(Source: ECI/ABP News)
ਕਿਸਾਨਾਂ ਦੀ ਸਰਕਾਰ ਨੂੰ ਚਿਤਾਵਨੀ, MSP 'ਤੇ ਖਰੀਦੀ ਜਾਵੇ ਮੂੰਗੀ ਨਹੀਂ ਤਾਂ ਵਿੱਢਣਗੇ ਸੰਘਰਸ਼
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਸੀ ਪਰ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ MSP ਨਹੀਂ ਮਿਲ ਰਿਹਾ।

ਮਾਨਸਾ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਨੂੰ ਛੱਡ ਕੇ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਸੀ ਪਰ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ MSP ਨਹੀਂ ਮਿਲ ਰਿਹਾ। ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਦਾ 7275 ਰੁਪਏ ਐਮਐਸਪੀ ਤੈਅ ਕੀਤਾ ਗਿਆ ਸੀ। ਜਿਸ ਕਾਰਨ ਮਾਨਸਾ ਜ਼ਿਲ੍ਹੇ ਵਿੱਚ ਮੂੰਗੀ ਦੀ ਫ਼ਸਲ ਦੀ ਬਿਜਾਈ ਸਭ ਤੋਂ ਵੱਧ ਹੋਈ ਪਰ ਹੁਣ ਕਿਸਾਨਾਂ ਨੂੰ ਮੰਡੀਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲ ਰਿਹਾ।
ਪੰਜਾਬ ਸਰਕਾਰ ਵੱਲੋਂ ਪਹਿਲਾਂ ਮੂੰਗੀ ਦੀ ਫਸਲ 'ਤੇ ਐਮਐਸਪੀ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ।ਮੂੰਗੀ ਦੀ 7275 ਰੁਪਏ MSP ਤੈਅ ਹੋਈ ਸੀ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਹੁਣ ਨਵੀਆਂ-ਨਵੀਆਂ ਸ਼ਰਤਾਂ ਰੱਖਕੇ ਪਰੇਸ਼ਾਨ ਕਰ ਰਹੀ ਹੈ।ਇਸ ਲਈ ਹੁਣ ਕਿਸਾਨ ਪ੍ਰਾਈਵੇਟ ਮੰਡੀਆਂ 'ਚ ਫਸਲ ਵੇਚਣ ਲਈ ਮਜਬੂਰ ਹਨ।
ਕਿਸਾਨਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਪਟਵਾਰੀ ਨਾ ਹੋਣ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਦੀ ਰਜਿਸਟਰੇਸ਼ਨ ਪੋਰਟਲ 'ਤੇ ਨਹੀਂ ਕਰਵਾ ਸਕੇ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਬਿਨਾਂ ਕਿਸੇ ਸ਼ਰਤ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦੀ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
