ਪੜਚੋਲ ਕਰੋ

ਮੋਦੀ ਸਰਕਾਰ ਵੇਲੇ ਕਿਸਾਨਾਂ ਦਾ ਸਭ ਤੋਂ ਵੱਡਾ ਸੰਘਰਸ਼, ਸ਼ਹਿਰਾਂ ਨੂੰ ਰੋਕੀ ਦੁੱਧ ਤੇ ਫਲ ਸਬਜੀਆਂ ਦੀ ਸਪਲਾਈ

ਚੰਡੀਗੜ੍ਹ: ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸਭ ਤੋਂ ਵੱਡਾ ਸੰਘਰਸ਼ ਵਿੱਢਿਆ ਗਿਆ ਹੈ। ਇਹ ਹੜਤਾਲ ਇੱਕ ਤੋਂ 10 ਜੂਨ ਤੱਕ ਜਾਰੀ ਰਹੇਗੀ। ਇਸ ਹੜਤਾਲ ਵਿੱਚ ਦੇਸ਼ ਭਰ ਦੀਆਂ ਤਕਰੀਬਨ 110 ਕਿਸਾਨ ਜਥੇਬੰਦੀਆਂ ਡਟੀਆਂ ਹੋਈਆਂ ਹਨ। ਪੰਜਾਬ ਦੀਆਂ ਵੀ ਅੱਧਾ ਦਰਜਨ ਕਿਸਾਨ ਜਥੇਬੰਦੀਆਂ ਅੰਦੋਲਨ ਵਿੱਚ ਸ਼ਾਮਲ ਹਨ।   ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਦੁੱਧ ਤੇ ਸਬਜ਼ੀਆਂ ਸ਼ਹਿਰਾਂ ਵਿੱਚ ਸਪਲਾਈ ਨਹੀਂ ਕੀਤੀਆਂ ਜਾਣਗੀਆਂ। ਇਸ ਨਾਲ ਸ਼ਹਿਰਾਂ ਵਿੱਚ ਸਬਜ਼ੀਆਂ ਤੇ ਫਲਾਂ ਦੇ ਭਾਅ ਚੜ੍ਹ ਗਏ ਹਨ। ਇਹ ਜਥੇਬੰਦੀਆਂ ਕਿਸਾਨ ਕਰਜ਼ਾ ਮੁਕਤੀ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਦਿਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਤੇ ਕਿਸਾਨ ਪਰਿਵਾਰਾਂ ਦੀ ਘੱਟੋ ਘੱਟ ਬੁਨਿਆਦੀ ਆਮਦਨ ਤੈਅ ਕਰਨ ਦੀ ਮੰਗ ਕਰ ਰਹੀਆਂ ਹਨ। ਮੱਧ ਪ੍ਰਦੇਸ਼ ਵਿੱਚ ਗ੍ਰਾਮ ਸਭਾਵਾਂ ਵਿੱਚ ਮਤੇ ਪਾਉਣ ਤੋਂ ਬਾਅਦ ਦਿੱਤੇ ਹੜਤਾਲ ਦੇ ਸੱਦੇ ਕਾਰਨ ਉੱਠੇ ਦੇਸ਼ ਵਿਆਪੀ ਕਿਸਾਨ ਅੰਦੋਲਨ ਨੂੰ ਅੱਗੇ ਵਧਾਉਂਦਿਆਂ ਕਿਸਾਨ ਜਥੇਬੰਦੀਆਂ ਦੇ ਮਹਾਂਸੰਘ ਨੇ ਪਹਿਲਾਂ ਦਿੱਲੀ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਉਸ ਵਕਤ ਕਿਸਾਨਾਂ ਨੂੰ ਰਾਹਾਂ ਵਿੱਚ ਰੋਕ ਲਿਆ ਗਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਕਿਸਾਨਾਂ ਨੂੰ ਦੇਸ਼ ਤੇ ਸੂਬੇ ਦੀ ਰਾਜਧਾਨੀ ਵਿੱਚ ਸ਼ਾਂਤਮਈ ਅੰਦੋਲਨ ਕਰਨ ਤੋਂ ਵੀ ਰੋਕ ਰਹੀਆਂ ਹਨ। ਅਜਿਹੀ ਹਾਲਤ ਵਿੱਚ ਕਿਸਾਨ ਜਥੇਬੰਦੀਆਂ ਕੋਲ ਹੜਤਾਲ ਕਰਨ ਤੋਂ ਬਿਨਾਂ ਕੋਈ ਚਾਰਾ ਨਹੀਂ ਰਿਹਾ। ਬੀਕੇਯੂ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਤੋਂ ਮੁਕਰ ਚੁੱਕੀ ਹੈ ਤੇ ਡੀਜ਼ਲ ਦੇ ਵਧੇ ਰੇਟਾਂ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਵੱਡਾ ਸੰਘਰਸ਼ ਹੀ ਸਰਕਾਰਾਂ ਨੂੰ ਨੀਤੀਆਂ ਤਬਦੀਲ ਕਰਨ ਲਈ ਮਜਬੂਰ ਕਰ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਸਮੇਤ ਕਈ ਹੋਰ ਜਥੇਬੰਦੀਆਂ ਉੱਤੇ ਅਧਾਰਤ ਕਮੇਟੀ ਨੇ ਇੱਕ ਦਿਨ ਪਹਿਲਾਂ ਰਾਸ਼ਟਰਪਤੀ ਨੂੰ ਮਿਲ ਕੇ ਸੰਸਦ ਦਾ ਵਿਸ਼ੇਸ਼ ਅਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਇਸ ਵਿੱਚ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਤੇ ਕਰਜ਼ਾ ਮੁਕਤੀ ਲਈ ਕਾਨੂੰਨ ਪਾਸ ਕਰਨ ਦੀ ਅਪੀਲ ਕੀਤੀ ਗਈ ਹੈ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
Embed widget