ਕਿਸਾਨਾਂ ਲਈ ਖੁਸ਼ਖਬਰੀ! ਇੱਕ ਤੋਂ ਲੈ ਕੇ ਪੰਜ ਏਕੜ ਰਕਬੇ ’ਤੇ ਮੱਛੀ ਪਾਲਣ ਯੂਨਿਟ ਲਈ 60 ਫੀਸਦ ਤੱਕ ਸਬਸਿਡੀ
ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੱਛੀ ਪਾਲਣ ਲਈ ਉਤਸ਼ਾਹਿਤ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ...
Sangrur News: ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੱਛੀ ਪਾਲਣ ਲਈ ਉਤਸ਼ਾਹਿਤ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੱਛੀ ਪਾਲਣ, ਖੇਤੀਬਾੜੀ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਵਾਇਤੀ ਫ਼ਸਲੀ ਚੱਕਰ ’ਚੋਂ ਕੱਢਣ ਲਈ ਮੱਛੀ ਪਾਲਣ ਇੱਕ ਚੰਗਾ ਤੇ ਢੁੱਕਵਾਂ ਬਦਲ ਹੈ ਜਿਸ ਨੂੰ ਪ੍ਰਫੁੱਲਤ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸਬਸਿਡੀ ਦੇ ਰੂਪ ’ਚ ਦਿੱਤੀ ਜਾਂਦੀ ਮਦਦ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਨੂੰ ਕਿਸਾਨਾਂ ਤੱਕ ਪੁੱਜਦਾ ਕੀਤਾ ਜਾਣਾ ਹਰ ਹੀਲੇ ਯਕੀਨੀ ਬਣਾਇਆ ਜਾਵੇ। ਇਸ ਮਕਸਦ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬੰਧਤ ਸਾਹਿਤ ਵੀ ਜ਼ਿਲ੍ਹਾ ਵਾਸੀਆਂ ਲਈ ਜਾਰੀ ਕੀਤਾ ਗਿਆ ਜਿਸ ’ਚ ਮੱਛੀ ਪਾਲਣ ਸਬੰਧੀ ਕਿਤਾਬਚਾ ਅਤੇ ਪੈਂਫਲੈਟ ਸ਼ਾਮਲ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੱਛੀ ਪਾਲਣ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਇੱਕ ਏਕੜ ਤੋਂ ਲੈ ਕੇ ਪੰਜ ਏਕੜ ਤੱਕ ਦਾ ਯੂਨਿਟ ਸਥਾਪਤ ਕਰਨ ਲਈ ਸਰਕਾਰ ਵੱਲੋਂ 40 ਫੀਸਦ ਤੋਂ ਲੈ ਕੇ 60 ਫੀਸਦ ਤੱਕ ਸਬਸਿਡੀ ਵੀ ਦਿੱਤੀ ਜਾਂਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਯੂ.ਟੀ.) ਨਿਤੇਸ਼ ਜੈਨ, ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਰਾਕੇਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਨ ਗੋਇਲ ਤੇ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ