ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਮਾਰਚ ਮਹੀਨੇ ਵਿੱਚ ਪਈ ਅੱਤ ਦੀ ਗਰਮੀ ਕਰਕੇ ਜਿੱਥੇ ਕਣਕ ਦਾ ਝਾੜ ਘਟਿਆ ਹੈ, ਉੱਥੇ ਹੀ ਦਾਣਾ ਸੁੰਗੜਨ ਕਰਕੇ ਭਾਰਤੀ ਖ਼ੁਰਾਕ ਨਿਗਮ ਵੱਲੋਂ ਲਏ ਗਏ ਕਣਕ ਦੇ ਸੈਂਪਲ ਫੇਲ੍ਹ ਹੋ ਰਹੇ ਹਨ। ਇਸ ਕਰਕੇ ਪੰਜਾਬ ਦੀ ਬਹੁਤ ਸਾਰੀਆਂ ਮੰਡੀਆਂ ਵਿੱਚ ਕਣ ਦੀ ਖਰੀਦ ਨੂੰ ਬ੍ਰੇਕ ਲੱਗਣ ਲੱਗੀ ਹੈ। ਇਸ ਨਵੀਂ ਮੁਸੀਬਤ ਨੇ ਜਿੱਥੇ ਕਿਸਾਨਾਂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ, ਉੱਥੇ ਹੀ ਪੰਜਾਬ ਸਰਕਾਰ ਦਾ ਫਿਕਰ ਵੀ ਵਧ ਗਿਆ ਹੈ।
ਦਰਅਸਲ ਭਾਰਤੀ ਖ਼ੁਰਾਕ ਨਿਗਮ ਵੱਲੋਂ ਪੰਜਾਬ ’ਚੋਂ ਕਣਕ ਦੇ ਸੈਂਪਲ ਲਏ ਜਾ ਰਹੇ ਹਨ। ਪਿਛਲੇ ਸਮੇਂ ਅੰਦਰ ਪਈ ਗਰਮੀ ਕਰਕੇ ਕਣਕ ਦੇ ਦਾਣੇ ਸੁੰਗੜੇ ਹਨ ਜਿਸ ਕਰਕੇ ਫ਼ੇਲ੍ਹ ਹੋਣ ਲੱਗੇ ਹਨ। ਇਸ ਦੇ ਡਰੋਂ ਪੰਜਾਬ ’ਚ ਕਣਕ ਦੀ ਖ਼ਰੀਦ ਰੁਕਣ ਲੱਗੀ ਹੈ। ਭਾਰਤੀ ਖ਼ੁਰਾਕ ਨਿਗਮ ਨੇ ਪਹਿਲਾਂ ਹੀ ਸੁੰਗੜੇ ਦਾਣੇ ਵਾਲੀ ਫ਼ਸਲ ਦੀ ‘ਸਿੱਧੀ ਡਲਿਵਰੀ’ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੀਆਂ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਨੇ ਵੀ ਮੀਟਿੰਗ ਕਰਕੇ ਕਣਕ ਦੀ ਖ਼ਰੀਦ ਦਾ ਬਾਈਕਾਟ ਕਰ ਦਿੱਤਾ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਕਣਕ ਦੀ ਖ਼ਰੀਦ ਪ੍ਰਭਾਵਿਤ ਹੇ ਰਹੀ ਹੈ।
ਪੰਜਾਬ ਦੀਆਂ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਨੇ ਐਲਾਨ ਕੀਤਾ ਕਿ ਓਨਾ ਸਮਾਂ ਫ਼ਸਲ ਦੀ ਖ਼ਰੀਦ ਨਹੀਂ ਕੀਤੀ ਜਾਵੇਗੀ ਜਿੰਨਾ ਸਮਾਂ ਕੇਂਦਰ ਸਰਕਾਰ ਵੱਲੋਂ ਖ਼ਰੀਦ ਨੀਤੀ ਵਿਚ ਸੋਧ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਉਨ੍ਹਾਂ 8 ਅਪਰੈਲ ਨੂੰ ਹੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਸੀ ਪਰ ਕਿਧਰੋਂ ਕੋਈ ਹੁੰਗਾਰਾ ਨਹੀਂ ਮਿਲਿਆ।
ਖ਼ਰੀਦ ਏਜੰਸੀਆਂ ਵੱਲੋਂ ਕੁਝ ਦਿਨ ਪਹਿਲਾਂ ਕਣਕ ਦੀ ਗੁਣਵੱਤਾ ’ਤੇ ਉਂਗਲ ਧਰੀ ਗਈ ਸੀ ਜਿਸ ਪਿੱਛੋਂ ਭਾਰਤੀ ਖ਼ੁਰਾਕ ਨਿਗਮ ਨੇ ਮੰਡੀਆਂ ’ਚੋਂ ਕਣਕ ਦੇ ਨਮੂਨੇ ਲੈਣੇ ਸ਼ੁਰੂ ਕਰ ਦਿੱਤੇ ਸਨ। ਇਨ੍ਹਾਂ ਨਮੂਨਿਆਂ ਦੇ ਨਤੀਜੇ ਸਾਹਮਣੇ ਆਏ ਹਨ ਜਿਨ੍ਹਾਂ ਅਨੁਸਾਰ ਕਣਕ ਦੇ ਦਾਣੇ 8 ਤੋਂ 20 ਫ਼ੀਸਦੀ ਤੱਕ ਸੁੰਗੜੇ ਹਨ ਜਦਕਿ ਨਿਸ਼ਚਿਤ ਮਾਪਦੰਡਾਂ ਅਨੁਸਾਰ ਇਹ ਦਰ ਛੇ ਫ਼ੀਸਦੀ ਹੈ। ਦੱਸ ਦਈਏ ਕਿ ਜਿੱਥੇ ਦਾਣੇ ਸੁੰਗੜਨ ਕਰਕੇ ਝਾੜ ਘਟੇਗਾ ਅਤੇ ਕਿਸਾਨਾਂ ਨੂੰ ਮਾਲੀ ਸੱਟ ਵੱਜੇਗੀ, ਉੱਥੇ ਖ਼ਰੀਦ ਏਜੰਸੀਆਂ ਦੇ ਮੁਲਾਜ਼ਮ ਮਾਪਦੰਡ ਤੋਂ ਹੇਠਾਂ ਫ਼ਸਲ ਖ਼ਰੀਦਣ ਨੂੰ ਤਿਆਰ ਨਹੀਂ।
ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ, ਕਣਕ ਦੇ ਸੈਂਪਲ ਫੇਲ੍ਹ, ਕਣਕ ਦੀ ਖਰੀਦ ਨੂੰ ਲੱਗੀ ਬ੍ਰੇਕ
ਏਬੀਪੀ ਸਾਂਝਾ
Updated at:
13 Apr 2022 09:58 AM (IST)
Edited By: shankerd
ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਮਾਰਚ ਮਹੀਨੇ ਵਿੱਚ ਪਈ ਅੱਤ ਦੀ ਗਰਮੀ ਕਰਕੇ ਜਿੱਥੇ ਕਣਕ ਦਾ ਝਾੜ ਘਟਿਆ ਹੈ, ਉੱਥੇ ਹੀ ਦਾਣਾ ਸੁੰਗੜਨ ਕਰਕੇ ਭਾਰਤੀ ਖ਼ੁਰਾਕ ਨਿਗਮ ਵੱਲੋਂ ਲਏ ਗਏ ਕਣਕ ਦੇ ਸੈਂਪਲ ਫੇਲ੍ਹ ਹੋ ਰਹੇ ਹਨ।
wheat_1
NEXT
PREV
Published at:
13 Apr 2022 09:58 AM (IST)
- - - - - - - - - Advertisement - - - - - - - - -