ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਜਥੇਬੰਦੀਆਂ ਨੇ ਨਵਾਂ ਦਾਅ ਖੇਡਿਆ ਹੈ। ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੈਂਕ ਦੇ ਨਿੱਜੀਕਰਨ ਖਿਲਾਫ ਹੜਤਾਲ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਘੋਲ ਦਾ ਦਾਇਰਾ ਵਧਾਉਂਦਿਆਂ ਰੇਲਵੇ ਮੁਲਾਜ਼ਮ ਯੂਨੀਅਨਾਂ ਦੇ ਸੱਦੇ ’ਤੇ 15 ਮਾਰਚ ਨੂੰ ‘ਨਿੱਜੀਕਰਨ ਤੇ ਮਹਿੰਗਾਈ ਵਿਰੋਧੀ ਦਿਵਸ’ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਐਸਡੀਐਮ’ਜ਼ ਤੇ ਡਿਪਟੀ ਕਮਿਸ਼ਨਰਾਂ ਨੂੰ ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਮੰਗ ਪੱਤਰ ਸੌਂਪ ਰਹੀਆਂ ਹਨ। ਇਨ੍ਹਾਂ ਵਿੱਚ ਖੇਤੀ ਕਾਨੂੰਨ ਰੱਦ ਕਰਨ, ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਦੱਸ ਦਈਏ ਕਿ ਬੈਂਕਾਂ ਦੇ ਤਜਵੀਜ਼ਤ ਨਿੱਜੀਕਰਨ ਦੇ ਵਿਰੋਧ ’ਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਨੌਂ ਯੂਨੀਅਨਾਂ ਦੇ ਸਾਂਝੇ ਸੰਗਠਨ- ‘ਯੂਨਾਈਟਿਡ ਫੋਰਮ ਆਫ਼ ਬੈਂਕਿੰਗ ਯੂਨੀਅਨ’ ਨੇ ਦਾਅਵਾ ਕੀਤਾ ਕਿ ਬੈਂਕਾਂ ਦੇ ਲਗਪਗ 10 ਲੱਖ ਕਰਮਚਾਰੀ ਤੇ ਅਧਿਕਾਰੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ।
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :