ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਮੂੰਗੀ ਦੀ ਫ਼ਸਲ 'ਤੇ MSP ਤੋਂ ਘੱਟ ਖਰੀਦ ਲਈ 'ਗੈਪ ਫੰਡਿੰਗ' ਸਕੀਮ ਤਹਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ,ਉਨ੍ਹਾਂ ਨੂੰ ਸਰਕਾਰ ਗੈਪ ਫੰਡਿੰਗ' ਸਕੀਮ ਤਹਿਤ ਮੁਆਵਜ਼ਾ ਦੇਵੇ। 

 

ਦਰਅਸਲ 'ਚ ਪੰਜਾਬ ਸਰਕਾਰ ਨੇ ਕਿਹਾ ਸੀ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹਜ਼ਾਰਾਂ-ਲੱਖਾਂ ਏਕੜ ਜ਼ਮੀਨ 'ਤੇ ਮੂੰਗੀ ਦੀ ਫਸਲ ਬੀਜੀ ਗਈ ਸੀ ਪਰ ਹੁਣ ਜਦੋਂ ਕਿਸਾਨ ਮੂੰਗੀ ਦੀ ਫਸਲ ਮੰਡੀਆਂ ਵਿੱਚ ਇਸ ਨੂੰ ਵੇਚਣ ਲਈ ਲਿਆ ਰਹੇ ਹਾਂ ਤਾਂ ਕਿਸਾਨਾਂ ਤੋਂ ਮੂੰਗੀ ਦੀ ਫ਼ਸਲ 1800 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 5000 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦੀ ਜਾ ਰਹੀ ਹੈ, ਜੋ ਕਿਸਾਨਾਂ ਦੀ ਸਰਾਸਰ ਲੁੱਟ ਹੈ।

 

ਇਸ ਦੇ ਇਲਾਵਾ ਸੁਖਬੀਰ ਬਾਦਲ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਮੂੰਗੀ ਦੀ ਬਾਕੀ ਰਹਿੰਦੀ ਰਕਮ ਦਾ ਮੁਆਵਜ਼ਾ ਦੇਵੇ।