PMFBY: ਹੁਣ ਪ੍ਰਧਾਨਮੰਤਰੀ ਫਸਲ ਬੀਮਾ ਯੋਜਨਾ ‘ਚ ਮਿਲਣਗੀਆਂ ਤਿੰਨ ਹੋਰ ਸਹੂਲਤਾਂ, ਇੱਕ ਕਲਿੱਕ ‘ਚ ਪੜ੍ਹੋ ਪੂਰੀ ਜਾਣਕਾਰੀ
Farmers: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਡਿਜੀਟਲ ਤਕਨੀਕ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ।
PMFBY: ਸਰਕਾਰ ਵੱਲੋਂ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਵਿੱਚ ਇੱਕ ਸਕੀਮ ਫਸਲ ਖਰਾਬ ਹੋਣ ਦੀ ਸੂਰਤ ਵਿੱਚ ਕਿਸਾਨਾਂ ਦੀ ਕਾਫੀ ਮਦਦ ਕਰਦੀ ਹੈ। ਇਸ ਯੋਜਨਾ ਦਾ ਨਾਮ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਹੈ।
ਇਸ ਸਕੀਮ ਤਹਿਤ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਚਲਾਈ ਜਾ ਰਹੀ ਹੈ। ਇਸ ਸਕੀਮ ਰਾਹੀਂ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਬੀਮਾ ਕਰਵਾਉਣ ਲਈ ਮਦਦ ਪ੍ਰਦਾਨ ਕਰਦੀ ਹੈ। ਪਰ ਹੁਣ ਸਰਕਾਰ ਵੱਲੋਂ ਫਸਲੀ ਬੀਮਾ ਉਤਪਾਦਾਂ ਲਈ ਇੱਕ ਨਵਾਂ ਪੋਰਟਲ ਸ਼ੁਰੂ ਕੀਤਾ ਗਿਆ ਹੈ।
ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ 'ਸਾਰਥੀ' (SARATHI) ਪੋਰਟਲ ਲਾਂਚ ਕੀਤਾ ਹੈ। ਇਸ ਪੋਰਟਲ ਦਾ ਉਦੇਸ਼ PMFBY ਉਤਪਾਦਾਂ ਦਾ ਇੱਕ ਵਿਆਪਕ ਢਾਂਚਾ ਪ੍ਰਦਾਨ ਕਰਨਾ ਹੈ। ਸਕੀਮ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਅਤੇ ਹੱਲ ਪ੍ਰਾਪਤ ਕਰਨ ਲਈ ਕਿਸਾਨ ਕ੍ਰਿਸ਼ੀ ਰਕਸ਼ਕ ਪੋਰਟਲ ਅਤੇ ਹੈਲਪਲਾਈਨ ਨੰਬਰ ਦੀ ਮਦਦ ਲੈ ਸਕਦੇ ਹਨ।
माननीय केंद्रीय कृषि एवं किसान कल्याण और जनजातीय कार्य मंत्री श्री अर्जुन मुंडा ने आज नई दिल्ली में #LMS, #SARTHI और कृषि रक्षक पोर्टल एवं हेल्पलाइन (#KPRH) लॉन्चिंग कार्यक्रम में कहा कि 2047 तक विकसित भारत की दृष्टि से यह पहल देश के कृषकों के सशक्तिकरण में मदद करेंगी।#PMFBY pic.twitter.com/G0llI7k1mY
— Agriculture INDIA (@AgriGoI) February 8, 2024
ਇਹ ਵੀ ਪੜ੍ਹੋ: AAP ਸੁਪਰੀਮੋ ਕੇਜਰੀਵਾਲ ਪਹੁੰਚੇ ਪੰਜਾਬ, ਮੁੱਖ ਮੰਤਰੀ ਮਾਨ ਨਾਲ ਘਰ-ਘਰ ਮੁਫਤ ਰਾਸ਼ਨ ਸਕੀਮ ਕੀਤੀ ਸ਼ੁਰੂ
ਕਿਸਾਨਾਂ ਲਈ ਫਾਇਦੇਮੰਦ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਵਿੱਚ ਸ਼ਾਮਲ ਕਿਸਾਨ ਭਾਈਚਾਰੇ ਲਈ ਖੇਤੀ-ਬੀਮਾ ਸੈਂਡਬਾਕਸ ਫਰੇਮਵਰਕ ਪਲੇਟਫਾਰਮ ਸਾਰਥੀ (SARTHI), ਲਰਨਿੰਗ ਮੈਨੇਜਮੈਂਟ ਸਿਸਟਮ (LMS) ਪਲੇਟਫਾਰਮ ਅਤੇ ਹੈਲਪਲਾਈਨ ਨੰਬਰ 14447 ਦੀ ਸ਼ੁਰੂਆਤ ਕੀਤੀ। ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਇਹ ਦੇਸ਼ ਕਿਸਾਨਾਂ ਅਤੇ ਪਿੰਡਾਂ ਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਖੇਤੀਬਾੜੀ ਮੰਤਰਾਲਾ ਲਗਾਤਾਰ ਕਿਸਾਨਾਂ ਦੀ ਮਦਦ ਕਰ ਰਿਹਾ ਹੈ।
ਕਿਸਾਨਾਂ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕਿਸਾਨਾਂ ਦੀ ਤਾਕਤ ਅਤੇ ਮਜਬੂਤੀ ਹੀ ਦੇਸ਼ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਈ ਹੈ ਅਤੇ ਇਹ ਤਿੰਨੇ ਪਹਿਲਕਦਮੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੀਆਂ ਤਾਂ ਜੋ ਉਹ ਕੁਦਰਤੀ ਆਫਤਾਂ ਨਾਲ ਆਸਾਨੀ ਨਾਲ ਨਜਿੱਠ ਸਕਣ।