Paddy: ਝੋਨੇ ਦੀ ਮੁੜ ਬਿਜਾਈ ਦਾ ਹਰਿਆਣਾ ਸਰਕਾਰ ਦੇ ਰਹੀ ਪੰਜਾਬ ਨਾਲੋਂ ਵੱਧ ਮੁਆਵਜ਼ਾ, ਸੀਐਮ ਖੱਟਰ ਨੇ ਕੀਤਾ ਐਲਾਨ
Paddy replanting - ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ ਤਹਿਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਊਹ ਝੋਨੇ ਦੀ ਸਥਾਨ 'ਤੇ ਹੋਰ ਫਸਲਾਂ ਦੀ ਖੇਤੀ ਕਰਨ, ਤਾਂ ਜੋ ਜਲ ਸਰੰਖਣ ਹੋ ਸਕੇ। ਇਹ ਯੋਜਨਾ ਸਵੈਛਿਕ ਹੈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਕਿ ਜੁਲਾਈ, 2023 ਦੌਰਾਨ ਭਾਰੀ ਬਰਸਾਤ ਤੇ ਹੜ੍ਹ ਕਾਰਨ ਝੋਨੇ ਦੀ ਮੁੜ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ 7000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜਾ ਦਵੇਗੀ।
ਉਨ੍ਹਾਂ ਨੇ ਕਿਹਾ ਕਿ ਬਰਸਾਤ ਤੇ ਹੜ੍ਹ ਅਤੇ ਦੰਗਿਆਂ ਵਿਚ ਸੰਪਤੀ, ਪਸ਼ੂਧਨ ਜਾਂ ਮਾਨਵ ਹਾਨੀ ਦੇ ਨੁਕਸਾਨ ਦੀ ਭਰਪਾਈ ਤਹਿਤ ਸਰਕਾਰ ਨੇ ਈ-ਸ਼ਤੀਪੂਰਤੀ ਪੋਰਟਲ 'ਤੇ ਲਾਂਚ ਕੀਤਾ। ਨੁਕਸਾਨ ਦਾ ਬਿਊਰਾ ਲਈ ਲੋਕਾਂ ਤੋਂ ਬਿਨੈ ਮੰਗੇ ਗਏ ਹਨ। ਮਾਲ ਵਿਭਾਗ ਦੇ ਖੇਤਰੀ ਅਧਿਕਾਰੀਆਂ ਵੱਲੋਂ ਤਸਦੀਕ ਹੋਣ ਦੇ ਬਾਅਦ ਨਿਰਧਾਰਤ ਮਾਨਦੰਡਾਂ ਦੇ ਅਨੁਸਾਰ , ਡੀਬੀਟੀ ਰਾਹੀਂ ਮੁਆਵਜਾ ਦਾ ਭੁਗਤਾਨ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਵੀ ਚਲਾ ਰੱਖੀ ਹੈ, ਜਿਸ ਦੇ ਤਹਿਤ ਝੋਨੇ ਦੇ ਸਥਾਨ 'ਤੇ ਹੋਰ ਫਸਲਾਂ ਉਗਾਉਣ ਵਾਲੇ ਕਿਸਾਲਾਂ ਨੂੰ 7000 ਰੁਪਏ ਪ੍ਰਤੀ ਏਕੜ ਪ੍ਰਤੀ ਮਹੀਨਾ ਰਕਮ ਦਿੱਤੀ ਜਾਂਦੀ ਹੈ। ਇਸ ਲਈ ਬਰਸਾਤ ਤੇ ਹੜ੍ਹ ਕਾਰਨ ਜਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫਸਲ ਪ੍ਰਭਾਵਿਤ ਹੋਈ ਹੈ ਅਤੇ ਉਨ੍ਹਾਂ ਨੇ ਝੋਨੇ ਦੇ ਸਥਾਨ 'ਤੇ ਮੁੜ ਕਿਸੇ ਹੋਰ ਫਸਲ ਦੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਇਸ ਯੋਜਨਾ ਦੇ ਤਹਿਤਹ ਰਕਮ ਦਿੱਤੀ ਜਾਵੇਗੀ।
ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ ਤਹਿਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਊਹ ਝੋਨੇ ਦੀ ਸਥਾਨ 'ਤੇ ਹੋਰ ਫਸਲਾਂ ਦੀ ਖੇਤੀ ਕਰਨ, ਤਾਂ ਜੋ ਜਲ ਸਰੰਖਣ ਹੋ ਸਕੇ। ਇਹ ਯੋਜਨਾ ਸਵੈਛਿਕ ਹੈ ਅਤੇ ਸਰਕਾਰ ਨੇ ਹਰ ਸਾਲ 1 ਲੱਖ ਏਕੜ ਖੇਤਰ ਦਾ ਟੀਚਾ ਰੱਖਿਆ ਹੋਇਆ ਹੈ।
ਮਨੋਹਰ ਲਾਲ ਨੇ ਕਿਹਾ ਕਿ ਬਾਜਰੇ ਦੇ ਭਾਅ 'ਤੇ ਸਰਕਾਰ ਸਥਿਤੀ 'ਤੇ ਨਜ਼ਰ ਬਣਾਏ ਹੋਏ ਹੈ, ਸੂਬਾ ਸਰਕਾਰ ਭਾਵਾਂਤਰ ਭਰਪਾਈ ਯੋਜਨਾ ਤਹਿਤ ਕਿਸਾਨਾਂ ਨੂੰ ਪੈਸਾ ਦਵੇਗੀ। ਪਹਿਲਾਂ ਵੀ ਸਰਕਾਰ ਨੇ ਕਿਸਾਨਾਂ ਨੂੰ ਭਾਵਾਂਤਰ ਭਰਪਾਈ ਯੋਜਨਾ ਤਹਤ 600 ਰੁਪਏ ਅਤੇ 450 ਰੁਪਏ ਭਾਵਾਂਤਰ ਦਿੱਤਾ ਹੈ। ਹਾਲਾਂਕਿ ਹੁਣ ਕੇਂਦਰ ਸਰਕਾਰ ਨੇ 2.5 ਲੱਖ ਮੀਟ੍ਰਿਕ ਟਨ ਬਾਜਰੇ ਦੀ MSP 'ਤੇ ਖਰੀਦ ਦੀ ਮਨਜ਼ੂਰੀ ਦੇ ਦਿੱਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial