ਪੜਚੋਲ ਕਰੋ
Fazilka News : ਕਿਸਾਨਾਂ ਦੀ ਝੋਨੇ ਦੀ ਫ਼ਸਲ ਵੱਧ ਤੋਲਣ ਦੇ ਆਰੋਪ 'ਚ ਫ਼ਾਜ਼ਿਲਕਾ ਜ਼ਿਲ੍ਹੇ 'ਚ 15 ਫਰਮਾ ਨੂੰ ਜੁਰਮਾਨੇ
Fazilka News : ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਲਾਏ ਆਰੋਪਾਂ ਤੋਂ ਬਾਅਦ ਮੰਡੀ ਅਧਿਕਾਰੀਆਂ ਨੇ ਮੰਡੀਆਂ ਦਾ ਦੌਰਾ ਕੀਤਾ ਅਤੇ 15 ਫਰਮਾ ਨੂੰ ਜੁਰਮਾਨੇ ਲਗਾਏ ਗਏ ਹਨ। ਕਿਸਾਨਾਂ ਨੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਦੀ ਫ਼ਸਲ ਵੱਧ ਤੋਲੀ ਜਾ ਰਹੀ ਹੈ

Fazilka News
Fazilka News : ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਲਾਏ ਆਰੋਪਾਂ ਤੋਂ ਬਾਅਦ ਮੰਡੀ ਅਧਿਕਾਰੀਆਂ ਨੇ ਮੰਡੀਆਂ ਦਾ ਦੌਰਾ ਕੀਤਾ ਅਤੇ 15 ਫਰਮਾ ਨੂੰ ਜੁਰਮਾਨੇ ਲਗਾਏ ਗਏ ਹਨ। ਕਿਸਾਨਾਂ ਨੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਦੀ ਫ਼ਸਲ ਵੱਧ ਤੋਲੀ ਜਾ ਰਹੀ ਹੈ ਅਤੇ 100 ਗਰਾਮ ਤੋਂ ਲੈ ਕੇ 500 ਗ੍ਰਾਮ ਤੱਕ ਕਿਸਾਨਾਂ ਦੀ ਝੋਨੇ ਦੀ ਫਸਲ ਬੋਰੀਆਂ ਦੇ ਵਿੱਚ ਵੱਧ ਭਰੀ ਜਾ ਰਹੀ ਹੈ।
ਇਹ ਵੀ ਪੜ੍ਹੋ : Amritsar Road Accident : ਅੰਮ੍ਰਿਤਸਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ , ਤਿੰਨ ਲੋਕਾਂ ਦੀ ਹੋਈ ਮੌਤ, ਇੱਕ ਗੰਭੀਰ ਜ਼ਖ਼ਮੀ
ਇਸ ਤੋਂ ਬਾਅਦ ਹੁਣ ਜ਼ਿਲ੍ਹਾ ਮੰਡੀ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੀਆਂ 40 ਮੰਡੀਆਂ ਦਾ ਉਨ੍ਹਾਂ ਨੇ ਦੌਰਾ ਕੀਤਾ। ਇਸ ਦੌਰੇ ਦੌਰਾਨ ਕਰੀਬ 15 ਫਰਮਾਂ ਨੂੰ ਕਿਸਾਨਾਂ ਦੀ ਫਸਲ ਵੱਧ ਤੋਲਨ ਦੇ ਆਰੋਪ ਵਿਚ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਕਰੀਬ ਪੰਜਾਹ ਹਜ਼ਾਰ ਤੱਕ ਦੇ ਜੁਰਮਾਨੇ ਕੀਤੇ ਜਾ ਚੁੱਕੇ ਹਨ, ਜਦਕਿ ਹਾਲੇ ਚੈਕਿੰਗ ਜਾਰੀ ਹੈ।
ਇਹ ਵੀ ਪੜ੍ਹੋ : Rewa Accident: ਰੀਵਾ ਵਿੱਚ ਦਰਦਨਾਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ, 14 ਦੀ ਮੌਤ 40 ਤੋਂ ਵੱਧ ਜ਼ਖਮੀ
ਜਦਕਿ ਓਧਰ ਫ਼ਾਜ਼ਿਲਕਾ ਤੋਂ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਚਦੇਵਾ ਦਾ ਕਹਿਣਾ ਹੈ ਕਿ ਜੋ ਗਲਤ ਕਰੇਗਾ, ਉਹ ਭਰੇਗਾ। ਓਧਰ ਜਲਾਲਾਬਾਦ ਤੋਂ ਆੜ੍ਹਤੀਏ ਅਤੇ ਅਕਾਲੀ ਆਗੂ ਅਸ਼ੋਕ ਅਨੇਜਾ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਹੋ ਰਹੀ ਲੁੱਟ ਮਾਮਲੇ 'ਚ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤੇ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਕਿਸਾਨਾਂ ਦੀ ਲੁੱਟ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਵੀ ਇਸ ਮਾਮਲੇ 'ਤੇ ਨਜ਼ਰ ਰੱਖੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















