ਚੰਡੀਗੜ੍ਹ-ਮੱਧ ਪ੍ਰਦੇਸ਼ ਦੀ ਸਰਕਾਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਸਮਰਥਨ ਮੁੱਲ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇਗੀ ਇਸਦਾ ਐਲਾਨ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜੰਮਬੂਰੀ ਮੈਦਾਨ 'ਚ ਕੱਲ ਕਰਵਾਏ ਇਕ ਕਿਸਾਨ ਮਹਾਂਸੰਮੇਲਨ 'ਚ ਕੀਤਾ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਸਹੀ ਮੁੱਲ ਦਿਵਾਉਣ ਦੇ ਮੰਤਵ ਤਹਿਤ 'ਮੁੱਖ ਮੰਤਰੀ ਖੇਤੀ ਉਤਪਾਦਕਤਾ ਉਤਸ਼ਾਹਿਤ ਯੋਜਨਾ' ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਸਮਰਥਨ ਮੁੱਲ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇਗੀ।
ਸ਼ਿਵਰਾਜ ਨੇ ਕਿਹਾ ਕਿ ਪਿਛਲੇ ਸਾਲ ਸਮਰਥਨ ਮੁੱਲ ਦੀਆਂ ਕੀਮਤਾਂ ਘੱਟ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਉਚਿੱਤ ਮੁੱਲ ਨਹੀਂ ਮਿਲ ਸਕਿਆ। ਇਸ ਲਈ ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਖੇਤੀ ਉਤਪਾਦਕਤਾ ਉਤਸ਼ਾਹਿਤ ਯੋਜਨਾ ਦੇ ਤਹਿਤ ਕਣਕ ਅਤੇ ਝੋਨੇ 'ਤੇ ਕਿਸਾਨ ਭਰਾਵਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇਗਾ।