Reaction on Punjab Budget: ਕੈਪਟਨ ਸਰਕਾਰ ਦੇ ਕਰਜ਼ ਮਾਫੀ ਦੇ ਐਲਾਨ 'ਤੇ ਵਰ੍ਹੇ ਕਿਸਾਨ, ਉਠਾਏ ਗੰਭੀਰ ਸਵਾਲ
ਕਿਸਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ ਦਾ ਮੁਕੰਮਲ ਪ੍ਰਾਈਵੇਟ ਤੇ ਸਰਕਾਰੀ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਗਿਆ।
ਬਰਨਾਲਾ: ਪੰਜਾਬ ਸਰਕਾਰ ਵੱਲੋਂ ਅੱਜ ਸਾਲਾਨਾ ਬਜਟ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਗਿਆ। ਇਸ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਦੂਜੇ ਪੜਾਅ ਤਹਿਤ 1186 ਕਰੋੜ ਰੁਪਏ ਕਰਜ਼ ਮੁਆਫੀ ਲਈ ਰੱਖੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਰੱਖੀ ਕਰਜ਼ ਮੁਆਫੀ ਦੀ ਰਾਸ਼ੀ ਨੂੰ ਲੈ ਕੇ ਬਰਨਾਲਾ ਵਿੱਚ ਕਿਸਾਨਾਂ ਨੇ ਆਪਣੀ ਪ੍ਰਤੀਕ੍ਰਿਆ ਜ਼ਾਹਰ ਕੀਤੀ ਹੈ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ ਦਾ ਮੁਕੰਮਲ ਪ੍ਰਾਈਵੇਟ ਤੇ ਸਰਕਾਰੀ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਗਿਆ। ਉਨ੍ਹਾਂ ਸੂਬਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਵਿੱਚੋਂ ਕੈਪਟਨ ਸਰਕਾਰ ਨੇ ਇੱਕ ਵੀ ਪੂਰਾ ਨਹੀਂ ਕੀਤਾ।
ਪੰਜਾਬ ਦੇ ਕਿਸਾਨਾਂ ਸਿਰ ਇੱਕ ਲੱਖ ਕਰੋੜ ਰੁਪਏ ਦੇ ਕਰੀਬ ਕਰਜ਼ਾ ਹੈ ਪਰ ਸਰਕਾਰ ਵੱਲੋਂ ਪਿਛਲੇ ਪੜਾਅ ਵਿੱਚ 4600 ਕਰੋੜ ਦੇ ਕਰੀਬ ਕਰਜ਼ਾ ਮੁਆਫ਼ ਕੀਤਾ ਗਿਆ ਸੀ ਤੇ ਇਸ ਵਾਰ ਸਿਰਫ 1186 ਕਰੋੜ ਰੁਪਏ ਕਰਜ਼ਾ ਮੁਆਫੀ ਦੀ ਘੱਟ ਰਕਮ ਰੱਖੀ ਗਈ। ਕਿਸਾਨਾਂ ਨੇ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਣ ਵਾਲਾ ਨਹੀਂ। ਹੁਣ ਵੀ ਸਰਕਾਰ ਤੋਂ ਉਮੀਦ ਸੀ ਕਿ ਇਸ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਹੋਵੇਗੀ ਪਰ ਸਰਕਾਰ ਦਾ ਬਜਟ ਉਸ ਉਮੀਦ ਦੇ ਬਿਲਕੁਲ ਉਲਟ ਰਿਹਾ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਕਿਸੇ ਵੀ ਰਾਜਨੀਤਕ ਪਾਰਟੀ ਤੇ ਸਰਕਾਰ ਤੋਂ ਉਮੀਦ ਨਹੀਂ ਹੈ। ਉਨ੍ਹਾਂ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਸਿਰਫ ਤੇ ਸਿਰਫ ਕਿਸਾਨੀ ਸੰਘਰਸ਼ ਤੋਂ ਹੀ ਆਸ ਹੈ।
ਇਹ ਵੀ ਪੜ੍ਹੋ: ਜੰਮੂ ਸਣੇ ਲੱਦਾਖ 'ਚ ਮੌਸਮ ਨੇ ਲਈ ਕਰਵਟ, ਪਹਾੜੀ ਇਲਾਕਿਆਂ 'ਚ ਬਰਫਬਾਰੀ ਤਾਂ ਮੈਦਾਨਾਂ 'ਚ ਬਾਰਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin