Farmers Protest: ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Farmers Protest: ਕਿਸੇ ਅਣਪਛਾਤੇ ਵਿਅਕਤੀ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ਦੀ ਸੂਰਤ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਭੌਰਾ ਕਲਾਂ ਨੇ ਮਾਮਲਾ ਦਰਜ ਕਰ ਲਿਆ ਹੈ।
ਇਸ ਪੂਰੇ ਮਾਮਲੇ 'ਤੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਪਹਿਲਾਂ ਉਹ ਸਾਨੂੰ ਮੋਬਾਈਲ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ, ਕਦੇ ਚਾਕੂ ਤੇ ਕਦੇ ਗੋਲੀ ਮਾਰਨ ਦੀ ਧਮਕੀ ਦਿੰਦੇ ਸਨ ਪਰ ਇਸ ਵਾਰ ਉਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ | ਧਮਕੀ 'ਚ ਇਹ ਵੀ ਕਿਹਾ ਗਿਆ ਹੈ ਕਿ ਬਾਹਰ ਨਾ ਜਾਓ, ਭਾਵ ਕਿਸੇ ਮੀਟਿੰਗ 'ਚ ਨਾ ਜਾਈਏ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਗੌਰਵ ਟਿਕੈਤ ਨੂੰ ਰਾਤ ਕਰੀਬ 9.10 ਵਜੇ ਵਾਰ-ਵਾਰ ਫੋਨ ਆਏ ਅਤੇ ਧਮਕੀਆਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਉਸ ਨੇ ਫੋਨ ਬੰਦ ਕਰ ਦਿੱਤਾ, ਧਮਕੀ ਭਰੇ ਸੰਦੇਸ਼ ਭੇਜੇ ਗਏ। ਜਿਸ ਵਿੱਚ ਲਿਖਿਆ ਸੀ ਕਿ ਫੋਨ ਬੰਦ ਕਰਨ ਤੋਂ ਬਾਅਦ ਤੁਸੀਂ ਕਿੰਨੀ ਦੂਰ ਭੱਜੋਗੇ, ਅਸੀਂ ਤੁਹਾਨੂੰ ਨਹੀਂ ਛੱਡਾਂਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ
ਟਿਕੈਤ ਪਰਿਵਾਰ ਨੇ ਦਰਜ ਕਰਵਾਈ ਸ਼ਿਕਾਇਤ
ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਸੀਂ ਬਾਹਰ ਆਉਣਾ ਬੰਦ ਕਰ ਦੇਈਏ। ਜੋ ਵੀ ਮੀਟਿੰਗਾਂ ਹੋ ਰਹੀਆਂ ਹਨ, ਉਨ੍ਹਾਂ ਨੂੰ ਬੰਦ ਕਰ ਦੇਈਏ। ਸਰਕਾਰ ਦੇ ਖਿਲਾਫ਼ ਜੋ ਵੀ ਭਾਰਤੀ ਕਿਸਾਨ ਯੂਨੀਅਨ ਜਾਂ ਕਿਸਾਨਾਂ ਦੇ ਧਰਨੇ ਚੱਲ ਰਹੇ ਹਨ , ਬੰਦ ਕਰ ਦੇਈਏ। ਸਾਡੇ 'ਤੇ ਬੈਂਗਲੁਰੂ 'ਚ ਵੀ ਹਮਲਾ ਹੋਇਆ, ਫਿਰ ਦੂਜੀ ਘਟਨਾ ਏਅਰਪੋਰਟ 'ਤੇ ਹੋਈ, ਜਿੱਥੇ ਅਸੀਂ ਬੈਠੇ ਸੀ, ਉਥੇ ਵੀ ਢਿੱਲੀ-ਮੱਠੀ ਗੱਲ ਹੋਈ। ਅੱਜ ਸਾਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਟਿਕੈਤ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਮਾਮਲੇ ਦੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਟਿਕੈਤ ਨੇ ਕਿਹਾ ਕਿ ਅਜਿਹੀਆਂ ਧਮਕੀਆਂ ਕਾਰਨ ਸਾਡਾ ਕੋਈ ਵੀ ਕੰਮ ਨਹੀਂ ਰੁਕੇਗਾ। ਕੱਲ ਮੇਰਠ ਵਿੱਚ ਇੱਕ ਵੱਡੀ ਪੰਚਾਇਤ ਹੈ ,ਜਿਸ ਵਿੱਚ ਅਸੀਂ ਹਾਜ਼ਰ ਹੋਵਾਂਗੇ। 20 ਮਾਰਚ ਨੂੰ ਦਿੱਲੀ ਵਿੱਚ ਵੀ ਵੱਡੀ ਪੰਚਾਇਤ ਹੋ ਰਹੀ ਹੈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਪੰਚਾਇਤ ਹੈ। ਅਜਿਹੀਆਂ ਧਮਕੀਆਂ ਦੇਣ ਵਾਲੇ ਮਾਨਸਿਕ ਰੋਗੀ ਹੁੰਦੇ ਹਨ।