Agriculture News: ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਚਾਰ ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕੋਰਸ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 4 ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ.ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖ਼ੁਰਾਕ ਤਿਆਰ ਕਰਨ ਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।


ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਿਤੀ 14 ਨਵੰਬਰ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਜਨਰਲ ਵਰਗ ਲਈ ਫ਼ੀਸ ਪੰਜ ਹਜ਼ਾਰ ਰੁਪਏ ਤੇ ਅਨੁਸੂਚਿਤ ਵਰਗ ਲਈ ਚਾਰ ਹਜ਼ਾਰ ਰੁਪਏ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਤੇ ਉਮੀਦਵਾਰ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ। 


ਸਿੱਖਿਆਰਥੀਆਂ ਲਈ ਟਰੇਨਿੰਗ ਦੀ ਉਮਰ 18 ਤੋਂ 45 ਸਾਲ ਹੈ ਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ, ਕੁਆਟਰ ਨੰਬਰ 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100 ਰੁਪਏ ਪ੍ਰਾਸਪੈਕਟਸ ਪ੍ਰਾਪਤ ਕਰਕੇ ਬੈਚ ਸ਼ੁਰੂ ਹੋਣ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰਬਰ 81461-00543 'ਤੇ ਸੰਪਰਕ ਕਰ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।