ਪੜਚੋਲ ਕਰੋ

Agriculture : ਜਾਣੋ ਘੱਟ ਜ਼ਮੀਨ ਵਾਲੇ ਕਿਸਾਨ ਖੇਤੀਬਾੜੀ ਦੇ ਨਾਲ ਕਰ ਸਕਦੇ ਹਨ ਕਿਹੜੇ ਸਹਾਇਕ ਧੰਦੇ

punjab farmer ਪੰਜਾਬ ਖੇਤੀ ਪ੍ਰਧਾਨ ਰਾਜ ਹੈ ਤੇ ਇੱਥੋਂ ਦੇ ਵਧੇਰੇ ਲੋਕ ਖੇਤੀ ਉੱਤੇ ਹੀ ਨਿਰਭਰ ਕਰਦੇ ਹਨ। ਜਨਸੰਖਿਆ ਅਤੇ ਪਰਿਵਾਰਾਂ ਦੀ ਗਿਣਤੀ ਵੱਧ ਹੋਣ ਕਰਕੇ ਖੇਤੀ ਯੋਗ ਜ਼ਮੀਨਾਂ ....

ਪੰਜਾਬ ਖੇਤੀ ਪ੍ਰਧਾਨ ਰਾਜ ਹੈ ਤੇ  ਇੱਥੋਂ ਦੇ ਵਧੇਰੇ ਲੋਕ ਖੇਤੀ ਉੱਤੇ ਹੀ ਨਿਰਭਰ ਕਰਦੇ ਹਨ। ਜਨਸੰਖਿਆ ਅਤੇ ਪਰਿਵਾਰਾਂ ਦੀ ਗਿਣਤੀ ਵੱਧ ਹੋਣ ਕਰਕੇ ਖੇਤੀ ਯੋਗ ਜ਼ਮੀਨਾਂ ਦੀ ਬਹੁਤ ਘਾਟ ਹੋਣ ਲੱਗ ਪਈ ਹੈ। ਘੱਟ ਰਹੀਆਂ ਜ਼ਮੀਨਾਂ ਦੀ ਸਥਿਤੀ ਨੂੰ ਦੇਖਦਿਆਂ ਕੁਝ ਖੇਤੀ ਸਹਾਇਕ ਧੰਦਿਆਂ ਦੀ ਚੋਣ ਕਰ ਲੈਣੀ ਚਾਹੀਦੀ ਹੈ। ਇਨ੍ਹਾਂ ਧੰਦਿਆਂ ਨੂੰ ਅਪਣਾ ਕੇ ਖੇਤੀ ਦੇ ਨਾਲ- ਨਾਲ ਵਾਧੂ ਆਮਦਨ ਲਈ ਜਾ ਸਕਦੀ ਹੈ। ਇਸ ਲਈ ਹੁਣ ਲੋੜ ਹੈ ਘੱਟ ਜ਼ਮੀਨ ਉੱਤੇ ਵੱਧ ਮੁਨਾਫ਼ਾ ਦੇਣ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰ ਕੇ ਵਧੀਆ ਆਮਦਨ ਪ੍ਰਾਪਤ ਕੀਤੀ ਜਾਵੇ।

ਦੱਸ ਦਈਏ ਪੰਜਾਬ ਦਾ ਕਿਸਾਨ ਸ਼ੁਰੂ ਤੋਂ ਹੀ ਕਣਕ- ਝੋਨੇ ਦੇ ਫ਼ਸਲੀ ਚੱਕਰ ਵਿਚ ਉਲਝਿਆ ਹੋਇਆ ਹੈ। ਜ਼ਮੀਨ ਘਟਣ ਕਰਕੇ ਹੁਣ ਕਿਸਾਨ ਲਈ ਇਸ ਦੋ-ਫ਼ਸਲੀ ਚੱਕਰ ਵਿਚ ਆਪਣਾ ਗੁਜ਼ਾਰਾ ਔਖਾ ਹੋ ਗਿਆ ਹੈ। ਇਸ ਲਈ ਕੁਝ ਫ਼ਸਲਾਂ ਦੀ ਕਾਸ਼ਤ ਵਧੀਆ ਆਮਦਨ ਪ੍ਰਾਪਤ ਕਰਨ ਲਈ ਕੀਤੀ ਜਾਵੇ ਜਿਵੇਂ ਦਾਲਾਂ, ਸਬਜ਼ੀਆਂ, ਸੂਰਜਮੁਖੀ, ਫੁੱਲਾਂ, ਫ਼ਲਾਂ, ਦਵਾਈਆਂ ਵਾਲੀਆਂ ਫ਼ਸਲਾਂ, ਮਸਾਲੇ ਵਾਲੀਆਂ ਫ਼ਸਲਾਂ, ਮੱਕੀ, ਹਲਦੀ, ਲਸਣ, ਪਿਆਜ਼ ਆਦਿ। ਇਨ੍ਹਾਂ ਫ਼ਸਲਾਂ ਵਿਚ ਭਾਵੇਂ ਕਿਸਾਨ ਨੂੰ ਵੱਧ ਧਿਆਨ ਦੇਣ ਦੀ ਲੋੜ ਹੁੰਦੀ ਹੈ ਪਰ ਚੰਗਾ ਝਾੜ ਪੈਦਾ ਕਰ ਕੇ ਉਹ ਚੰਗੀ ਆਮਦਨ ਵੀ ਪ੍ਰਾਪਤ ਕਰ ਲੈਂਦਾ ਹੈ। ਖੁੰਬਾਂ ਦੀ ਕਾਸ਼ਤ ਵੀ ਵਧੀਆ ਧੰਦਾ ਮੰਨਿਆ ਜਾਂਦਾ ਹੈ। ਕੁਝ ਕਿਸਾਨ ਖੁੰਬਾਂ ਦੀ ਕਾਸ਼ਤ ਕਰ ਕੇ ਬਹੁਤ ਲਾਭ ਕਮਾ ਰਹੇ ਹਨ।

ਆਪਣੇ ਖੇਤੀ ਖ਼ਰਚਿਆਂ ਨੂੰ ਘਟਾਉਣ ਲਈ ਸਿੰਚਾਈ ਦੇ ਸਹੀ ਢੰਗ ਅਪਣਾਉਣ ਦੀ ਵੀ ਬਹੁਤ ਅਹਿਮੀਅਤ ਹੈ। ਤੁਪਕਾ ਸਿੰਚਾਈ ਅਤੇ ਫੁਹਾਰਾ ਸਿੰਚਾਈ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਫ਼ਸਲਾਂ ਨੂੰ ਨੈੱਟ ਹਾਊਸ ਭਾਵ ਜਾਲੀਦਾਰ ਘਰਾਂ ਵਿਚ ਬੀਜ ਕੇ ਆਪਣੀ ਖੇਤੀ ਜਿਣਸ ਦੇ ਮਿਆਰ ਅਤੇ ਗੁਣਵੱਤਾ ਨੂੰ ਵਧਾਇਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਸਹਾਇਕ ਧੰਦਿਆਂ ਲਈ ਚੰਗਾ ਮੰਡੀਕਰਨ ਹੋਣਾ ਬਹੁਤ ਮਹੱਤਵਪੂਰਨ ਹੁੰਦਾ ਹੈ। ਵਧੇਰੇ ਕਰਕੇ ਸ਼ਹਿਰਾਂ ਵਿਚ ਚੰਗਾ ਮੰਡੀਕਰਨ ਹੋ ਜਾਂਦਾ ਹੈ ਅਤੇ ਵਸਤੂਆਂ ਦੇ ਮਿਆਰ ਮੁਤਾਬਕ ਭਾਅ ਵੀ ਚੰਗਾ ਮਿਲ ਜਾਂਦਾ ਹੈ। ਮੰਡੀਕਰਨ ਦੀ ਸ਼ੁਰੂ ਵਿਚ ਤਾਂ ਕੁਝ ਸਮੱਸਿਆ ਆ ਸਕਦੀ ਹੈ ਪਰ ਬਾਅਦ ’ਚ ਵਧੇਰੇ ਲੋਕਾਂ ਤਕ ਉਤਪਾਦ ਪਹੁੰਚਣ ਦੀ ਹਾਲਤ ਵਿਚ ਮੰਡੀਕਰਨ ਘਰ ਬੈਠੇ ਵੀ ਹੋਣ ਲੱਗਦਾ ਹੈ। ਇਸ ਲਈ ਲੋੜ ਹੁੰਦੀ ਹੈ ਕਿ ਆਪਣੇ ਉਤਪਾਦ ਨੂੰ ਕਿਵੇਂ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਇਆ ਜਾਵੇ। ਵਧੇਰੇ ਲੋਕਾਂ ਦੇ ਇਕੱਠ ਵਾਲੀਆਂ ਥਾਵਾਂ ’ਤੇ ਜਾ ਕੇ ਆਪਣੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਾਈਆਂ ਜਾ ਸਕਦੀਆਂ ਹਨ ਤੇ ਘਰ- ਘਰ ਜਾ ਕੇ ਆਪਣੇ ਉਤਪਾਦ ਬਾਰੇ ਲੋਕਾਂ ਨੂੰ ਦੱਸਿਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਕੁਝ ਬੀਬੀਆਂ ਵੀ ਸਹਾਇਕ ਧੰਦੇ ਅਪਣਾ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਹਾਲਤ ਨੂੰ ਵਧੀਆ ਬਣਾ ਸਕਦੀਆਂ ਹਨ। ਕੱਪੜਿਆਂ ਦੀ ਸਿਲਾਈ, ਕਢਾਈ, ਰੰਗਾਈ, ਬੱਚਿਆਂ ਦੇ ਖਿਡੌਣੇ ਬਣਾਉਣਾ, ਕੱਪੜੇ ਦੀ ਪੇਂਟਿੰਗ ਆਦਿ ਸਿੱਖ ਕੇ ਵੀ ਆਪਣੇ ਪੈਰਾਂ ਉੱਤੇ ਖੜ੍ਹਾ ਹੋਇਆ ਜਾ ਸਕਦਾ ਹੈ। ਅਚਾਰ, ਚਟਣੀ, ਮੁਰੱਬੇ, ਸ਼ਰਬਤ ਆਦਿ ਬਣਾ ਕੇ ਤੇ ਵੇਚ ਕੇ ਵੀ ਬੜੀ ਚੰਗੀ ਕਮਾਈ ਕੀਤੀ ਜਾ ਸਕਦੀ ਹੈ। ਕੁਝ ਕਿਸਾਨ ਗੰਡੋਇਆਂ ਦੀ ਖਾਦ ਤਿਆਰ ਕਰ ਕੇ ਵੇਚਦੇ ਹਨ ਅਤੇ ਇਸ ਖਾਦ ਦਾ ਚੰਗਾ ਮੰਡੀਕਰਨ ਮਿਲਣ ’ਤੇ ਚੰਗੇ ਪੈਸੇ ਮਿਲ ਜਾਂਦੇ ਹਨ। ਇਸ ਤੋਂ ਇਲਾਵਾ ਕੁਝ ਕਿਸਾਨ ਆਟਾ, ਦਲੀਆ, ਹਲਦੀ, ਮਸਾਲੇ ਆਦਿ ਪੀਸ ਕੇ ਅਤੇ ਪੈਕਿੰਗ ਕਰ ਕੇ ਵੀ ਵੇਚ ਸਕਦੇ ਹਨ।

ਖੇਤੀਬਾੜੀ ਦੇ ਨਾਲ-ਨਾਲ ਕੁਝ ਮੁੱਖ ਸਹਾਇਕ ਧੰਦੇ ਹਨ ਜਿਵੇਂ ਮੱਝਾਂ-ਗਾਵਾਂ ਪਾਲਣਾ, ਮੱਛੀ ਪਾਲਣ, ਸ਼ਹਿਦ ਦੀਆਂ ਮੱਖੀਆਂ ਪਾਲਣਾ, ਮੁਰਗੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਆਦਿ। ਇਨ੍ਹਾਂ ਧੰਦਿਆਂ ਨੂੰ ਥੋੜੀ ਕੁ ਜ਼ਮੀਨ ਉੱਤੇ ਬੜੇ ਵਧੀਆ ਢੰਗ ਨਾਲ ਕੀਤਾ ਜਾ ਸਕਦਾ ਹੈ। ਪੰਜਾਬ ਦੇ ਬਹੁਤੇ ਕਿਸਾਨਾਂ ਵੱਲੋਂ ਇਹ ਕੰਮ ਸਫ਼ਲਤਾ ਨਾਲ ਕੀਤਾ ਵੀ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Police Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp SanjhaParneet Kaur | ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ! |Farmer Protest |Abp SanjhaShambhu Border|Farmers Protest| 6 ਦਸੰਬਰ ਨੂੰ ਕਿਸਾਨਾਂ ਦਾ ਪੈਦਲ ਮਾਰਚ, ਕੀ ਖੁੱਲੇਗਾ ਸ਼ੰਬੂ ਬਾਰਡਰ?|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget