ਪੜਚੋਲ ਕਰੋ
ਸਰਕਾਰ ਨੂੰ ਮੂੰਗੀ ਦੀ ਫ਼ਸਲ 'ਤੇ MSP ਤੋਂ ਘੱਟ ਖਰੀਦ ਲਈ ਕਿਸਾਨਾਂ ਨੂੰ ਦੇਣਾ ਚਾਹੀਦਾ ਮੁਆਵਜ਼ਾ : ਬਾਜਵਾ
ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਮੂੰਗੀ ਦੀ ਫ਼ਸਲ 'ਤੇ MSP ਤੋਂ ਘੱਟ ਖਰੀਦ ਲਈ 'ਗੈਪ ਫੰਡਿੰਗ' ਸਕੀਮ ਤਹਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਮੂੰਗੀ ਦੀ ਫ਼ਸਲ 'ਤੇ MSP ਤੋਂ ਘੱਟ ਖਰੀਦ ਲਈ 'ਗੈਪ ਫੰਡਿੰਗ' ਸਕੀਮ ਤਹਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ,ਉਨ੍ਹਾਂ ਨੂੰ ਸਰਕਾਰ ਗੈਪ ਫੰਡਿੰਗ' ਸਕੀਮ ਤਹਿਤ ਮੁਆਵਜ਼ਾ ਦੇਵੇ।
ਦਰਅਸਲ 'ਚ ਪੰਜਾਬ ਸਰਕਾਰ ਨੇ ਕਿਹਾ ਸੀ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹਜ਼ਾਰਾਂ-ਲੱਖਾਂ ਏਕੜ ਜ਼ਮੀਨ 'ਤੇ ਮੂੰਗੀ ਦੀ ਫਸਲ ਬੀਜੀ ਗਈ ਸੀ ਪਰ ਹੁਣ ਜਦੋਂ ਕਿਸਾਨ ਮੂੰਗੀ ਦੀ ਫਸਲ ਮੰਡੀਆਂ ਵਿੱਚ ਇਸ ਨੂੰ ਵੇਚਣ ਲਈ ਲਿਆ ਰਹੇ ਹਾਂ ਤਾਂ ਕਿਸਾਨਾਂ ਤੋਂ ਮੂੰਗੀ ਦੀ ਫ਼ਸਲ 1800 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 5000 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦੀ ਜਾ ਰਹੀ ਹੈ, ਜੋ ਕਿਸਾਨਾਂ ਦੀ ਸਰਾਸਰ ਲੁੱਟ ਹੈ।
ਇਸ ਦੇ ਇਲਾਵਾ ਸੁਖਬੀਰ ਬਾਦਲ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਮੂੰਗੀ ਦੀ ਬਾਕੀ ਰਹਿੰਦੀ ਰਕਮ ਦਾ ਮੁਆਵਜ਼ਾ ਦੇਵੇ।
Government must compensate farmers under ‘Gap Funding’ scheme for purchases below MSP of Moong. pic.twitter.com/DIGeaNdmd0
— Partap Singh Bajwa (@Partap_Sbajwa) August 2, 2022
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਪੰਜਾਬ
Advertisement