Apply For Agricultural Machinery Till 28: ਪੰਜਾਬ ਵਿਚ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਵਿੱਚ ਮਸ਼ੀਨੀਕਰਨ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਖੇਤੀ ਵਿੱਚ ਮਸ਼ੀਨੀਕਰਨ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਕੇ ਆਪਣੀ ਆਰਥਿਕ ਆਮਦਾਨ ਵਿੱਚ ਸੁਧਾਰ ਕਰ ਸਕਦੇ ਹਨ।
28 ਫਰਵਰੀ ਤੱਕ ਮੁਹੱਈਆ ਕਰਵਾਈ ਜਾਵੇਗੀ ਸਬਸਿਡੀ
ਖੇਤੀਬਾੜੀ ਮਸ਼ੀਨੀਕਰਨ (SMAM) ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਲੇਜ਼ਰ ਲੈਂਡ ਲੈਵਲਰ, ਆਲੂ ਪੋਟਰ ਆਟੋਮੈਟਿਕ ਅਤੇ ਸੈਮੀ ਆਟੋਮੈਟਿਕ, ਏਅਰ ਅਸਿਸਟੈਂਟ ਸਪਰੇਅਰ, ਨਿਊਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਅੱਪਟ੍ਰੇਂਡ ਆਦਿ ਲਈ 28 ਫਰਵਰੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਪੋਰਟਲ https://agrimachiner ypb.com 'ਤੇ ਬਿਨੈ-ਪੱਤਰ ਜਮ੍ਹਾਂ ਕਰ ਸਕਦੇ ਹਨ। ਡੀਸੀ ਨੇ ਕਿਹਾ, ਸੂਬਾ ਸਰਕਾਰ ਵੱਲੋਂ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਗਰਾਂਟ ਵੀ ਦਿੱਤੀ ਜਾ ਰਹੀ ਹੈ।
ਵਿਭਾਗ ਦੁਆਰਾ ਪ੍ਰਾਪਤ ਕੀਤੇ ਭੌਤਿਕ ਅਤੇ ਵਿੱਤੀ ਟੀਚੇ ਦੇ ਅਨੁਸਾਰ, ਪੋਰਟਲ 'ਤੇ ਪ੍ਰਾਪਤ ਅਰਜ਼ੀਆਂ ਨੂੰ ਨਿਰਧਾਰਤ ਸਮੇਂ ਤੱਕ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਕੀਤੀ ਜਾਵੇਗੀ। ਮੌਜੂਦਾ ਮਸ਼ੀਨਰੀ ਨਿਰਮਾਤਾ ਡੀਲਰਾਂ ਦੀ ਸੂਚੀ ਪੋਰਟਲ 'ਤੇ ਹੀ ਉਪਲਬਧ ਕਰਵਾਈ ਜਾਵੇਗੀ।
ਸਬਸਿਡੀ ਦੀ ਦਰ ਜਨਰਲ ਸ਼੍ਰੇਣੀ ਲਈ 40 ਫੀਸਦੀ, ਵਿਸ਼ੇਸ਼ ਕੰਪੋਨੈਂਟ ਲਈ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਫੀਸਦੀ ਹੋਵੇਗੀ। ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਵਿਭਾਗ ਜਾਂ ਖੇਤੀਬਾੜੀ ਇੰਜੀਨੀਅਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ