ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਬੈਠੇ ਹੋਏ ਹਨ।ਵੱਡੀ ਗਿਣਤੀ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਹੋਏ ਹਨ।ਇਸ ਦੌਰਾਨ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ।


ਅੰਦੋਲਨ ਸਬੰਧੀ ਦੇਸ਼ ਭਰਦੇ ਕਿਸਾਨਾਂ ਨੂੰ ਲਾਮਬਧ ਕਰਨ ਲਈ ਅਤੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਸਾਇਕਲ ਮਾਰਚ ਕੱਢਣਗੇ।ਇਸ ਸਾਇਕਲ ਮਾਰਚ ਵਿੱਚ 8308 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਏਗਾ।ਇਸ ਮਾਰਚ ਦਾ ਉਦੇਸ਼ ਵੱਧ ਤੋਂ ਵੱਧ ਕਿਸਾਨਾਂ ਨੂੰ ਨਾਲ ਜੋੜਨਾ ਅਤੇ ਜਾਗਰੁਕ ਕਰਨਾ ਹੈ।