਼ਰੀਦ ਪੋਰਟਲ ਨੂੰ ਚਲਾਉਣਾ ਵੀ ਨਹੀਂ ਸਿੱਖ ਸਕੇ ਹਨ। ਇਸੇ ਲਈ ਕਿਸਾਨਾਂ ਦੀਆਂ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਫਸ ਚੁੱਕੀਆਂ ਹਨ।

ਚੰਡੀਗੜ੍ਹ: ਮੰਡੀਆਂ ’ਚ ਕਣਕ ਦੀ ਖ਼ਰੀਦ ਨੂੰ ਲੈ ਕੇ ਸੂਬੇ ਦੇ ਕਿਸਾਨ ਪ੍ਰੇਸ਼ਾਨ ਹਨ। ਕੇਂਦਰ ਦੇ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਅਦਾਇਗੀ ਦੇ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਆੜ੍ਹਤੀਆਂ ਦੇ ਮਾਧਿਅਮ ਰਾਹੀਂ ਪੇਮੈਂਟ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਮੰਡੀਆਂ ਵਿੱਚ ਹਾਲਾਤ ਇਸ ਦੇ ਉਲਟ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ’ਚ ਲਗਪਗ 30 ਲੱਖ ਕਣਕ ਵਿਕਣ ਲਈ ਆ ਚੁੱਕੀ ਹੈ।

ਨਵਾਂਸ਼ਹਿਰ ਤੇ ਰੋਪੜ ਨੂੰ ਛੱਡ ਕੇ ਸੂਬੇ ਦੀਆਂ ਹੋਰ ਮੰਡੀਆਂ ’ਚ ਆੜ੍ਹਤੀ ਹਾਲੇ ਤੱਕ ਨਵੇਂ ਖ਼ਰੀਦ ਪੋਰਟਲ ਨੂੰ ਚਲਾਉਣਾ ਵੀ ਨਹੀਂ ਸਿੱਖ ਸਕੇ ਹਨ। ਇਸੇ ਲਈ ਕਿਸਾਨਾਂ ਦੀਆਂ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਫਸ ਚੁੱਕੀਆਂ ਹਨ। ਇਕੱਲੇ ਸੰਗਰੂਰ ’ਚ 66 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਪੋਰਟਲ ਦੇ ਚੱਕਰ ’ਚ ਰੁਕੀ ਹੋਈ ਹੈ। ਸਿਰਫ਼ ਨਵਾਂਸ਼ਹਿਰ ’ਚ ਕਿਸਾਨਾਂ ਨੂੰ 28 ਲੱਖ ਰੁਪਏ ਦੀ ਪੇਮੈਂਟ ਹੋਈ ਹੈ; ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ’ਚ ਪੋਰਟਲ ਦੇ ਚੱਕਰਾਂ ਵਿੱਚ ਭੁਗਤਾਨ ਨਹੀਂ ਹੋ ਰਹੇ; ਜਦਕਿ 24 ਘੰਟਿਆਂ ਅੰਦਰ ਤੇ ਵਿਸ਼ੇਸ਼ ਹਾਲਾਤ ’ਚ 48 ਘੰਟਿਆਂ ਅੰਦਰ ਭੁਗਤਾਨ ਕਰਨ ਦਾ ਦਾਅਵਾ ਕੀਤਾ ਗਿਆ ਸੀ।

ਮੰਡੀਆਂ ’ਚ ਰੋਜ਼ਾਨਾ ਲੱਖ ਟਨ ਕਣਕ ਦੀ ਆਮਦ ਹੋ ਰਹੀ ਹੈ ਪਰ ਬਾਰਦਾਨੇ ਦੀ ਕਮੀ ਕਾਰਣ ਭਰਾਈ ਨਹੀਂ ਹੋ ਰਹੀ। ਹਾਲੇ ਤੱਕ ਕੁੱਲ ਖ਼ਰੀਦੀ ਕਣਕ ਦੀ 60 ਫ਼ੀਸਦੀ ਦੇ ਲਗਪਗ ਹੀ ਚੁਕਵਾਈ ਹੋ ਸਕੀ ਹੈ। ਕਿਸਾਨਾਂ ਨੂੰ ਫ਼ਸਲ ਵੇਚਣ ਲਈ ਦੋ ਦਿਨ ਲੱਗ ਰਹੇ ਹਨ। ਉੱਧਰ ਖ਼ਰੀਦ ਏਜੰਸੀਆਂ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਪੇਮੈਂਟ ਨਾਲ ਦੀ ਨਾਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕਣਕ ਦੇ ਸੀਜ਼ਨ 2021-22 ਦਾ ਖ਼ਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਆੜ੍ਹਤੀਆਂ ਨੇ ਕਿਸਾਨਾਂ ਦੇ ਖਾਤਿਆਂ ’ਚ ਸਿੱਧੀ ਪੇਮੈਂਟ ਨੂੰ ਲੈ ਕੇ ਇਤਰਾਜ਼ ਪ੍ਰਗਟਾਇਆ ਸੀ।

ਇਸ ਤੋਂ ਬਾਅਦ ਸੂਬੇ ’ਚ ਐੱਫ਼ਸੀਆਈ ਨੂੰ ਛੱਡ ਕੇ ਪੰਜਾਬ ਦੀਆਂ ਏਜੰਸੀਆਂ ਨੂੰ ਆੜ੍ਹਤੀਆਂ ਰਾਹੀਂ ਭੁਗਤਾਨ ਕਰਨ ਨੂੰ ਆਖਿਆ ਗਿਆ ਸੀ ਪਰ ਇਸ ਤੋਂ ਬਾਅਦ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਤੇ ਜਲਦਬਾਜ਼ੀ ’ਚ ਖ਼ਰੀਦ ਪੋਰਟਲ ਲਾਗੂ ਕਰਨਾ ਪਿਆ। ਕੇਂਦਰ ਨੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਕਰਨ ਲਈ ਸਾਲ ਦਾ ਪੂਰਾ ਰਿਕਾਰਡ ਆਨਲਾਈਨ ਕਰਨ ਲਈ ‘ਅਨਾਜ ਖ਼ਰੀਦ ਪੋਰਟਲ’ ਬਣਾਇਆ ਹੈ।

ਇਸ ਪੋਰਟਲ ’ਚ ਕਿਸਾਨ ਬਾਰੇ ਪੂਰੀ ਜਾਣਕਾਰੀ ਜਿਵੇਂ ਕਿਸਾਨ ਦਾ ਨਾਂਅ, ਰਿਹਾਇਸ਼ੀ ਪਤਾ, ਆਧਾਰ ਕਾਰਡ, ਮੋਬਾਇਲ ਨੰਬਰ, ਕਿਸਾਨ ਕੋਲ ਕਿੰਨੀ ਜ਼ਮੀਨ ਹੈ, ਰਿਹਾਇਸ਼ੀ ਪਤਾ, ਆਧਾਰ ਕਾਰਡ, ਮੋਬਾਈਲ ਨੰਬਰ, ਕਿਸਾਨ ਦੇ ਬੈਂਕ ਖਾਤੇ ਬਾਰੇ ਜਾਣਕਾਰੀ ਮੰਗੀ ਜਾਂਦੀ ਹੈ।

ਪੋਰਟਲ ’ਤੇ ਕਿਸਾਨ ਦੀ ਰਜਿਸਟ੍ਰੇਸ਼ਨ ਲਈ ਸਾਰੀ ਜਾਣਕਾਰੀ ਦੇ ਨਾਲ ਬੈਂਕ ਖਾਤੇ ਦਾ ਕੈਂਸਲ ਚੈੱਕ ਤੇ ਆਧਾਰ ਕਾਰਡ ਨੰਬਰ ਵੀ ਦੇਣਾ ਹੁੰਦਾ ਹੈ ਪਰ ਪੋਰਟਲ ਪ੍ਰਕਿਰਿਆ ਹੌਲੀ ਹੋਣ ਕਾਰਣ ਆੜ੍ਹਤੀਆਂ ਨੂੰ ਕਿਸਾਨਾਂ ਦਾ ਡਾਟਾ ਪੋਰਟਲ ’ਚ ਫ਼ੀਡ ਕਰਨ ਲਈ ਹਰੇਕ ਕਿਸਾਨ ਵਾਸਤੇ 25 ਤੋਂ 30 ਮਿੰਟ ਲੱਗਦੇ ਹਨ।

ਪੋਰਟਲ ’ਚ ਆ ਰਹੀਆਂ ਹਨ ਇਹ ਸਮੱਸਿਆਵਾਂ:

1.    ਕਈ ਕਿਸਾਨਾਂ ਦਾ ਆਧਾਰ ਕਾਰਡ ਮੋਬਾਈਲ ਨੰਬਰ ਨਾਲ ਲਿੰਕ ਨਹੀਂ ਹੈ। ਜਿਹੜੇ ਨੰਬਰ ਉੱਤੇ ਓਟੀਪੀ ਆਉਣਾ ਹੁੰਦਾ ਹੈ, ਉਹ ਨੰਬਰ ਵੀ ਬੰਦ ਆ ਰਹੇ ਹਨ। ਨਵਾਂ ਨੰਬਰ ਲਿੰਕ ਹੋਣ ’ਚ 10 ਤੋਂ 12 ਦਿਨ ਲੱਗ ਰਹੇ ਹਨ।

2.   ਪੋਰਟਲ ’ਚ ਕੁਝ ਬੈਂਕਾਂ ਦੇ ਨਾਂ ਅਪਡੇਟ ਨਹੀਂ ਹਨ; ਜਿਸ ਕਾਰਣ ਉਨ੍ਹਾਂ ਬੈਂਕਾਂ ਦੇ ਖਾਤਿਆਂ ਵਾਲੇ ਕਿਸਾਨਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਨੂੰ ਹੁਣ ਪੋਰਟਲ ’ਚ ਰਜਿਸਟ੍ਰੇਸ਼ਨ ਕਰਵਾਉਣ ਲਈ ਹੋਰ ਬੈਂਕਾਂ ’ਚ ਖਾਤੇ ਖੁੱਲ੍ਹਵਾਉਣੇ ਪੈ ਰਹੇ ਹਨ।

3.   ਪੋਰਟਲ ’ਚ ਘੱਟ ਕਿਸਾਨਾਂ ਦੀ ਰਜਿਸਟ੍ਰੇਸ਼ਨ ਹੋਣ ਕਾਰਣ ਏਜੰਸੀ ਕੋਲ ਬਿਲ ਨਹੀਂ ਪੁੱਜ ਰਹੇ, ਜਿਸ ਕਾਰਣ ਸਰਕਾਰ ਦਾ 48 ਘੰਟਿਆਂ ’ਚ ਪੇਮੈਂਟ ਦੇਣ ਦਾ ਦਾਅਵਾ ਖੋਖਲਾ ਸਿੱਧ ਹੋ ਰਿਹਾ ਹੈ। ਅਣ-ਰਜਿਸਟਰਡ ਕਿਸਾਨਾਂ ਨੂੰ ਫ਼ਸਲ ਦੀ ਰਕਮ ਨਹੀਂ ਮਿਲ ਰਹੀ।

4.   ਪੋਰਟਲ ਕਈ ਬੈਂਕਾਂ ਦਾ IFSC ਕੋਡ ਗ਼ਲਤ ਵਿਖਾ ਰਿਹਾ ਹੈ। ਅਸਲ ’ਚ ਬੈਂਕ ਦਾ ਆਈਐਫ਼ਐਸਸੀ ਕੋਡ ਕੁਝ ਹੋਰ ਹੈ ਤੇ ਪੋਰਟਲ ’ਚ ਕੁਝ ਹੋਰ ਦਿੱਸ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget