ਚੰਡੀਗੜ੍ਹ: ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅੰਦਰ ਝੀਂਗਾ ਮੱਛੀ ਦੀ ਪੈਦਾਵਾਰ ਵਧਾਉਣ ਅਤੇ ਮੱਛੀ ਪਾਲਕਾਂ ਨੂੰ ਇਸ ਕਿੱਤੇ 'ਚ ਹੋਰ ਉਤਸ਼ਾਹਿਤ ਕਰਨ ਲਈ 50 ਫ਼ੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਅੱਜ ਆਪਣੀ ਰਿਹਾਇਸ਼ਗਾਹ ਵਿਖੇ ਮੱਛੀ ਪਾਲਕਾਂ ਅਤੇ ਮੱਛੀ ਪਾਲਣ ਕਿੱਤੇ ਨਾਲ ਜੁੜੇ ਮਾਹਿਰਾਂ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ।


ਇਸ ਤੋਂ ਇਲਾਵਾ ਬਾਦਲ ਨੇ ਮੱਛੀ ਪਾਲਕਾਂ ਨੂੰ ਕਿਹਾ ਕਿ ਇਸ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮੱਛੀ ਮਾਹਿਰਾਂ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਇੱਕ ਸੁਸਾਇਟੀ ਵੀ ਬਣਾਈ ਜਾਵੇ।