ਪੜਚੋਲ ਕਰੋ

ਪੰਜਾਬ 'ਚ ਨਹੀਂ ਰੁਕਿਆ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ, ਕੈਪਟਨ ਦੇ ਰਾਜ 'ਚ 1172 ਲੋਕਾਂ ਲਾਇਆ ਮੌਤ ਨੂੰ ਗਲੇ

ਪੰਜਾਬ ਵਿੱਚ ਕਿਸਾਨ ਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 60 ਦਿਨਾਂ ਦੌਰਾਨ ਸੂਬੇ ਵਿੱਚ 100 ਕਿਸਾਨ-ਮਜ਼ਦੂਰ ਮੌਤ ਨੂੰ ਗਲੇ ਲਾਉਣ ਲਈ ਮਜਬੂਰ ਹੋਏ ਜਿਨ੍ਹਾਂ ਵਿੱਚ 74 ਕਿਸਾਨ, 17 ਮਜ਼ਦੂਰ ਤੇ 9 ਔਰਤਾਂ ਸ਼ਾਮਲ ਹਨ। ਇਹ ਅੰਕੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੇਸ਼ ਕੀਤੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕਿਸਾਨ ਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 60 ਦਿਨਾਂ ਦੌਰਾਨ ਸੂਬੇ ਵਿੱਚ 100 ਕਿਸਾਨ-ਮਜ਼ਦੂਰ ਮੌਤ ਨੂੰ ਗਲੇ ਲਾਉਣ ਲਈ ਮਜਬੂਰ ਹੋਏ ਜਿਨ੍ਹਾਂ ਵਿੱਚ 74 ਕਿਸਾਨ, 17 ਮਜ਼ਦੂਰ ਤੇ 9 ਔਰਤਾਂ ਸ਼ਾਮਲ ਹਨ। ਇਹ ਅੰਕੜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੇਸ਼ ਕੀਤੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਕਾਂਗਰਸ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ 1172 ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਖ਼ੁਦਕੁਸ਼ੀਆਂ ਲਈ ਪੰਜਾਬ ਸਰਕਾਰ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਹੈ। ਕਿਸਾਨ ਲੀਡਰਾਂ ਦਾਅਵਾ ਕੀਤਾ ਕਿ ਸੂਬੇ ਵਿਚ ਪਹਿਲੀ ਜੂਨ ਤੋਂ ਲੈ ਕੇ 31 ਜੁਲਾਈ ਤੱਕ 100 ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਲਈ ਮਜਬੂਰ ਹੋਏ ਹਨ। ਉਂਝ ਇਹ ਦੋ ਮਹੀਨਿਆਂ ਦਾ ਅੰਕੜਾ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਅਨੁਸਾਰ ਹੈ। ਇਸ ਲਈ ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਜੇਕਰ ਡੂੰਘਾਈ ਨਾਲ ਪੜਤਾਲ ਕੀਤੀ ਜਾਵੇ ਤਾਂ ਖ਼ੁਦਕੁਸ਼ੀਆਂ ਦਾ ਅੰਕੜਾ ਹੋਰ ਵੀ ਵਧ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ ਤੇ ਸੂਬੇ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਇਹ ਲਾਰਾ ਲਾਊ ਨੀਤੀ ਕਰਕੇ ਵੱਡੇ ਪੱਧਰ ’ਤੇ ਕਿਸਾਨ ਬੈਂਕਾਂ ਦੇ ਡਿਫਾਲਟਰ ਹੋ ਗਏ ਹਨ ਤੇ ਬੈਂਕਾਂ ਵਾਲੇ ਕਿਸਾਨਾਂ ਨੂੰ ਜ਼ਲੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਜ਼ਲਾਲਤ ਨਾ ਸਹਾਰਦਿਆਂ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਲਈ ਕਾਂਗਰਸ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ ਕਿਉਂਕਿ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਝਾਂਸਾ ਦੇ ਕੇ ਸੱਤਾ ਹਾਸਲ ਕੀਤੀ ਹੈ ਪਰ ਬਾਅਦ ਵਿਚ ਵਾਅਦੇ ਤੋਂ ਮੁੱਕਰ ਗਈ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਰਾਜ ’ਚ ਸੰਗਰੂਰ ਜ਼ਿਲ੍ਹੇ ਦੇ ਸਭ ਤੋਂ ਵੱਧ 216 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ। ਦੂਜੇ ਨੰਬਰ ’ਤੇ ਜ਼ਿਲ੍ਹਾ ਬਠਿੰਡਾ ਵਿੱਚ 170 ਕਿਸਾਨਾਂ ਨੇ ਮੌਤ ਗਲੇ ਲਗਾਈ ਤੇ ਮਾਨਸਾ ਜ਼ਿਲ੍ਹੇ ’ਚ 109 ਕਿਸਾਨ ਖੁਦਕੁਸ਼ੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਵਿਸਫੋਟਕ ਰੂਪ ਧਾਰਨ ਕਰ ਸਕਦੀਆਂ ਹਨ ਜਿਸ ਦੀ ਜ਼ਿੰਮੇਵਾਰੀ ਕੇਂਦਰ ਤੇ ਰਾਜ ਸਰਕਾਰਾਂ ਦੀ ਹੋਵੇਗੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget