ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਖੇਤੀਬਾੜੀ ਲਈ ਇੱਕ ਲੱਖ ਕਰੋੜ ਰੁਪਏ ਦਾ ਫੰਡ

ਵਾਢੀ ਮਗਰੋਂ ਫ਼ਸਲ ਸਾਂਭਣ ਲਈ ਢਾਂਚਾ ਉਸਾਰਨ, ਸਾਂਝੀ ਸਮੱਗਰੀ (ਕਮਿਊਨਿਟੀ ਫਾਰਮਿੰਗ) ਖ਼ਰੀਦਣ ਲਈ ਵਿਆਜ ’ਚ ਛੋਟ ਦੇ ਕੇ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਖੇਤੀਬਾੜੀ ਢਾਂਚੇ ਦੀ ਉਸਾਰੀ ਲਈ ਇੱਕ ਲੱਖ ਕਰੋੜ ਰੁਪਏ ਦਾ ਫੰਡ ਕਾਇਮ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਫੰਡ ਦੀ ਵਰਤੋਂ ਖੇਤੀਬਾੜੀ ਖੇਤਰ ਵਿਚ ਨਵੇਂ ਉੱਦਮ ਲਾਉਣ ਵਾਲਿਆਂ ਨੂੰ ਮਦਦ ਦੇਣ, ਖੇਤੀ ਤਕਨੀਕਾਂ ਵਿਕਸਤ ਕਰਨ ’ਚ ਜੁਟੇ ਉੱਦਮੀਆਂ ਜਾਂ ਫਰਮਾਂ ਦੀ ਸਹਾਇਤਾ ਲਈ ਕੀਤੀ ਜਾਵੇਗੀ। ਬੁਨਿਆਦੀ ਢਾਂਚਾ ਵਿਕਸਿਤ ਕਰਨ ਤੇ ਹੋਰ ਸਮਗੱਰੀ ਖ਼ਰੀਦਣ ਲਈ ਵੀ ਇਸ ਫੰਡ ਵਿਚੋਂ ਕਿਸਾਨ ਸਮੂਹਾਂ ਨੂੰ ਮਦਦ ਦਿੱਤੀ ਜਾਵੇਗੀ। ਇਹ ਫੰਡ ਕੋਵਿਡ-19 ਸੰਕਟ ਲਈ ਐਲਾਨੇ ਗਏ 20 ਲੱਖ ਕਰੋੜ ਦੇ ਪੈਕੇਜ ਦਾ ਹੀ ਹਿੱਸਾ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦੱਸਿਆ ਕਿ ਫੰਡ 2029 ਤੱਕ ਕਾਇਮ ਕੀਤਾ ਗਿਆ ਹੈ। ਇਸ ’ਚੋਂ ਦਰਮਿਆਨੇ ਤੋਂ ਲੰਮੇ ਸਮੇਂ ਦੇ ਨਿਵੇਸ਼ ਲਈ ਕਰਜ਼ੇ ਦੀ ਸਹੂਲਤ ਦਿੱਤੀ ਜਾਵੇਗੀ। ਵਾਢੀ ਮਗਰੋਂ ਫ਼ਸਲ ਸਾਂਭਣ ਲਈ ਢਾਂਚਾ ਉਸਾਰਨ, ਸਾਂਝੀ ਸਮੱਗਰੀ (ਕਮਿਊਨਿਟੀ ਫਾਰਮਿੰਗ) ਖ਼ਰੀਦਣ ਲਈ ਵਿਆਜ ’ਚ ਛੋਟ ਦੇ ਕੇ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਪੈਸਾ ਬੈਂਕਾਂ ਤੇ ਵਿੱਤੀ ਸੰਸਥਾਵਾਂ ਵੱਲੋਂ ਵੰਡਿਆ ਜਾਵੇਗਾ। 10 ਹਜ਼ਾਰ ਕਰੋੜ ਰੁਪਏ ਇਸ ਵਿੱਤੀ ਵਰ੍ਹੇ ਤੇ 30-30 ਹਜ਼ਾਰ ਕਰੋੜ ਰੁਪਏ ਅਗਲੇ ਤਿੰਨ ਸਾਲਾਂ ਦੌਰਾਨ ਦਿੱਤੇ ਜਾਣਗੇ। ਕੋਲਡ ਸਟੋਰ, ਗੁਦਾਮ, ਪੈਕੇਜਿੰਗ ਇਕਾਈਆਂ, ਈ-ਮਾਰਕੀਟਿੰਗ ਤੇ ਟਰੇਡਿੰਗ ਲਈ ਵੀ ਰਾਸ਼ੀ ਦਿੱਤੀ ਜਾਵੇਗੀ। ਕੈਬਨਿਟ ਨੇ ਤਿੰਨ ਸਰਕਾਰੀ ਜਨਰਲ ਬੀਮਾ ਕੰਪਨੀਆਂ ’ਚ 12,450 ਕਰੋੜ ਰੁਪਏ ਦੀ ਰਾਸ਼ੀ ਨਿਵੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget