Farmers Protest: ਕਿਸਾਨ ਮੁੜ ਅੰਦੋਲਨ ਦੇ ਰਾਹ 'ਤੇ, ਦੇਸ਼ ਭਰ ਵਿੱਚ ਮਨਾਇਆ ਜਾਵੇਗਾ MSP ਗਾਰੰਟੀ ਹਫ਼ਤਾ
MSP Guarantee Week: ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਮੰਗ ਲਈ ਦਬਾਅ ਪਾਉਣ ਲਈ 11 ਤੋਂ 17 ਅਪ੍ਰੈਲ ਤੱਕ 'ਐਮਐਸਪੀ ਗਾਰੰਟੀ ਹਫ਼ਤਾ' ਮਨਾਏਗਾ।
SKM will celebrate 'MSP Guarantee Week', there will be demonstrations and seminars across the country
SKM: ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕਾਨੂੰਨੀ ਗਾਰੰਟੀ ਦੀ ਮੰਗ ਲਈ ਦਬਾਅ ਪਾਉਣ ਲਈ 11 ਤੋਂ 17 ਅਪ੍ਰੈਲ ਤੱਕ 'ਐੱਮਐੱਸਪੀ ਗਾਰੰਟੀ ਹਫ਼ਤਾ' ਮਨਾਏਗਾ। ਐਸਕੇਐਮ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਸ ਹਫ਼ਤੇ ਦੌਰਾਨ ਕਿਸਾਨ ਸੰਗਠਨ ਦੇਸ਼ ਭਰ ਵਿੱਚ ਪ੍ਰਦਰਸ਼ਨ ਅਤੇ ਸੈਮੀਨਾਰ ਕਰਨਗੇ। ਪ੍ਰੋਗਰਾਮ ਦਾ ਐਲਾਨ ਸਭ ਤੋਂ ਪਹਿਲਾਂ 14 ਮਾਰਚ ਨੂੰ ਕੀਤਾ ਗਿਆ ਸੀ।
SKM ਨੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਇੱਕ ਸਾਲ ਲੰਬੇ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ। ਇਸ ਨੇ ਸਰਕਾਰ ਨੂੰ ਛੇ ਹੋਰ ਮੰਗਾਂ 'ਤੇ ਵਿਚਾਰ ਕਰਨ ਲਈ ਕਿਹਾ, ਜਿਨ੍ਹਾਂ 'ਚ ਵਿਵਾਦਤ ਕਾਨੂੰਨਾਂ ਨੂੰ ਰੱਦ ਕਰਨ ਅਤੇ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ, ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਅਤੇ ਧਰਨੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਮੇਤ ਹੋਰ 6 ਮੰਗਾਂ 'ਤੇ ਸਹਿਮਤੀ ਪ੍ਰਗਟਾਏ ਜਾਣ ਤੋਂ ਬਾਅਦ ਅੰਦੋਲਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਸਰਕਾਰ ਨੇ ਕਮੇਟੀ ਦਾ ਗਠਨ ਨਹੀਂ ਕੀਤਾ - ਐਸਕੇਐਮ
ਬਿਆਨ ਵਿੱਚ ਕਿਹਾ ਗਿਆ ਹੈ ਕਿ 11 ਤੋਂ 17 ਅਪ੍ਰੈਲ ਤੱਕ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ‘ਐਮਐਸਪੀ ਗਰੰਟੀ ਹਫ਼ਤਾ’ ਮਨਾਉਣਗੀਆਂ। ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਹਾ ਗਿਆ ਹੈ ਕਿ ਇਸ ਪ੍ਰੋਗਰਾਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਧਰਨੇ-ਪ੍ਰਦਰਸ਼ਨ ਅਤੇ ਸੈਮੀਨਾਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।
ਬਿਆਨ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਨਵੰਬਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ 'ਤੇ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਸੀ। ਇਸ 'ਚ ਕਿਹਾ ਗਿਆ ਕਿ, ''ਸਰਕਾਰ ਦੇ 9 ਦਸੰਬਰ ਦੇ ਭਰੋਸੇ ਪੱਤਰ 'ਚ ਵੀ ਇਸ ਦਾ ਜ਼ਿਕਰ ਕੀਤਾ ਗਿਆ ਸੀ। ਪਰ ਅੱਜ ਚਾਰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਇਸ ਕਮੇਟੀ ਦਾ ਗਠਨ ਨਹੀਂ ਕੀਤਾ।
ਐਸਕੇਐਮ ਨੇ ਕੀਤੀ ਇਹ ਅਪੀਲ
ਐਸਕੇਐਮ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਖੇਤੀਬਾੜੀ ਸੰਗਠਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਦੇ ਸਵਾਲ 'ਤੇ ਦੇਸ਼ ਵਿਆਪੀ ਅੰਦੋਲਨ ਦੀ ਤਿਆਰੀ ਸ਼ੁਰੂ ਕਰਨ ਲਈ 11 ਤੋਂ 17 ਅਪ੍ਰੈਲ ਤੱਕ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਇੱਕ ਪ੍ਰੋਗਰਾਮ ਦਾ ਆਯੋਜਨ ਕਰਨ।