Haryana: ਦੀਵਾਲੀ ਤੋਂ ਪਹਿਲਾਂ ਗੰਨਾ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਦਿੱਤਾ ਖ਼ਾਸ ਤੋਹਫਾ! ਕੀਮਤਾਂ 'ਚ ਕੀਤਾ ਵਾਧਾ
Haryana Sugarcane Price: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗੰਨੇ ਦੀ ਖਰੀਦ ਕੀਮਤ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨਾਲ ਹਰਿਆਣਾ ਦੀ ਆਰਥਿਕ ਸਥਿਤੀ ਨੂੰ ਮਜ਼ਬੂਤੀ ਮਿਲਦੀ ਹੈ।
Haryana Sugarcane Procurement Price: ਦੀਵਾਲੀ ਤੋਂ ਪਹਿਲਾਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਗੰਨੇ ਦੀ ਖਰੀਦ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਹ ਐਲਾਨ ਕੀਤਾ ਹੈ।
ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦਾ ਪ੍ਰਤੀ ਕੁਇੰਟਲ ਰੇਟ 372 ਰੁਪਏ ਤੋਂ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ। ਭਾਵ 14 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਮਿਹਨਤ ਨਾਲ ਖੇਤੀ ਕਰਦੇ ਹਾਂ ਅਤੇ ਉਸੇ ਉਤਪਾਦ ਨੂੰ ਵੇਚ ਕੇ ਅਸੀਂ ਹਰਿਆਣਾ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਦੇ ਹਾਂ।
ਇਹ ਵੀ ਪੜ੍ਹੋ: Paddy Scam: ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਅਗਲੇ ਸਾਲ ਭਾਅ 400 ਰੁਪਏ ਪ੍ਰਤੀ ਕੁਇੰਟਲ ਹੋਵੇਗਾ - CM ਖੱਟਰ
ਮੁੱਖ ਮੰਤਰੀ ਨੇ ਕਿਹਾ, " ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ 14 ਫਸਲਾਂ ਖਰੀਦਦੇ ਹਾਂ। ਅੱਜ ਮੈਂ ਵਿਸ਼ੇਸ਼ ਤੌਰ 'ਤੇ ਗੰਨਾ ਉਤਪਾਦਕ ਕਿਸਾਨਾਂ ਨੂੰ ਇਹ ਜਾਣਕਾਰੀ ਦੇਣਾ ਚਾਹੁੰਦਾ ਹਾਂ ਕਿ ਪਿਛਲੇ ਸਾਲ ਗੰਨੇ ਦਾ ਜੋ ਰੇਟ 372 ਰੁਪਏ ਪ੍ਰਤੀ ਕੁਇੰਟਲ ਸੀ, ਅਸੀਂ ਇਸ ਸਾਲ ਉਸ ਨੂੰ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕਰ ਰਹੇ ਹਾਂ।
ਅਗਲੇ ਸਾਲ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਿਨ੍ਹਾਂ ਦਿਨਾਂ 'ਚ ਗੰਨੇ ਦਾ ਰੇਟ ਐਲਾਨਿਆ ਜਾਂਦਾ ਹੈ, ਉਨ੍ਹਾਂ ਦਿਨਾਂ 'ਚ ਚੋਣ ਜ਼ਾਬਤਾ ਲੱਗਿਆ ਹੋਵੇਗਾ, ਇਸ ਕਰਕੇ ਵਿਭਾਗ ਨਾਲ ਸਲਾਹ ਕਰਕੇ ਅਸੀਂ ਅਗਲੇ ਸਾਲ ਦੀ ਰੇਟ ਦਾ ਵੀ ਐਲਾਨ ਕਰ ਦਿੱਤਾ ਹੈ, ਅਗਲੇ ਸਾਲ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਹੋਵੇਗਾ। ਤੁਹਾਨੂੰ ਬਹੁਤ-ਬਹੁਤ ਵਧਾਈਆਂ!”
गन्ना उत्पादक मेरे किसान भाइयों के लिए मैं आज हरियाणा में गन्ने के प्रति क्विंटल रेट ₹372 से बढ़ाकर ₹386 करने की घोषणा करता हूँ। हमारे किसानों के लिए यह बड़ी खुशी की बात है कि यह देश में गन्ने का सर्वाधिक रेट होगा।
— Manohar Lal (@mlkhattar) November 6, 2023
साथ ही ये घोषणा भी आज ही करता हूँ कि अगले वर्ष ये रेट बढ़ाकर… pic.twitter.com/ql5IRrCGi9
ਖੇਤੀਬਾੜੀ ਵਿਭਾਗ ਦੇ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਡੱਲਾ ਨੇ ਇਸ ਐਲਾਨ 'ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, "ਮਾਣਯੋਗ ਮੁੱਖ ਮੰਤਰੀ ਸ਼੍ਰੀ @mlkhattar ਜੀ ਨੇ ਹਰਿਆਣਾ ਸੂਬੇ ਦੇ ਗੰਨਾ ਕਿਸਾਨਾਂ ਲਈ ਤੋਹਫੇ ਦਾ ਐਲਾਨ ਕੀਤਾ ਹੈ ਅਤੇ ਗੰਨੇ ਦੀ FRP ਵਧਾਉਣ ਦਾ ਫੈਸਲਾ ਕੀਤਾ ਹੈ।
ਸਾਰੇ ਕਿਸਾਨਾਂ ਦੀ ਤਰਫੋਂ ਮਾਣਯੋਗ ਮੁੱਖ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਅਤੇ ਸਾਰੇ ਕਿਸਾਨਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਗੰਨਾ ਕਿਸਾਨ।" ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਨੇ ਪਹਿਲਾਂ ਦੱਸਿਆ ਸੀ ਕਿ ਹਰਿਆਣਾ ਸਰਕਾਰ ਗੰਨਾ ਕਿਸਾਨਾਂ ਲਈ ਕੋਈ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ: Punjab youth murder: ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਗੱਭਰੂ ਦਾ ਮਨੀਲਾ 'ਚ ਹੋਇਆ ਕਤਲ, ਮਾਪਿਆਂ ਨੇ ਕੀਤੀ ਇਨਸਾਫ ਦੀ ਮੰਗ