Farmers Protest : ਭਾਰੀ ਮੀਂਹ 'ਚ ਵੀ ਬਟਾਲਾ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ , ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ
Farmers Protest : ਬਟਾਲਾ ਰੇਲਵੇ ਸਟੇਸ਼ਨ 'ਤੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਬਟਾਲਾ -ਪਠਾਨਕੋਟ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਸਰੇ ਦਿਨ ਭਾਰੀ ਬਰਸਾਤ ਵਿੱਚ ਵੀ ਧਰਨਾ ਜਾਰੀ ਰਿ
Farmers Protest : ਬਟਾਲਾ ਰੇਲਵੇ ਸਟੇਸ਼ਨ 'ਤੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਬਟਾਲਾ -ਪਠਾਨਕੋਟ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਸਰੇ ਦਿਨ ਭਾਰੀ ਬਰਸਾਤ ਵਿੱਚ ਵੀ ਧਰਨਾ ਜਾਰੀ ਰਿਹਾ ਹੈ। ਇਸ ਦੌਰਾਨ ਜਥੇਬੰਦੀ ਦੇ ਆਗੂ ਸਰਵਨ ਸਿੰਘ ਪੰਧੇਰ ਵੀ ਮਜ਼ੂਦ ਰਹੇ ਹਨ। ਠੰਡ ਅਤੇ ਭੁੱਖ ਤੋਂ ਬਚਣ ਲਈ ਕਿਸਾਨਾਂ ਵਲੋਂ ਰੇਲਵੇ ਸਟੇਸ਼ਨ 'ਤੇ ਹੀ ਪੁਖਤਾ ਇੰਤਜਾਮ ਕੀਤੇ ਗਏ ਹਨ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਪੂਰੇ ਪੰਜਾਬ ਵਿੱਚ ਤਿੰਨ ਘੰਟਿਆਂ ਲਈ ਰੇਲਵੇ ਟਰੈਕ ਰੋਕ ਕੇ ਜੋ ਪ੍ਰਦਰਸ਼ਨ ਕੀਤਾ ਗਿਆ ਸੀ ,ਉਹ ਕੇਂਦਰ ਸਰਕਾਰ ਨੇ ਜੋ ਵਾਅਦਾ ਕਰਕੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ,ਉਸਦੇ ਖਿਲਾਫ਼ ਸੀ ਪਰ ਬਟਾਲਾ ਵਿਖੇ ਜੋ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਰੋਕਿਆ ਗਿਆ ਹੈ ,ਇਹ ਜ਼ਿਲੇ ਗੁਰਦਾਸਪੁਰ ਦੇ ਨਾਲ ਸੰਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੈ। ਜਿਸ ਵਿੱਚ ਜੋ ਤਿੰਨ ਨੈਸ਼ਨਲ ਹਾਈਵੇ ਬਣਨ ਜਾ ਰਹੇ ਹਨ, ਉਨ੍ਹਾਂ ਵਾਸਤੇ ਜੋ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਉਹਨਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਇਕ ਸਾਰ ਨਹੀਂ ਦਿੱਤਾ ਜਾ ਰਿਹਾ।