ਪੜਚੋਲ ਕਰੋ
Advertisement
ਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਕੀਤਾ ਸਵੀਕਾਰ , ਕੇਂਦਰੀ ਟੀਮਾਂ ਵੱਲੋਂ ਸੁੱਕੇ ਅਨਾਜ ਦਾ ਮੁਲਾਂਕਣ
ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ 'ਤੇ ਭਾਰਤ ਸਰਕਾਰ ਨੇ ਅੱਜ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਅੱਜ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ।
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਟੀਮਾਂ ਭਲਕੇ ਸੂਬੇ ਵਿੱਚ ਪੁੱਜਣਗੀਆਂ ਅਤੇ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ। ਉਸਨੇ ਕਿਹਾ ਕਿ ਇਹ डाटा ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ।
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ 'ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ 'ਚ ਆ ਰਹੇ ਅਨਾਜ 'ਚ 6 ਫੀਸਦੀ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟੀਮਾਂ ਦੇ ਦੌਰੇ ਦੌਰਾਨ ਕੁਝ ਮੰਡੀਆਂ ਵਿੱਚ ਚੱਲ ਰਹੀ ਖਰੀਦ ਵਿੱਚ ਅਸਥਾਈ ਤੌਰ 'ਤੇ ਵਿਘਨ ਪੈ ਸਕਦਾ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਅੱਜ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ।
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਟੀਮਾਂ ਭਲਕੇ ਸੂਬੇ ਵਿੱਚ ਪੁੱਜਣਗੀਆਂ ਅਤੇ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ। ਉਸਨੇ ਕਿਹਾ ਕਿ ਇਹ डाटा ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement