ਚੰਡੀਗੜ੍ਹ: ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ 'ਤੇ ਗਊ ਸੈੱਸ ਲਾ ਕੇ ਅਰਬਾਂ ਰੁਪਏ ਇਕੱਠੇ ਕਰਨ ਮਗਰੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਹ ਹੈ ਕਿ ਉਹ ਸਰਕਾਰ ਨੂੰ ਟੈਕਸ ਵੀ ਦੇ ਰਹੇ ਹਨ ਤੇ ਮੁਸ਼ਕਲਾਂ ਦਾ ਸਾਹਮਣਾ ਵੀ ਕਰ ਰਹੇ ਹਨ। ਸਭ ਤੋਂ ਵੱਧ ਮਾਰ ਕਿਸਾਨਾਂ ਨੂੰ ਪੈ ਰਹੀ ਹੈ। ਇਸ ਲਈ ਕਿਸਾਨ ਹੁਣ ਆਵਾਰਾ ਪਸ਼ੂ ਫੜ ਕੇ ਸਰਕਾਰ ਹਵਾਲੇ ਕਰਨ ਲੱਗੇ ਹਨ।
ਕਿਸਾਨਾਂ ਨੇ ਅਜਿਹੀ ਹੀ ਇੱਕ ਕਾਰਵਾਈ ਲੁਧਿਆਣਾ ਵਿੱਚ ਕੀਤੀ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਲੀਡਰ ਵੀਰਵਾਰ ਨੂੰ ਵੱਖ-ਵੱਖ ਪਿੰਡਾਂ ਤੋਂ 100 ਤੋਂ ਵੱਧ ਟਰਾਲੀਆਂ ਵਿੱਚ ਲਾਵਾਰਸ ਪਸ਼ੂ ਲੱਦ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਲਈ ਨਿਕਲ ਤੁਰੇ। ਰਸਤੇ ਵਿੱਚ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਕਿਸਾਨਾਂ ਨੇ ਟਰਾਲੀਆਂ ਦੇ ਡਾਲੇ ਖੋਲ੍ਹ ਦਿੱਤੇ ਤੇ ਲਾਵਾਰਸ ਪਸ਼ੂ ਚੰਡੀਗੜ੍ਹ ਰੋਡ ਤੋਂ ਸ਼ਹਿਰ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਵੜ ਗਏ।
ਯੂਨੀਅਨ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਲਾਵਾਰਸ ਪਸ਼ੂਆਂ ਦੀ ਸਮੱਸਿਆ ’ਤੇ ਸਰਕਾਰ ਗੰਭੀਰ ਨਹੀਂ। ਇਹ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ ਤੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਉਹ ਸਾਲ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲਾਵਾਰਸ ਪਸ਼ੂ ਦੇਣ ਗਏ ਸਨ। ਉਸ ਸਮੇਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਦੋ-ਤਿੰਨ ਮਹੀਨਿਆਂ ਦੇ ਅੰਦਰ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਹਾਲੇ ਤੱਕ ਕੁਝ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਗਊ ਸੈੱਸ ਦੇ ਨਾਂ ’ਤੇ ਹਰ ਸਾਲ ਕਰੋੜਾਂ ਰੁਪਏ ਇਕੱਠੇ ਕਰ ਰਹੇ ਹਨ ਪਰ ਲਾਵਾਰਸ ਪਸ਼ੂ ਫਿਰ ਵੀ ਸੜਕਾਂ ’ਤੇ ਘੁੰਮ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੰਜਾਬ ਵਿੱਚ ਗਊ ਸੈੱਸ ਦੇ ਨਾਂ ’ਤੇ ਇਕੱਠਾ ਕੀਤਾ ਜਾਣ ਵਾਲਾ ਫੰਡ ਯੂਨੀਅਨ ਨੂੰ ਦੇਵੇ ਤੇ ਯੂਨੀਅਨ ਆਪਣੇ ਪੱਧਰ ’ਤੇ ਲਾਵਾਰਸ ਪਸ਼ੂਆਂ ਨੂੰ ਰੱਖਣ ਦਾ ਇੰਤਜ਼ਾਮ ਕਰ ਲਵੇਗੀ।
ਕਿਸਾਨ 100 ਟਰਾਲੀਆਂ 'ਚ ਆਵਾਰਾ ਪਸ਼ੂ ਭਰ ਸਰਕਾਰ ਨੂੰ ਦੇਣ ਪਹੁੰਚੇ, ਪੁਲਿਸ ਨੇ ਰੋਕਿਆ ਤਾਂ ਸ਼ਹਿਰ 'ਚ ਹੀ ਟਰਾਲੀਆਂ ਦੇ ਡਾਲੇ ਖੋਲ੍ਹੇ
ਏਬੀਪੀ ਸਾਂਝਾ
Updated at:
07 Feb 2020 12:19 PM (IST)
ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਲੋਕਾਂ 'ਤੇ ਗਊ ਸੈੱਸ ਲਾ ਕੇ ਅਰਬਾਂ ਰੁਪਏ ਇਕੱਠੇ ਕਰਨ ਮਗਰੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਹ ਹੈ ਕਿ ਉਹ ਸਰਕਾਰ ਨੂੰ ਟੈਕਸ ਵੀ ਦੇ ਰਹੇ ਹਨ ਤੇ ਮੁਸ਼ਕਲਾਂ ਦਾ ਸਾਹਮਣਾ ਵੀ ਕਰ ਰਹੇ ਹਨ। ਸਭ ਤੋਂ ਵੱਧ ਮਾਰ ਕਿਸਾਨਾਂ ਨੂੰ ਪੈ ਰਹੀ ਹੈ। ਇਸ ਲਈ ਕਿਸਾਨ ਹੁਣ ਆਵਾਰਾ ਪਸ਼ੂ ਫੜ ਕੇ ਸਰਕਾਰ ਹਵਾਲੇ ਕਰਨ ਲੱਗੇ ਹਨ।
- - - - - - - - - Advertisement - - - - - - - - -