ਪੜਚੋਲ ਕਰੋ
Advertisement
ਅੱਜ ਕਰੁਕਸ਼ੇਤਰ 'ਚ ਮਹਾਪੰਚਾਇਤ ਕਰਨਗੇ ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਹਰਿਆਣਾ ਦੇ ਕਰੁਕਸ਼ੇਤਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਚਰਖੀ ਦਾਦਰੀ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਪਹੁੰਚੇ ਸੀ।
ਨਵੀਂ ਦਿੱਲੀ: ਕਿਸਾਨ ਅੰਦੋਲਨ ਦਾ ਅੱਜ 76ਵਾਂ ਦਿਨ ਹੈ ਪਰ ਕਿਸਾਨਾਂ ਤੇ ਸਰਕਾਰ ਵਿਚਾਲੇ ਪੇਚ ਅਜੇ ਵੀ ਜਾਰੀ ਹੈ। ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਸਿਲਸਿਲਾ ਵੀ ਰੁਕਿਆ ਹੋਇਆ ਹੈ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਸਰਕਾਰ ਨੂੰ 2 ਅਕਤੂਬਰ 2021 ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਆਪਣੀ ਅਗਲੀ ਰਣਨੀਤੀ ਉਲੀਕਣਗੇ।
ਸਰਕਾਰ ਵਾਰ ਵਾਰ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਰ ਰਹੀ ਹੈ। ਕੱਲ੍ਹ ਪ੍ਰਧਾਨ ਮੰਤਰੀ ਮੋਦੀ ਰਾਜ ਸਭਾ ਵਿੱਚ ਵੀ ਕਿਸਾਨਾਂ ਦੇ ਮੁੱਦੇ ਤੇ ਬੋਲੇ ਪਰ ਉਨ੍ਹਾਂ ਨੇ ਅੰਦੋਲਨਕਾਰੀਆਂ ਦਾ ਮਜ਼ਾਕ ਉਡਾਇਆ ਤੇ ਉਨ੍ਹਾਂ ਅੰਦੋਲਨਜੀਵੀ ਦੱਸਿਆ ਜੋ ਹਰ ਤਰ੍ਹਾਂ ਦੇ ਪ੍ਰਦਰਸ਼ਨ ਵੀ ਪਹੁੰਚ ਜਾਂਦੇ ਹਨ। ਉਨ੍ਹਾਂ ਸਰਕਾਰ ਦੀਆਂ ਕਈ ਸਕੀਮਾਂ ਦੱਸ ਕੇ ਆਪਣਾ ਭਾਸ਼ਣ ਮੁੱਕਾ ਦਿੱਤਾ ਪਰ ਕਿਸਾਨ ਅੰਦੋਲਨ ਖ਼ਤਮ ਕਿਦਾਂ ਹੋਏਗਾ ਇਸ ਦਾ ਕੋਈ ਰਾਹ ਨਹੀਂ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਜ਼ਰੂਰ ਕੀਤੀ।
ਹਾਲਾਂਕਿ ਕਿਸਾਨ ਅਜੇ ਵੀ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰ ਦੇਵੇ ਤੇ MSP ਨੂੰ ਕਾਨੂੰਨੀ ਰੂਪ ਦੇ ਦੇਵੇ। ਇਸ ਸਭ ਵਿਚਾਲੇ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਤ ਹਰਿਆਣਾ ਦੇ ਕਰੁਕਸ਼ੇਤਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਚਰਖੀ ਦਾਦਰੀ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਪਹੁੰਚੇ ਸੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement