Weather Update: ਹਿਮਾਚਲ ਮਗਰੋਂ ਪੰਜਾਬ 'ਚ ਹੜ੍ਹਾਂ ਦੀ ਮਾਰ, ਰਾਵੀ ਕੰਢੇ ਸੈਂਕੜੇ ਏਕੜ ਫਸਲ ਤਬਾਹ
ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ, ਘਣੀਏ ਦੇ ਬੇਟ, ਗੁਰ ਚੱਕ, ਕਸੋਵਾਲ, ਜੱਟਾਂ, ਪੱਛਿਆ, ਧਰਮਕੋਟ ਪਤਨ ਦੇ ਲੋਕਾਂ ਦੀ ਸੈਂਕੜ ਏਕੜ ਫਸਲ ਖਰਾਬ ਹੋ ਗਈ ਹੈ। ਕਿਸਾਨਾਂ ਦਾ ਕਹਿਣਾ ਹੈ, ਕਿ ਅਜੇ ਤੱਕ ਤਾਂ ਬਾਰਸ਼ ਦੇ ਪਾਣੀ ਨੇ ਨੁਕਸਾਨ ਕੀਤਾ ਹੈ।
ਗੁਰਦਾਸਪੁਰ: ਪਿਛਲੀ ਦਿਨੀਂ ਹਿਮਾਚਲ ਵਿੱਚ ਫਟੇ ਬੱਦਲ ਦੇ ਕਾਰਨ ਭਾਰੀ ਤਬਾਹੀ ਹੋਈ ਹੈ। ਹੁਣ ਇਹ ਪਾਣੀ ਪੰਜਾਬ ਵਿੱਚ ਮਾਰ ਕਰ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਭਾਰੀ ਨੁਕਸਾਨ ਹੋਇਆ ਹੈ।
ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ, ਘਣੀਏ ਦੇ ਬੇਟ, ਗੁਰ ਚੱਕ, ਕਸੋਵਾਲ, ਜੱਟਾਂ, ਪੱਛਿਆ, ਧਰਮਕੋਟ ਪਤਨ ਦੇ ਲੋਕਾਂ ਦੀ ਸੈਂਕੜ ਏਕੜ ਫਸਲ ਖਰਾਬ ਹੋ ਗਈ ਹੈ। ਕਿਸਾਨਾਂ ਦਾ ਕਹਿਣਾ ਹੈ, ਕਿ ਅਜੇ ਤੱਕ ਤਾਂ ਬਾਰਸ਼ ਦੇ ਪਾਣੀ ਨੇ ਨੁਕਸਾਨ ਕੀਤਾ ਹੈ, ਜੇ ਦਰਿਆ ਵਿੱਚ ਥੋੜ੍ਹਾ ਹੋਰ ਪਾਣੀ ਆ ਗਿਆ ਤਾਂ ਬਹੁਤ ਜ਼ਿਆਦਾ ਨੁਕਸਾਨ ਹੋ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਹੁਣ ਤਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਇਜ਼ਾ ਲੈਣ ਨਹੀਂ ਆਇਆ। ਰਾਵੀ ਦਰਿਆ ਦੀ ਇੱਕ ਸਾਈਡ 'ਤੇ ਮਾਈਨਿੰਗ ਹੁੰਦੀ ਸੀ, ਜਿਸ ਕਰਕੇ ਦਰਿਆ ਦਾ ਕੰਢਾ ਨਹੀਂ ਹੈ। ਇਸ ਕਰਕੇ ਦਰਿਆ ਦਾ ਪਾਣੀ ਖੇਤਾਂ ਵਿੱਚ ਚਲਾ ਜਾਂਦਾ ਹੈ ਤੇ ਫਸਲ ਖਰਾਬ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਕਾਗਜਾਂ ਵਿੱਚ ਹੀ ਨਜਰ ਆ ਰਹੇ ਹਨ।
ਜਾਣਕਾਰੀ ਦਿੰਦੇ ਹੋਏ ਕਿਸਾਨ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਹਰਬੰਸ ਸਿੰਘ ਨੇ ਦੱਸਿਆ ਕਿ ਦਰਿਆ ਵਿੱਚ ਪਾਣੀ ਆਉਣ ਕਰਕੇ ਤੇ ਜਿਆਦਾ ਬਾਰਸ਼ ਹੋਣ ਕਰਕੇ ਫਸਲ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਕਈ ਸੈਂਕੜੇ ਏਕੜ ਫਸਲ ਖਰਾਬ ਹੋ ਗਈ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਸੁੱਧ ਨਹੀਂ ਲਈ ਗਈ।
ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਰਾਵੀ ਦਰਿਆ ਦੀ ਇੱਕ ਸਾਈਡ ਤੇ ਮਾਈਨਿੰਗ ਹੁੰਦੀ ਸੀ, ਜਿਸ ਕਰਕੇ ਦਰਿਆ ਦਾ ਕੰਢਾ ਨਾ ਹੋਣ ਕਰਕੇ ਸਾਰਾ ਪਾਣੀ ਖੇਤਾਂ ਵਿੱਚ ਆ ਜਾਂਦਾ ਹੈ, ਜਿਸ ਨਾਲ ਫਸਲ ਖਰਾਬ ਹੋ ਜਾਂਦੀ ਹੈ। ਪ੍ਰਸ਼ਾਸਨ ਨੂੰ ਕਈ ਵਾਰ ਕਿਹਾ ਗਿਆ ਹੈ ਪਰ ਹੁਣ ਤਕ ਖ਼ਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਆਇਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: Amritsar Section 144: ਕਿਸਾਨਾਂ ਨੂੰ ਰੋਕਣ ਲਈ ਲਾਈ ਦਫਾ 144, ਤਿੰਨ ਸਤੰਬਰ ਤੱਕ ਰੋਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904