Weather Forecast: ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਐਤਵਾਰ ਨੂੰ ਤੇਜ਼ ਗਰਮੀ ਦੇਖਣ ਨੂੰ ਮਿਲੀ, ਜਦੋਂ ਕਿ ਗੁਆਂਢੀ ਸੂਬੇ ਪੰਜਾਬ ਵਿੱਚ ਪਾਰਾ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਨਾਰਨੌਲ ਅਤੇ ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 43.4 ਅਤੇ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਵਿਭਾਗ ਅਨੁਸਾਰ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਅੰਬਾਲਾ ਵਿੱਚ 39.6 ਡਿਗਰੀ, ਭਿਵਾਨੀ ਵਿੱਚ 40.7 ਅਤੇ ਰੋਹਤਕ ਵਿੱਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਉਧਰ ਗੁਆਂਢੀ ਸੂਬੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ 39.2, ਪਟਿਆਲਾ ਵਿੱਚ 40.6, ਜਲੰਧਰ ਵਿੱਚ 39.2, ਪਠਾਨਕੋਟ ਵਿੱਚ 38.1 ਅਤੇ ਮੁਹਾਲੀ ਵਿੱਚ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਦੇਸ਼ 'ਚ ਗਰਮੀ ਨਾਲ ਹਾਲਾਤ ਇਹ ਹਨ ਕਿ ਲੋਕਾਂ ਦਾ ਦੁਪਹਿਰ ਨੂੰ ਘਰਾਂ ਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਘਰਾਂ ਦੀਆਂ ਪਾਣੀ ਦੀਆਂ ਟੈਂਕੀਆਂ ਦਾ ਪਾਣੀ ਵੀ ਉਬਲਣ ਲੱਗਿਆ ਹੈ। 


ਦੇਸ਼ ਭਰ ਵਿੱਚ ਇਹ ਹੈ ਮੌਸਮ ਪ੍ਰਣਾਲੀ


ਫਿਲਹਾਲ ਪੱਛਮੀ ਗੜਬੜੀ ਨੂੰ ਜੰਮੂ-ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਚੱਕਰਵਾਤੀ ਚੱਕਰ ਵਜੋਂ ਦੇਖਿਆ ਜਾ ਰਿਹਾ ਹੈ। ਉੱਤਰ-ਪੂਰਬੀ ਉੱਤਰ ਪ੍ਰਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੱਕਰਵਾਤੀ ਚੱਕਰ ਜਾਰੀ ਹੈ। ਇੱਕ ਟਰਫ ਲਾਈਨ ਵਿਦਰਭ ਤੋਂ ਮਰਾਠਵਾੜਾ ਤੋਂ ਉੱਤਰੀ ਅੰਦਰੂਨੀ ਕਰਨਾਟਕ ਤੱਕ ਫੈਲੀ ਹੋਈ ਹੈ। ਦੱਖਣ-ਪੂਰਬੀ ਅਰਬ ਸਾਗਰ ਅਤੇ ਨਾਲ ਲੱਗਦੇ ਲਕਸ਼ਦੀਪ ਖੇਤਰ ਵਿੱਚ ਇੱਕ ਚੱਕਰਵਾਤੀ ਚੱਕਰ ਜਾਰੀ ਹੈ। ਇੱਕ ਤਾਜ਼ਾ ਪੱਛਮੀ ਗੜਬੜੀ ਦੇ 19 ਅਪ੍ਰੈਲ ਤੱਕ ਉੱਤਰੀ ਭਾਰਤ ਵਿੱਚ ਪਹੁੰਚਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ