ਸ਼ੰਕਰ ਦਾਸ ਦੀ ਰਿਪੋਰਟ


Punajb News : ਭਾਰਤੀ ਖੁਰਾਕ ਨਿਗਮ (FCI) ਵੱਲੋਂ ਕਰੀਬ ਪੰਜ ਮਹੀਨਿਆਂ ਤੋਂ ਕਣਕ ਦੇ ਟੈਂਡਰ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਦੀਆਂ ਆਟਾ ਮਿੱਲਾਂ ਦਾ ਕੰਮ ਲਗਪਗ ਠੱਪ ਹੋ ਕੇ ਰਹਿ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਓਪਨ ਮਾਰਕੀਟ ਸੇਲ ਸਕੀਮ (ਓਐਮਐਸਐਸ) ਨੂੰ ਸੋਧਿਆ ਨਹੀਂ ਗਿਆ ਹੈ, ਜਿਸ ਕਾਰਨ ਐਫਸੀਆਈ ਦੇ ਆਨਲਾਈਨ ਟੈਂਡਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕਾਰਨ ਆਟਾ ਤੇ ਮੈਦਾ ਸਮੇਤ ਇਨ੍ਹਾਂ ਤੋਂ ਬਣੇ ਉਤਪਾਦ ਬਾਜ਼ਾਰ ਵਿੱਚ ਮਹਿੰਗੇ ਹੋ ਗਏ ਹਨ।

 

 ਇਹ ਵੀ ਪੜ੍ਹੋ : ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ

ਮੰਡੀ ਵਿੱਚ ਆਟੇ ਦੀ ਕੀਮਤ 3400 ਤੋਂ 3700 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਮੰਡੀ ਵਿੱਚ ਆਟੇ ਦੀ ਕਮੀ ਹੋ ਸਕਦੀ ਹੈ, ਜਿਸ ਕਾਰਨ ਕਾਲਾਬਾਜ਼ਾਰੀ ਵਧਣ ਦਾ ਖਦਸ਼ਾ ਹੈ। ਹਾਲਾਂਕਿ ਖੁਰਾਕ ਸਪਲਾਈ ਨਿਗਮ ਦਾ ਦਾਅਵਾ ਹੈ ਕਿ ਐਫਸੀਆਈ ਕੋਲ ਕਣਕ ਦਾ ਕਾਫੀ ਸਟਾਕ ਹੈ। ਪ੍ਰਚੂਨ ਬਾਜ਼ਾਰ ਵਿੱਚ ਆਟੇ ਤੇ ਮੈਦੇ ਦੀ ਕੀਮਤ ਵਿਚ 15 ਤੋਂ 20 ਰੁਪਏ ਪ੍ਰਤੀ ਦਸ ਕਿਲੋ ਦਾ ਵਾਧਾ ਹੋਇਆ ਹੈ, ਜਦਕਿ ਵੱਖ-ਵੱਖ ਬ੍ਰਾਂਡਾਂ ਦੀਆਂ ਰੋਟੀਆਂ ਵੀ 5 ਰੁਪਏ ਤੱਕ ਮਹਿੰਗੀਆਂ ਹੋ ਗਈਆਂ ਹਨ।

 

 ਇਹ ਵੀ ਪੜ੍ਹੋ : 14 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪਿਛਲੇ 8 ਸਾਲਾਂ 'ਚ ਇੰਨੀ ਵਧ ਗਈ MSP

ਦੂਜੇ ਰਾਜਾਂ ਤੋਂ ਕਣਕ ਦੀ ਆਮਦ ਤੋਂ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਵਿੱਚ ਕਣਕ ਦੀ ਘਾਟ ਪੈਦਾ ਹੋ ਗਈ ਹੈ। ਇਸ ਕਾਰਨ ਆਟੇ ਦੀਆਂ ਕੀਮਤਾਂ ਲਗਾਤਾਰ ਰਿਕਾਰਡ ਤੋੜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਐਫਸੀਆਈ ਵੱਲੋਂ ਰਾਜਾਂ ਨੂੰ ਕਣਕ ਦੀ ਸਪਲਾਈ ਕੀਤੀ ਜਾਂਦੀ ਹੈ ਪਰ ਇਸ ਵਾਰ ਟੈਂਡਰ ਜਾਰੀ ਨਾ ਹੋਣ ਕਾਰਨ ਇਸ ਵਿੱਚ ਦੇਰੀ ਹੋਈ ਹੈ। ਹਾਸਲ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਆਟੇ ਦੀ ਕੀਮਤ ਵਿੱਚ 300 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਦਾ ਵਾਧਾ ਹੋਇਆ ਹੈ।

ਇੱਕ ਹਫ਼ਤਾ ਪਹਿਲਾਂ ਜਿੱਥੇ ਆਟੇ ਦੀ ਕੀਮਤ 3400 ਰੁਪਏ ਪ੍ਰਤੀ ਕੁਇੰਟਲ ਸੀ, ਉੱਥੇ ਹੁਣ ਇਸ ਦੀ ਕੀਮਤ 3700 ਤੋਂ 3800 ਰੁਪਏ ਪ੍ਰਤੀ ਕੁਇੰਟਲ ਦਰਜ ਕੀਤੀ ਗਈ ਹੈ। ਪੰਜਾਬ ਦੀ ਆਟਾ ਮਿੱਲ ਦੇ ਸੰਚਾਲਕਾਂ ਦਾ ਕਹਿਣਾ ਹੈ ਕਿ ਕਰੀਬ ਪੰਜ ਮਹੀਨਿਆਂ ਤੋਂ ਕਣਕ ਦਾ ਢੁਕਵਾਂ ਸਟਾਕ ਨਾ ਮਿਲਣ ਕਾਰਨ ਮਿੱਲ ਦਾ ਕੰਮ ਲਗਭਗ ਠੱਪ ਹੋ ਕੇ ਰਹਿ ਗਿਆ ਹੈ। ਇਸ ਦਾ ਅਸਰ ਮਹਿੰਗਾਈ 'ਤੇ ਪੈਣ ਲੱਗਾ ਹੈ।