Haryana News, 15,655 from four district receive compensation under PM care yojna


Damage Crop Compensation: ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਖ਼ਰਾਬ ਹੋਣ 'ਤੇ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਰੇਵਾੜੀ, ਮਹਿੰਦਰਗੜ੍ਹ, ਚਰਖੀ ਦਾਦਰੀ ਅਤੇ ਭਿਵਾਨੀ ਦੇ 15,655 ਨੂੰ ਸੂਬਾ ਸਰਕਾਰ ਤੋਂ ਮੁਆਵਜ਼ਾ ਮਿਲਿਆ ਹੈ। ਪਿਛਲੇ ਸਾਲ ਬੇਮੌਸਮੀ ਬਰਸਾਤ ਕਾਰਨ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਸੀ।


ਦੱਸ ਦਈਏ ਕਿ ਇਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਮੁਆਵਜ਼ੇ ਦੀ ਮੰਗ ਲਈ ਅਰਜ਼ੀ ਦਿੱਤੀ ਗਈ ਸੀ। ਅੰਗਰੇਜ਼ੀ ਅਖ਼ਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਸੂਬੇ ਦੇ ਸਿਰਫ਼ ਇੱਕ ਤਿਹਾਈ ਕਿਸਾਨ ਹੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਈ ਅਪਲਾਈ ਕਰਦੇ ਹਨ।


ਰੇਵਾੜੀ ਜ਼ਿਲੇ '5,949 ਕਿਸਾਨਾਂ ਨੇ ਬੇਮੌਸਮੀ ਬਾਰਿਸ਼ ਕਾਰਨ ਫਸਲ ਖਰਾਬ ਹੋਣ 'ਤੇ ਮੁਆਵਜ਼ੇ ਲਈ ਅਰਜ਼ੀ ਦਿੱਤੀ ਸੀ। ਚਖਰੀ ਦਾਦਰੀ ਵਿੱਚ 3706 ਕਿਸਾਨਾਂ, ਮਹਿੰਦਰਗੜ੍ਹ ਵਿੱਚ 3500 ਅਤੇ ਭਿਵਾਨੀ ਵਿੱਚ 2500 ਕਿਸਾਨਾਂ ਨੇ ਫਸਲ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਸੀ।


ਇੰਨੇ ਪਿੰਡਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ


ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਕਿਸਾਨਾਂ ਨੂੰ 72 ਘੰਟਿਆਂ ਦੇ ਅੰਦਰ ਮੁਆਵਜ਼ੇ ਲਈ ਅਰਜ਼ੀ ਦੇਣੀ ਪੈਂਦੀ ਹੈ। ਰੇਵਾੜੀ ਵਿੱਚ 2,183 ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਭਿਵਾਨੀ ਦੇ ਡੀਡੀਏ ਨੇ ਕਿਹਾ ਹੈ ਕਿ ਬੇਮੌਸਮੀ ਬਾਰਿਸ਼ ਕਾਰਨ ਬਹਿਲ ਅਤੇ ਲੋਹਾਰੂ ਦੇ 30 ਪਿੰਡਾਂ ਨੂੰ ਨੁਕਸਾਨ ਹੋਇਆ ਹੈ।


ਬੇਮੌਸਮੀ ਮੀਂਹ ਕਾਰਨ ਮਹਿੰਦਰਗੜ੍ਹ ਜ਼ਿਲ੍ਹੇ ਦੇ 30 ਪਿੰਡਾਂ ਵਿੱਚ ਨੁਕਸਾਨ ਹੋਇਆ ਹੈ। ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ 9000 ਏਕੜ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ।


ਇਹ ਵੀ ਪੜ੍ਹੋSalt for health: ਲੂਣ ਬਾਰੇ ਇਹ ਗੱਲਾਂ ਤੁਹਾਨੂੰ ਹੈਰਾਨ ਕਰ ਦੇਣਗੀਆਂ, ਇਨ੍ਹਾਂ ਬਾਰੇ ਜਾਣਦੇ ਬਹੁਤ ਘੱਟ ਲੋਕ