Direct Sowing of Paddy: ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਰਿਣਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਹੇਠ ਨੀਵੇਂ ਹੋ ਰਹੇ ਪਾਣੀ ਦੇ ਪੱਧਰ ਨੂੰ ਠੱਲ ਪਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਪੰਜਾਬ ਸਰਕਾਰ ਦੀ ਅਹਿਮ ਸਕੀਮ ਹੈ। ਕਿਸਾਨਾਂ ਨੂੰ ਇਸ ਸਕੀਮ ਸਬੰਧੀ ਉਤਸ਼ਾਹਿਤ ਕਰਨ ਲਈ 1500 ਰੁਪਏ/ ਏਕੜ ਦੀ ਪ੍ਰੋਤਸਾਹਨ ਰਾਸ਼ੀ ਸਰਕਾਰ ਵੱਲੋ ਦਿੱਤੀ ਜਾ ਰਹੀ ਹੈ।


ਉਨ੍ਹਾਂ ਦਸਿਆ ਕਿ ਫਾਜਿਲਕਾ ਜਿਲ੍ਹੇ ਵਿੱਚ ਪੋਰਟਲ ਤੇ 7139 ਕਿਸਾਨਾਂ ਵੱਲੋਂ 78558 ਏਕੜ ਰਕਬਾ ਰਜਿਸਟਰ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਦੂਜੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ ਅਤੇ ਇਸਦੀ ਅੰਤਿਮ ਮਿਤੀ 15 ਸਤੰਬਰ 2024 ਹੈ ।


 ਫਾਜਿਲਕਾ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਬਕਾਇਆ ਹੈ, ਉਹ ਆਪਣੇ ਪਿੰਡ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਜਾਂ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਦੇ ਦਫਤਰ ਨਾਲ ਰਾਬਤਾ ਕਰਨ ਤਾਂ ਜੋ ਸਬੰਧਤ ਕਿਸਾਨ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕੇ।


ਉਨ੍ਹਾਂ ਕਿਹਾ ਕਿ 15 ਸਤੰਬਰ 2024 ਤੋਂ ਬਾਅਦ ਝੋਨੇ ਦੀ ਸਿੱਧੀ ਬਿਜਾਈ ਦੀ ਵੈਰੀਫਿਕੇਸ਼ਨ ਸਬੰਧੀ ਪੋਰਟਲ ਬੰਦ ਹੋ ਜਾਵੇਗਾ। ਵੈਰੀਫਿਕੇਸ਼ਨ ਨਾ ਹੋਣ ਦੀ ਸੂਰਤ ਵਿੱਚ ਕਿਸਾਨ ਇਸ ਸਕੀਮ ਦੀ ਪ੍ਰੋਤਸਾਹਨ ਰਾਸ਼ੀ ਦਾ ਲਾਭ ਪ੍ਰਾਪਤ ਨਹੀਂ ਕਰ ਸਕਦਾ। ਇਸ ਲਈ ਜੇ ਕਿਸਾਨ ਦੀ ਜ਼ਮੀਨ ਦੀ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਬਕਾਇਆ ਹੈ ਤਾਂ ਉਹ ਤੈਅ ਮਿਤੀ ਤੋ ਪਹਿਲਾ-ਪਹਿਲਾ ਆਪਣੇ ਪਿੰਡ ਦੇ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਵੈਰੀਫਾਇਰ ਪਾਸੋ ਜ਼ਮੀਨ ਦੀ ਤਸਦੀਕ ਜਰੂਰ ਕਰਵਾਉਣ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial