ਮਾਨਸਾ: ਬੇਸ਼ੱਕ ਪੰਜਾਬ ਸਰਕਾਰ ਨੇ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਹੁਕਮ ਦਿੱਤੇ ਹੋਏ ਹਨ, ਪਰ ਕਿਸਾਨਾਂ ਨੇ ਸਰਕਾਰ ਦੇ ਉਲਟ ਚੱਲਦਿਆਂ ਝੋਨਾ ਲਾਉਣਾ ਸ਼ੁਰੂ ਵੀ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਾਨਸਾ ਦੇ ਪਿੰਡ ਭੈਣੀਬਾਘਾ ਵਿੱਚ ਰੈਲੀ ਕਰ ਕੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ। ਝੋਨਾ ਲਾਉਣ ਦੀ ਕਵਾਇਦ ਮਾਨਸਾ ਦੇ ਨਾਲ-ਨਾਲ ਬਠਿੰਡਾ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਪਿੰਡਾਂ ਵਿੱਚ ਦੇਖਣ ਨੂੰ ਮਿਲੀ ਹੈ। ਉੱਧਰ, ਭਾਰਤੀ ਕਿਸਾਨ ਯੁਨੀਅਨ (ਡਕੌਂਦਾ) ਨੇ ਵੀ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰ ਵੱਲੋਂ ਤੈਅ ਕੀਤੇ ਦਿਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕਰਦੇ ਹਨ ਤਾਂ ਫ਼ਸਲ ਨੂੰ ਪੱਕਣ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ, ਜਿਸ ਕਾਰਨ ਮੰਡੀਆਂ ਵਿੱਚ ਨਮੀ ਵੱਧਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਮੇਂ ਮੁਤਾਬਕ ਬੀਜੇ ਚੌਲ ਸਹੀ ਆਕਾਰ ਵਿੱਚ ਵੱਧ-ਫੁੱਲ ਨਹੀਂ ਸਕਦੇ। ਕਿਸਾਨ ਯੁਨੀਅਨਾਂ ਨੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਰਾਖੀ ਕੀਤੀ ਜਾਵੇਗੀ ਤੇ ਉਹ ਖੇਤੀ ਅਧਿਕਾਰੀਆਂ ਤੇ ਪੁਲਿਸ ਨੂੰ ਖੇਤਾਂ ਵਿੱਚ ਵੜਨ ਨਹੀਂ ਦੇਣਗੇ। ਯੂਨੀਅਨ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ।
ਉੱਧਰ, ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਚਹਿਲ ਨੇ ਕਿਹਾ ਕਿ ਸਰਕਾਰੀ ਹੁਕਮਾਂ ਮੁਤਾਬਕ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਉਹ ਭਲਕੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੇ ਹਨ ਅਤੇ ਸਰਕਾਰ ਦੇ ਫ਼ੈਸਲੇ ਮੁਤਾਬਕ ਝੋਨਾ ਵਾਹ ਦਿੱਤਾ ਜਾਵੇਗਾ।
ਹਾਲਾਂਕਿ, ਸੂਬੇ ਵਿੱਚ ਝੋਨਾ ਲਾਉਣ ਦੇ ਦਿਨ ਬਾਰੇ ਵੀ ਸ਼ਸ਼ੋਪੰਜ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਜੂਨ ਦੀ ਥਾਂ 13 ਜੂਨ ਨੂੰ ਝੋਨਾ ਲਾਉਣ ਦੀ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਸੀ ਪਰ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਸਕਿਆ ਹੈ। ਇਸ ਕਾਰਨ ਖੇਤੀਬਾੜੀ ਵਿਭਾਗ ਦੀਆਂ ਨਜ਼ਰਾਂ ਵਿੱਚ ਝੋਨਾ ਲਾਉਣ ਦਾ ਸਰਕਾਰੀ ਸਮਾਂ ਅਜੇ ਵੀ 20 ਜੂਨ ਹੈ।
ਕਿਸਾਨਾਂ ਦਾ ਸਰਕਾਰ ਨੂੰ ਸਿੱਧਾ ਚੈਲੰਜ, ਝੋਨੇ ਦੀ ਲਵਾਈ ਕੀਤੀ ਸ਼ੁਰੂ
ਏਬੀਪੀ ਸਾਂਝਾ
Updated at:
02 Jun 2019 10:17 AM (IST)
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰ ਵੱਲੋਂ ਤੈਅ ਕੀਤੇ ਦਿਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕਰਦੇ ਹਨ ਤਾਂ ਫ਼ਸਲ ਨੂੰ ਪੱਕਣ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ, ਜਿਸ ਕਾਰਨ ਮੰਡੀਆਂ ਵਿੱਚ ਨਮੀ ਵੱਧਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਮੇਂ ਮੁਤਾਬਕ ਬੀਜੇ ਚੌਲ ਸਹੀ ਆਕਾਰ ਵਿੱਚ ਵੱਧ-ਫੁੱਲ ਨਹੀਂ ਸਕਦੇ।
- - - - - - - - - Advertisement - - - - - - - - -