ਨਵੀਂ ਦਿੱਲੀ: ਕਿਸਾਨਾਂ ਲਈ ਆਉਣ ਵਾਲੇ ਦਿਨਾਂ 'ਚ ਮੋਦੀ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀ ਰਕਮ ਦੁੱਗਣੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਿਸਾਨਾਂ ਨੂੰ ਸਾਲਾਨਾ  ਮਿਲਣ ਵਾਲੀ ਰਕਮ 6000 ਤੋਂ ਵਧਾ ਕੇ 12000 ਰੁਪਏ ਕਰ ਦਿੱਤੀ ਜਾਵੇਗੀ। ਯਾਨੀ ਕਿ 2000 ਰੁਪਏ ਦੀ ਕਿਸ਼ਤ 4000 ਰੁਪਏ ਦੀ ਹੋ ਜਾਵੇਗੀ।

 

ਖ਼ਬਰਾਂ ਦੇ ਮੁਤਾਬਕ ਬਿਹਾਰ ਦੇ ਖੇਤੀਬਾੜੀ ਮੰਤਰੀ ਅਮਰੇਂਦਰ ਪ੍ਰਤਾਪ ਸਿੰਘ ਨੇ ਇਸ ਮਸਲੇ 'ਚ ਦਿੱਲੀ 'ਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਸੀ। ਬਿਹਾਰ ਦੇ ਖੇਤੀਬਾੜੀ ਮੰਤਰੀ ਮੁਤਾਬਕ ਸਰਕਾਰ ਪੀਐਮ ਕਿਸਾਨ ਸੰਮਾਨ ਨਿਧੀ ਦੀ ਰਾਸ਼ੀ ਦੁੱਗਣੀ ਕਰਨ ਵਾਲੀ ਹੈ। ਇਸ ਲਈ ਸਰਕਾਰ ਨੇ ਤਿਆਰੀ ਕੱਸ ਲਈ ਹੈ। ਹਾਲਾਂਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਆਇਆ।

 

 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਫਾਇਦਾ ਲੈਣ ਦੇ ਲਈ ਕਿਸਾਨਾਂ ਦੇ ਨਾਂ 'ਤੇ ਖੇਤ ਜਾਂ ਫਿਰ ਐਗਰੀਕਲਰਡ ਲੈਂਡ ਹੋਣਾ ਜ਼ਰੂਰੀ ਹੈ, ਹਾਲਾਂਕਿ ਅਜਿਹੇ ਵਿੱਚ ਕਈ ਮਾਮਲੇ ਆਏ ਨੇ, ਜਿਸ ਵਿੱਚ ਅਜਿਹੇ ਕਿਸਾਨ ਵੀ ਇਸ ਯੋਜਨਾ ਨਾਲ ਜੁੜੇ ਨੇ, ਜੋ ਇਸ ਸ਼ਰਤ ਨੂੰ ਪੂਰਾ ਨਹੀਂ ਕਰਦੇ ਨੇ, ਉਨ੍ਹਾਂ ਨੂੰ ਇਸ ਯੋਜਨਾ ਤੋਂ ਬਾਹਰ ਕੀਤਾ ਜਾ ਰਿਹਾ ਹੈ, ਹੁਣ ਤੱਕ ਸੰਯੁਕਤ ਪਰਿਵਾਰ ਵਿੱਚ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਂਦਾ ਸੀ, ਪਰ ਕੇਂਦਰ ਸਰਕਾਰ ਨੇ ਅਜਿਹੇ ਕਿਸਾਨਾਂ ਨੂੰ ਲਾਭ ਦੇਣ ਦੇ ਲਈ ਸ਼ਰਤਾਂ ਵਿੱਚ ਥੋੜ੍ਹਾ ਬਦਲਾਅ ਕੀਤਾ ਹੈ। 

 

ਇਸ ਯੋਜਨਾ ਮੋਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਸੀ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਇੰਨੀ ਥੋੜ੍ਹੀ ਰਕਮ ਕਿਸਾਨਾਂ ਨਾਲ ਮਜ਼ਾਕ ਕਰਨ ਵਾਲੀ ਗੱਲ ਹੈ।