ਅੰਮ੍ਰਿਤਸਰ -ਦਿੱਲੀ ਰੇਲ ਆਵਾਜਾਈ ਠੱਪ , ਕਿਸਾਨਾਂ ਨੇ ਬਾਬਾ ਬਕਾਲਾ ਵਿੱਚ ਅੰਮ੍ਰਿਤਸਰ -ਦਿੱਲੀ ਰੇਲਵੇ ਟ੍ਰੈਕ ਕੀਤਾ ਜਾਮ
ਅੰਮ੍ਰਿਤਸਰ ਦਿੱਲੀ ਰੇਲ ਆਵਾਜਾਈ ਇੱਕ ਵਾਰ ਫਿਰ ਠੱਪ ਹੋ ਗਈ ਹੈ। ਕਿਸਾਨਾਂ ਨੇ ਬਿਆਸ ਤੋਂ ਪਹਿਲਾਂ ਬਾਬਾ ਬਕਾਲਾ ਵਿੱਚ ਅੰਮ੍ਰਿਤਸਰ ਦਿੱਲੀ ਰੇਲਵੇ ’ਤੇ ਧਰਨਾ ਲਗਾ ਦਿੱਤਾ ਹੈ।

ਅੰਮ੍ਰਿਤਸਰ : ਅੰਮ੍ਰਿਤਸਰ ਦਿੱਲੀ ਰੇਲ ਆਵਾਜਾਈ ਇੱਕ ਵਾਰ ਫਿਰ ਠੱਪ ਹੋ ਗਈ ਹੈ। ਕਿਸਾਨਾਂ ਨੇ ਬਿਆਸ ਤੋਂ ਪਹਿਲਾਂ ਬਾਬਾ ਬਕਾਲਾ ਵਿੱਚ ਅੰਮ੍ਰਿਤਸਰ ਦਿੱਲੀ ਰੇਲਵੇ ਟ੍ਰੈਕ ’ਤੇ ਧਰਨਾ ਲਗਾ ਦਿੱਤਾ ਹੈ। ਰਾਣਾ ਸ਼ੂਗਰ ਮਿੱਲ ਵੱਲੋਂ ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਹੋਣ ’ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਮਾਰਚ ਵਿੱਚ ਕਿਸਾਨਾਂ ਨੇ ਬਿਆਸ ਰੇਲਵੇ ਸਟੇਸ਼ਨ ’ਤੇ ਧਰਨਾ ਦਿੱਤਾ ਸੀ ਪਰ ਉਦੋਂ ਰਾਣਾ ਸ਼ੂਗਰ ਮਿੱਲ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ 45 ਦਿਨਾਂ ਵਿੱਚ ਸਾਰਾ ਬਕਾਇਆ ਅਦਾ ਕਰ ਦਿੱਤਾ ਜਾਵੇਗਾ ਪਰ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ ਹੈ। ਰਾਣਾ ਸ਼ੂਗਰ ਮਿੱਲ ਵੱਲੋਂ ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਹੋਣ ’ਤੇ ਕਿਸਾਨਾਂ ਨੇ ਬਿਆਸ ਤੋਂ ਪਹਿਲਾਂ ਬਾਬਾ ਬਕਾਲਾ ਵਿੱਚ ਅੰਮ੍ਰਿਤਸਰ ਦਿੱਲੀ ਰੇਲਵੇ ਟ੍ਰੈਕ ’ਤੇ ਧਰਨਾ ਲਗਾ ਦਿੱਤਾ ਹੈ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਿਸਥਾਰ ਵਿੱਚ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਬਾਬਤ ਗੱਲਬਾਤ ਕਰਨ ਉਪਰੰਤ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਇਨ੍ਹਾਂ ਕਾਸ਼ਤਕਾਰਾਂ ਦੇ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਵੱਲ ਖੜ੍ਹੇ ਬਕਾਏ ਵੀ ਜਲਦ ਤੋਂ ਜਲਦ ਦਿਵਾਉਣ ਲਈ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਇਨ੍ਹਾਂ ਕਾਸ਼ਤਕਾਰਾਂ ਦੇ ਵੱਖ-ਵੱਖ ਲੰਬਿਤ ਮਾਮਲਿਆਂ ਦੇ ਨਿਬੇੜੇ ਲਈ ਆਉਂਦੇ 10 ਦਿਨਾਂ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਵਿਸ਼ੇਸ਼ ਮੀਟਿੰਗ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਦੀਆਂ ਵਾਜਿਬ ਮੰਗਾਂ ਦਾ ਹੱਲ ਕੀਤਾ ਜਾ ਸਕੇ।






















