Punjab-Haryana Weather Update: ਦੇਸ਼ ਭਰ 'ਚ ਕਹਿਰ ਦੀ ਗਰਮੀ ਦਾ ਕਹਿਰ (Heat Wave) ਜਾਰੀ ਹੈ। ਦਿੱਲੀ, ਰਾਜਸਥਾਨ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਬਿਹਾਰ ਅਤੇ ਮੱਧ ਪ੍ਰਦੇਸ਼ ਸਮੇਤ ਹੋਰ ਸੂਬਿਆਂ ਵਿੱਚ ਪਾਰਾ 44 ਤੋਂ 45 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਮੌਸਮ ਵਿਭਾਗ (Meteorological Department) ਨੇ ਦੱਸਿਆ ਹੈ ਕਿ ਅਗਲੇ 4-5 ਦਿਨਾਂ ਤੱਕ ਇਹ ਸਥਿਤੀ ਬਣੀ ਰਹਿ ਸਕਦੀ ਹੈ।
ਸੀਨੀਅਰ ਵਿਗਿਆਨੀ ਆਰ ਕੇ ਜੇਨਾਮਨੀ ਨੇ ਕਿਹਾ ਕਿ ਅਗਲੇ 4-5 ਦਿਨਾਂ ਤੱਕ ਰਾਜਸਥਾਨ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਅਗਲੇ 3 ਦਿਨਾਂ ਤੱਕ ਮੱਧ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਦਾ ਪ੍ਰਕੋਪ ਰਹੇਗਾ। ਦਿੱਲੀ ਅਤੇ ਇਸ ਦੇ ਆਲੇ-ਦੁਆਲੇ 3-4 ਦਿਨਾਂ 'ਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਆਰਕੇ ਜੇਨਾਮਨੀ ਨੇ ਕਿਹਾ ਕਿ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ 13 ਤੋਂ 14 ਮਈ ਤੱਕ ਹੀਟਵੇਵ (Heat Wave in Punjab & Haryana) ਦੇ ਹਾਲਾਤ ਬਣੇ ਰਹਿ ਸਕਦੇ ਹਨ। ਇੱਕ ਸਰਗਰਮ ਪੱਛਮੀ ਗੜਬੜ 16 ਮਈ ਦੇ ਆਸਪਾਸ ਪਹੁੰਚ ਰਹੀ ਹੈ, ਅਤੇ ਉਸ ਤੋਂ ਬਾਅਦ ਦਿੱਲੀ ਵਿੱਚ ਬਾਰਸ਼ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਚੱਕਰਵਾਤ ਪੂਰਬ ਦਿਸ਼ਾ ਵੱਲ ਵਧਿਆ, ਅਜਿਹੀ ਸਥਿਤੀ ਵਿੱਚ ਆਂਧਰਾ ਪ੍ਰਦੇਸ਼ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਓਡੀਸ਼ਾ, ਪੱਛਮੀ ਬੰਗਾਲ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 14 ਮਈ ਤੱਕ ਮੱਧ ਅਤੇ ਉੱਚੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੈਦਾਨੀ ਅਤੇ ਨੀਵੇਂ ਇਲਾਕਿਆਂ ਵਿੱਚ ਮੌਸਮ ਸਾਫ਼ ਰਹੇਗਾ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਆਏ ਹੜ੍ਹ 'ਚ ਵੇਖਦਿਆਂ ਹੀ ਵੇਖਦਿਆਂ ਰੁੜ੍ਹਿਆ ਪੁਲ, ਹਜ਼ਾਰਾਂ ਲੋਕ ਫਸਣ ਦੀ ਵੀਡੀਓ ਵਾਇਰਲ