ਪੜਚੋਲ ਕਰੋ

20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲਿਆਂ 'ਤੇ ਸਰਕਾਰ ਦੀ ਸਖ਼ਤੀ

ਚੰਡੀਗੜ੍ਹ: ਝੋਨੇ ਦੀ ਲੁਆਈ ਨੂੰ ਲੈ ਕੇ ਕਿਸਾਨ ਤੇ ਸਰਕਾਰ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਨੇ 10 ਜੂਨ ਤੋਂ ਹੀ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਸਰਕਾਰ ਕਿਸਾਨਾਂ ਖਿਲਾਫ ਕਾਰਵਾਈ ਕਰਨ ਜਾ ਰਹੀ ਹੈ। ਖੇਤੀਬਾੜੀ ਮਹਿਕਮੇ ਦੇ ਸਕੱਤਰ ਤੇ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਮੇਂ ਤੋਂ ਪਹਿਲਾਂ ਝੋਨੇ ਲਾਉਣ ਵਾਲੇ ਕਿਸਾਨਾਂ ਦਾ ਝੋਨਾ ਵਾਹਿਆ ਜਾਵੇਗਾ। ਕਿਸਾਨਾਂ ਖਿਲਾਫ ਕਨੂੰਨੀ ਕਾਰਵਾਈ ਹੋਏਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਨਹੀਂ ਲਾਉਣਾ ਚਾਹੀਦਾ ਸੀ। ਸਰਕਾਰ ਦੀ ਕਾਰਵਾਈ ਤੋਂ ਹੋਰ ਕਿਸਾਨ ਸਬਕ ਲੈਣ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਆਪਣੀ ਸਿਆਸਤ ਚਮਕਾਉਣ ਲਈ ਕਿਸਾਨਾਂ ਨੂੰ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਲਈ ਉਕਸਾ ਰਹੀਆਂ ਹਨ। ਪਨੂੰ ਨੇ ਕਿਹਾ ਕਿ ਪੰਜਾਬ ਦਾ ਪਾਣੀ ਹਰ ਸਾਲ ਢਾਈ ਫੁੱਟ ਹੇਠਾਂ ਜਾ ਰਿਹਾ ਹੈ। ਇਸ ਲਈ ਕਿਸਾਨ ਪੰਜਾਬ ਨੂੰ ਬਚਾਉਣ ਲਈ ਸਹਿਯੋਗ ਦੇਣ ਕਿਉਂਕਿ ਪਾਣੀ ਬਚੇਗਾ ਤਾਂ ਹੀ ਪੰਜਾਬ ਬਚੇਗਾ। ਪੁੰਨੂ ਨੇ ਕਿਹਾ, "ਅਸੀਂ ਕਾਫੀ ਸਮੇਂ ਤੋਂ ਟੀਵੀ, ਅਖਬਾਰ, ਰੇਡੀਓ ਤੇ ਗੁਰਦਵਾਰੇ ਦੇ ਸਪੀਕਰ ਰਾਹੀਂ ਪ੍ਰਚਾਰ ਕਰ ਰਹੇ ਹਾਂ ਕਿ ਝੋਨਾ ਨਾ ਲਾਓ। ਜੇ ਮਾਨਸੂਨ ਦੀਆਂ ਤਰੀਕਾਂ ਵਿੱਚ ਝੋਨਾ ਲੱਗੇ ਤਾਂ ਪੰਜਾਬ ਦਾ ਪਾਣੀ ਬਚਾਇਆ ਜਾ ਸਕਦਾ। ਕਿਸਾਨਾਂ ਨੂੰ ਝੋਨੇ ਦੀ ਥਾਂ ਹੋਰ ਫ਼ਸਲਾਂ ਵੀ ਬੀਜਣੀਆਂ ਚਾਹੀਦੀਆਂ ਹਨ।   ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਬਚਾਉਣਾ ਸਿਰਫ ਸਾਡਾ ਨਹੀਂ ਸਗੋਂ ਸਮੂਹ ਪੰਜਾਬੀਆਂ ਦਾ ਫਰਜ਼ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਮੇਂ ਤੋਂ ਪਹਿਲਾਂ ਸੈਂਕੜੇ ਏਕੜ ਝੋਨਾ ਲਾਇਆ ਗਿਆ ਹੈ। ਕਿਸਾਨ ਯੂਨੀਅਨਾਂ ਦੀ ਅਗਵਾਈ ਵਿੱਚ ਕਿਸਾਨ ਸਮੇਂ ਤੋਂ ਪਹਿਲਾਂ ਝੋਨਾ ਲਾ ਰਹੇ ਹਨ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪਿਛੇਤਾ ਝੋਨਾ ਕਿਸਾਨਾਂ ਨੂੰ ਵੱਡਾ ਘਾਟਾ ਪਾਉਂਦਾ ਹੈ। ਇਸ ਦਾ ਅਗਲੀ ਫਸਲ ਦੇ ਝਾੜ ਉੱਪਰ ਵੀ ਅਸਰ ਪੈਂਦਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਦਾ ਝੋਨਾ ਵਾਹੁਣ ਵਾਲੇ ਅਧਿਕਾਰੀਆਂ ਦਾ ਸਖ਼ਤ ਵਿਰੋਧ ਕਰਨ ਦੇ ਨਾਲ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਪਿਛਲੇ ਸਾਲ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ‘ਤੇ ਵੀ ਛੋਟੇ ਤੇ ਗਰੀਬ ਕਿਸਾਨਾਂ ਦਾ ਝੋਨਾ ਕਾਫੀ ਪਛੇਤਾ ਹੋ ਗਿਆ ਸੀ। ਇਸ ਕਾਰਨ ਵਿਕਰੀ ਸਮੇਂ ਸਿੱਲ੍ਹ ਵਧੇਰੇ ਹੋਣ ਦੇ ਬਹਾਨੇ ਉਨ੍ਹਾਂ ਨੂੰ ਖਰੀਦ ਇੰਸਪੈਕਟਰਾਂ ਤੇ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋਣਾ ਪਿਆ ਸੀ। ਕਿਸਾਨ ਜਥੇਬੰਦੀਆਂ ਨੇ ਇਸ ਵਾਰ ਮੰਗ ਕੀਤੀ ਸੀ ਕਿ 20 ਜੂਨ ਤੋਂ ਪਛੇਤਾ ਝੋਨਾ ਲਾਉਣ ਲਈ ਸਿੱਲ੍ਹ ਦੀ ਮਾਤਰਾ 24% ਕੀਤੀ ਜਾਵੇ, ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਲਿਹਾਜ਼ਾ ਕਿਸਾਨਾਂ ਦੀ ਅੰਨ੍ਹੀ ਲੁੱਟ ਨੂੰ ਰੋਕਣ ਲਈ ਹੀ ਐਤਕੀਂ 10 ਜੂਨ ਤੋਂ ਝੋਨਾ ਲਾਉਣਾ ਪੈ ਰਿਹਾ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget